ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ

Date:

spot_img

👉4.71 ਲੱਖ ਕਿਸਾਨਾਂ ਦੇ ਖਾਤਿਆਂ ‘ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ:ਲਾਲ ਚੰਦ ਕਟਾਰੂਚੱਕ
Punjab News : ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ।ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ।

ਇਹ ਵੀ ਪੜ੍ਹੋ 👉ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ।ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਖਰੀਦੀ ਜਾ ਰਹੀ ਹੈ।ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ।

ਇਹ ਵੀ ਪੜ੍ਹੋ 👉Bathinda ‘ਚ ਨਾਮੀਂ ਕੰਪਨੀ ਦੇ ਅਣ-ਅਧਿਕਾਰਤ ਗੁਦਾਮ ‘ਤੇ ਖੇਤੀਬਾੜੀ ਵਿਭਾਗ ਦਾ ਛਾਪਾ; ਸ਼ੱਕੀ ਮਾਲ ਬਰਾਮਦ

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ।ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ।ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਸ੍ਰੀ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸ੍ਰੀ ਸਰਵੇਸ਼ ਕੁਮਾਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...