ਸਰਕਾਰੀ ਪੋਲੀਟੈਕਨਿਕ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Date:

spot_img

Bathinda News: ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵੱਲੋਂ ਅਕਾਦਮਿਕ ਅਤੇ ਵਿਦਿਆਰਥੀ ਗਤੀਵਿਧੀਆਂ ਵਿੱਚ ਪੋਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈI ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਡਾ. ਦਰਸ਼ਨ ਸਿੰਘ ਸਿੱਧੂ ਨੇ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਕਾਲਜ ਪ੍ਰਿੰਸੀਪਲ ਅਤੇ ਮੁਖੀ ਵਿਭਾਗਾਂ ਨੇ ਸਮਾਂ ਰੋਸ਼ਨ ਕਰਕੇ ਕੀਤੀ ।

ਇਹ ਵੀ ਪੜ੍ਹੋ  ਮੋਗਾ ਕੋਲ ਵਾਪਰੇ ਭਿਆ.ਨਕ ਕਾਰ ਹਾਦਸੇ ‘ ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਇਸ ਸਮਾਰੋਹ ਵਿੱਚ ਸਟੇਟ ਬੋਰਡ ਵਿਚ ਮੈਰਿਟ ਪੋਜੀਸ਼ਨਾਂ, ਕਲਾਸ ਪੋਜੀਸ਼ਨਾਂ ਅਤੇ ਵੱਖ-ਵੱਖ ਕਲੱਬ ਗਤੀਵਿਧੀਆਂ ਵਿਚ ਪੋਜੀਸ਼ਨਾਂ ਹਾਸਲ ਕਰਨ ਵਾਲੇ 136 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਦਿਆਂ ਕਾਲਜ ਦੀਆਂ ਗਤੀਵਿਧੀਆਂ ਤੇ ਚਾਨਣਾਂ ਪਾਉਂਦਿਆਂ ਹੋਏ ਦੱਸਿਆ ਕਿ ਕਾਲਜ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਥਰੀਆਂ ਦੇ ਹੁਨਰ ਨੂੰ ਨਿਖਾਰਨ ਲਈ ਲਗਤਾਰ ਯਤਨ ਕੀਤੇ ਜਾਂਦੇ ਹਨ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਆਪਣੇ ਤਕਨੀਕੀ ਪ੍ਰੋਜੈਕਟ ਦਾ ਪ੍ਰਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

ਇਹ ਵੀ ਪੜ੍ਹੋ  ਪੰਜਾਬ ‘ਚ ਇੱਕ ਹੋਰ ਥਾਣੇ ਨਜਦੀਕ ਹੋਏ ਲੜੀਵਾਰ ਧਮਾਕੇ, ਬੱਬਰ ਖ਼ਾਲਸਾ ਨੇ ਲਈ ਜਿੰਮੇਵਾਰੀ

ਮੁੱਖ ਮਹਿਮਾਨ ਵੱਲੋਂ ਪੋਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਸਮੂਹ ਵਿਭਾਗ ਮੁਖੀ, ਕਲੱਬ ਇੰਚਾਰਜ ਅਤੇ ਬਾਕੀ ਸਟਾਫ ਮੈਂਬਰ ਵੀ ਹਾਜਰ ਸਨ I ਇਹ ਪ੍ਰੋਗਰਾਮ ਪ੍ਰਧਾਨ ਵਿਦਿਆਰਥੀ ਗਤੀਵਿਧੀਆਂ ਸ੍ਰੀ ਦਰਸ਼ਨ ਸਿੰਘ ਢਿੱਲੋਂ, ਅਤੇ ਸਕੱਤਰ ਸ੍ਰੀਮਤੀ ਮੀਨਾ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...