spot_img
spot_img

ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ ਈਸਾਈਆਂ ਦੇ ਸਭ ਤੋਂ ਵੱਡੇ ਧਰਮ ਗੁਰੂ ਦਾ ਹੋਇਆ ਦੇਹਾਂਤ

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹ ਵਿਚ ਬੰਦ ਰੱਖਿਆ ਜਾਵੇ।

ਇਹ ਵੀ ਪੜ੍ਹੋ Ex DGP ਦਾ ਚਾਕੂ ਮਾਰ ਕੇ ਕੀਤਾ ਕ+ਤਲ; ਪੁਲਿਸ ਨੂੰ ਪਤਨੀ ’ਤੇ ਸ਼ੱਕ

ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ ਐਨਐਸਏ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related