ਸਰਕਾਰ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ‘ਤੇ ਦੇ ਰਹੀ ਹੈ ਜ਼ੋਰ – ਮੁੱਖ ਮੰਤਰੀ

Date:

spot_img

👉ਵਿਦਿਆਰਥੀਆਂ ਲਈ 5 ਲੱਖ ਡਾਟਾ ਸਿਮ ਖਰੀਦਣ ਨੂੰ ਮਨਜ਼ੂਰੀ
👉ਮੁੱਖ ਮੰਤਰੀ ਨੇ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
Haryana News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਅਤੇ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਵਿਦਿਆਰਥੀ ਮੌਜੂਦਾ ਸਮੇਂ ਦੀ ਮੰਗ ਅਨੁਸਾਰ ਨਿਪੁੰਨ ਹੋ ਸਕਣ। ਸਰਕਾਰ ਨੇ ਵਿਦਿਆਰਥੀਆਂ ਲਈ 5 ਲੱਖ ਡਾਟਾ ਸਿਮ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੁੱਖ ਮੰਤਰੀ ਸੋਮਵਾਰ ਨੂੰ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਸਹਿਕਾਰਤਾ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁमार ਗੁਪਤਾ ਸਮੇਤ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ 👉ਲਾਡੋ ਲਕਸ਼ਮੀ ਯੋਜਨਾ ਦੀਆਂ ਲਾਭਪਾਤਰੀ ਔਰਤਾਂ ਨੂੰ ਕਿਸੇ ਹੋਰ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ: ਮੁੱਖ ਮੰਤਰੀ

👉10ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ 5 ਲੱਖ ਟੈਬਲੇਟ
ਮੁੱਖ ਮੰਤਰੀ ਨੇ ਕਿਹਾ ਕਿ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 5 ਲੱਖ ਟੈਬਲੇਟ ਦਿੱਤੇ ਜਾਣਗੇ। ਇਨ੍ਹਾਂ ਲਈ ਡਾਟਾ ਸਿਮ ਦੀ ਖਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਹਰਿਆਣਾ ਪਾਵਰ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਈ 220 ਵਾਟ ਦੀ ਟਿਊਬਲਰ ਟਾਈਪ ਲੀਡ ਐਸਿਡ ਬੈਟਰੀ ਦੀ ਖਰੀਦ ਪ੍ਰਕਿਰਿਆ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 100 ਏਐੱਚ, 200 ਏਐੱਚ ਅਤੇ 120ਏਐੱਚ ਸਮੇਤ 5 ਕਿਸਮ ਦੀਆਂ ਬੈਟਰੀਆਂ ਦੀ ਖਰੀਦ ਸ਼ਾਮਲ ਹੈ।

ਇਹ ਵੀ ਪੜ੍ਹੋ 👉ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਸ਼੍ਰੀ ਨਾਇਬ ਸਿੰਘ ਸੈਣੀ

👉ਐਨ.ਐਚ.ਐਮ. ਤਹਿਤ 59 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸ ਸੇਵਾਵਾਂ ਨੂੰ ਮਨਜ਼ੂਰੀ
ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਹੈਫੇਡ ਦੁਆਰਾ ਸੰਚਾਲਿਤ ਅਸੰਧ ਸ਼ੂਗਰ ਮਿਲ ਦੀ ਸਾਲਾਨਾ ਓਵਰਹਾਲਿੰਗ, ਮੁਰੰਮਤ, ਰੱਖ-ਰਖਾਅ ਅਤੇ ਸਮਾਨ ਸਮੇਤ ਇੱਕ ਸਾਲ ਲਈ 11.90 ਕਰੋੜ ਰੁਪਏ ਵਿੱਚ ਚਲਾਉਣ ਦੀ ਪ੍ਰਵਾਨਗੀ ਦਿੱਤੀ। ਮੀਟਿੰਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਦੱਖਣੀ ਜੋਨ ਲਈ 33 ਅਤੇ ਉੱਤਰੀ ਜ਼ੋਨ ਲਈ 26 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਮਨਜ਼ੂਰੀ ਦਿੱਤੀ ਗਈ।ਐਚਪੀਪੀਸੀ ਦੀ ਮੀਟਿੰਗ ਵਿੱਚ ਲਗਭਗ 90 ਕਰੋੜ ਰੁਪਏ ਤੋਂ ਵੱਧ ਦੇ ਸੇਵਾ ਕਾਰਜਾਂ ਦੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਵਧੀਕ ਪ੍ਰਧਾਨ ਸਕੱਤਰ ਡਾ. ਸੁਮਿਤਾ ਮਿਸ਼ਰਾ, ਪ੍ਰਧਾਨ ਸਕੱਤਰ ਵਿਜੇ ਸਿੰਘ ਦਹੀਆ, ਕਮਿਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਡਾਇਰੈਕਟਰ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਅਤੇ ਐੱਮ.ਡੀ. ਐੱਚ.ਵੀ.ਪੀ.ਐੱਨ. ਡਾ. ਆਦਿਤਿਆ ਦਹੀਆ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...