Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਪੈਰੋਲ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ।ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਰਾਹੀਂ ਕੁੱਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇੱਕ ਪਿਟੀਸ਼ਨ ਦਾਈਰ ਕਰਕੇ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਲੋਕ ਸਭਾ ਦੇ ਸ਼ੈਸਨ ਵਿਚ ਭਾਗ ਲੈਣ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਵਿਚ ਇਸ ਉੱਪਰ ਫੈਸਲਾ ਲੈਣ ਲਈ ਕਿਹਾ ਸੀ।
ਇਹ ਵੀ ਪੜ੍ਹੋ AAP ਦੇ ਵੱਡੇ ਆਗੂ ਦੇ ਘਰ ‘ਤੇ ਅੱਧੀ ਰਾਤ ਹੋਈ ਤਾਬੜਤੋੜ ਫ਼ਾਈ+ਰਿੰਗ
ਸੂਤਰਾਂ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਨੂੰ ਦਿੱਤੀ ਸੂਚਨਾ ਵਿਚ ਦਸਿਆ ਗਿਆ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਪੈਰੋਲ ਦੇਣ ਤੋਂ ਇੰਨਕਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪੈਰੋਲ ‘ਤੇ ਰਿਹਾਅ ਹੋਣ ਤੋਂ ਬਾਅਦ ਪੰਜਾਬ ਵਿਚ ਕਾਨੂੰਨ ਵਿਵਸਥਾ ‘ਚ ਵਿਘਨ ਪੈਣ ਦਾ ਖ਼ਤਰਾ ਹੋ ਸਕਦਾ ਹੈ। ਗੌਰਤਲਬ ਹੈ ਕਿ 23 ਅਪ੍ਰੈਲ 2023 ਨੂੰ ਐਨਐਸਏ ਅਧੀਨ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਜੱਦੀ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤੇ ਗਏ ਭਾਈ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੋਣ ਲੜੀ ਸੀ। ਉਸਤੋਂ ਬਾਅਦ ਉਸਨੂੰ ਸਿਰਫ਼ ਸਹੁੰ ਚੁੱਕ ਸਮਾਗਮ ਲਈ ਹੀ ਪੈਰੋਲ ਮਿਲੀ ਸੀ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













