Thursday, April 16, 2026
spot_img
spot_img

ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਰਥਿਕਤਾ ਨੂੰ ਬਚਾਉਣ ਲਈ ਸਰਕਾਰ ਤਤਪਰ:ਵਿਧਾਇਕ ਜਗਰੂਪ ਗਿੱਲ

Date:

spot_img

Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਰਥਿਕਤਾ ਨੂੰ ਬਚਾਉਣ ਲਈ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਪ੍ਰੋਗਰਾਮ ‘‘ਯੁੱਧ ਨਸ਼ਿਆਂ ਵਿਰੁੱਧ’’ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਕਮਿਸ਼ਨਰ ਨਗਰ ਨਿਗਮ ਸ੍ਰੀ ਅਜੇ ਅਰੋੜਾ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਸਿਹਤ, ਸਿੱਖਿਆ ਅਤੇ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਕੀਤੇ ਹਰ ਇੱਕ ਵਾਅਦੇ ’ਤੇ ਖਰੀ ਉਤਰ ਰਹੀ ਹੈ।

ਇਹ ਵੀ ਪੜ੍ਹੋ  ਪਹਿਲਗਾਮ ਹਮਲੇ ’ਚ ਸ਼ਾਮਲ ਸ਼ੱਕੀ ਅੱਤਵਾਦੀਆਂ ’ਤੇ ਭਾਰਤੀ ਫ਼ੌਜ ਦਾ ਵੱਡਾ Action

ਉਨ੍ਹਾਂ ਪੰਚਾਂ ਸਰਪੰਚਾਂ ਅਤੇ ਚੌਂਕੀਦਾਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਸਾਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।ਇਸ ਦੌਰਾਨ ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਧਸੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਤੋਂ ਕੱਢਣ ਲਈ ਸਰਕਾਰ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ 1 ਮਾਰਚ ਤੋਂ ਲੈ ਕੇ ਹੁਣ ਤੱਕ 250 ਦੇ ਕਰੀਬ ਐਨਡੀਪੀਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ, ਇਸ ਤੋਂ ਇਲਾਵਾ 300 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ  ਸ਼ੋਸਲ ਮੀਡੀਆ ’ਤੇ ਨਸ਼ੇ ਵੇਚਣ ਦੀ ਵੀਡੀਓ ਵਾਈਰਲ; ਬਠਿੰਡਾ ਪੁਲਿਸ ਨੇ ਤਿੰਨ ਨਸ਼ਾ ਤਸਕਰ ਚੁੱਕੇ

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਇੱਕ ਮਹੀਨੇ ਸੇਫ ਪੰਜਾਬ ਅਧੀਨ ਜਾਰੀ ਕੀਤੇ ਵਟਸਐਪ ਨੰਬਰ ’ਤੇ ਆਮ ਲੋਕਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੇ ਤਹਿਤ 14 ਐਫਆਈਆਰਜ਼ ਵੀ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਹਰਸਿਮਰਨ ਅਤੇ ਸੂਫ਼ੀ ਗਾਇਕ ਸ਼ਮਸ਼ੇਰ ਲਹਿਰੀ ਨੇ ਨਸ਼ਿਆਂ ਨੂੰ ਤਿਆਗ ਕੇ ਆਪਣਾ ਮੂਲ ਪਛਾਨਣ ਦਾ ਸੁਨੇਹਾ ਦਿੱਤਾ। ਇਸ ਮੌਕੇ ਏਡੀਸੀ (ਵਿਕਾਸ) ਮੈਡਮ ਕੰਚਨ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ, ਮੁੱਖ ਮੰਤਰੀ ਦਫਤਰ ਦੇ ਖੇਤਰੀ ਫੀਲਰ ਅਫਸਰ ਰਮਨਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬੱਲੀ ਬਲਜੀਤ, ਡਾਇਰੈਕਟਰ ਅਮਰਜੀਤ ਰਾਜਨ, ਐੱਸਡੀਐਮ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ, ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ, ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ, ਰਣਜੀਤ ਸਿੰਘ ਮਠਾੜੂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....

सीएफएमएस पर लंबित फाइलों का 15 दिन में निपटारा करें सुनिश्चित- मुख्यमंत्री नायब सिंह सैनी

👉एचआरएमएस 2.0 की प्रगति, ई-ऑफिस के उपयोग और जवाबदेही...