ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ:ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 22 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਨੂੰ ਹੋਰ ਉੱਨਤ ਕਰਨ ਲਈ ਮੌਜੂਦ ਨੁਮਾਇੰਦਿਆਂ ਕੋਲੋਂ ਜਿੱਥੇ ਲੋੜੀਂਦੇ ਸੁਝਾਅ ਲਏ ਗਏ, ਉਥੇ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਬਾਰੇ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਵੇਗਾ ਇਕ ਮਾਰਚ ਤੋਂ ਸ਼ੁਰੂ

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀਆਂ ਹਰ ਯੋਗ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਏ.ਈ.ਟੀ.ਸੀ (ਜੀ.ਐਸ.ਟੀ) ਕਪਿਲ ਜਿੰਦਲ, ਜਨਰਲ ਮੈਨੇਜਰ ਪ੍ਰੀਤ ਮਹਿੰਦਰ ਸਿੰਘ ਬਰਾੜ, ਰਾਮ ਪ੍ਰਕਾਸ਼ ਜਿੰਦਲ, ਅਵਨੀਸ਼ ਖੋਸ਼ਲਾ, ਪਵਨ ਅਗਰਵਾਲ, ਵਪਾਰ ਮੰਡਲ ਵੱਲੋਂ ਰਾਜਿੰਦਰ ਰਾਜੂ, ਭੱਠਾ ਐਸੋਸ਼ੀਏਸ਼ਨ ਵੱਲੋਂ ਪਰਮਜੀਤ ਸਿੰਘ ਸੰਧੂ, ਨਾਰਥਨ ਕੂਲਰ ਐਸੋਸੀਏਸ਼ਨ ਵੱਲੋਂ ਵਿਕਰਮ ਗਰਗ, ਕਮਿਸਟ ਐਸੋਸੀਏਸ਼ਨ ਵੱਲੋਂ ਅਸ਼ੋਕ ਬਾਲਿਆਵਾਲੀ, ਸ਼ੈਲਰ ਐਸੋਸੀਏਸ਼ਨ ਵੱਲ ਨਰਾਇਣ ਗਰਗ ਅਤੇ ਹੋਟਲ ਐਸੋਸੀਏਸ਼ਨ ਅਤੇ ਗਰੋਥ ਸੈਂਟਰ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...