Punjab ਦੇ 6 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਸਰਕਾਰ ਖੋਲ੍ਹੇਗੀ ‘ਬਲੂ ਕਰਾਸ’ ਸਟੋਰ; ਰਿਆਇਤੀ ਰੇਟਾਂ ‘ਤੇ ਮਿਲੇਗੀ ਦਵਾਈ

Date:

spot_img

👉’ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਛੇ ਜ਼ਿਲ੍ਹਿਆਂ ਵਿੱਚ ਪਸ਼ੂ ਪਾਲਕਾਂ ਨੂੰ ਦਵਾਈਆਂ ‘ਤੇ 30 ਫੀਸਦ ਤੱਕ ਦੀ ਛੋਟ ਪ੍ਰਦਾਨ ਕਰਨਗੇ: ਗੁਰਮੀਤ ਸਿੰਘ ਖੁੱਡੀਆਂ
Punjab News: ਸੂਬਾ ਸਰਕਾਰ ਜਲਦੀ ਹੀ ਪੰਜਾਬ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਪਸ਼ੂ ਪਾਲਕਾਂ ਨੂੰ ਰਿਆਇਤੀ ਦਰਾਂ ‘ਤੇ ਦਵਾਈਆਂ ਉਪਲਬਧ ਕਰਵਾਉਣਾ ਹੋਵੇਗਾ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ।

ਇਹ ਵੀ ਪੜ੍ਹੋ ਡਾਕਟਰ ਪੁਸ਼ਪਿੰਦਰ ਸਿੰਘ ਗਿੱਲ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨਿਯੁਕਤ

ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਕਾਂ ਨੂੰ ‘ਬਲੂ ਕਰਾਸ’ ਸਟੋਰਾਂ ‘ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ ‘ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ ‘ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਦਵਾਈਆਂ ਯਕੀਨੀ ਬਣਾਉਣਾ ਹੈ। ਇਹ ‘ਬਲੂ ਕਰਾਸ’ ਸਟੋਰ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਸਥਿਤ ਅਤਿ-ਆਧੁਨਿਕ ਵੈਟਰਨਰੀ ਪੌਲੀਕਲੀਨਿਕਾਂ, ਜਿਨ੍ਹਾਂ ਵਿੱਚ ਪਿਛਲੇ ਸਾਲ ਐਡਵਾਂਸਡ ਇਨਡੋਰ ਪੇਸ਼ੈਂਟ ਡਿਪਾਰਟਮੈਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਦੇ ਅੰਦਰ ਸਥਾਪਿਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਨੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਪਸ਼ੂਆਂ ਦੀ ਸਿਹਤ ਸਿੱਧੇ ਤੌਰ ‘ਤੇ ਉਨ੍ਹਾਂ ਦੀ ਆਮਦਨ ਅਤੇ ਭਲਾਈ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਲੂ ਕਰਾਸ ਸਟੋਰ ਗੁਣਵੱਤਾ ਵਾਲੀਆਂ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਬਣਾ ਕੇ ਪਸ਼ੂਧਨ ਦੀ ਸਿਹਤ ਅਤੇ ਕਿਸਾਨਾਂ ਦੀ ਖੁਸ਼ਹਾਲੀ ਵੱਲ ਇੱਕ ਮਹੱਤਵਪੂਰਨ ਕਦਮ ਹਨ।ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਕਿਫਾਇਤੀ ਦਰਾਂ ‘ਤੇ ਦਵਾਈਆਂ ਪ੍ਰਦਾਨ ਕਰਦਿਆਂ ਰੋਕਥਾਮ ਦੇਖਭਾਲ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦਾ ਪੈਸਾ ਬਚਾਉਣ ਵਿੱਚ ਵਧੇਰੇ ਉਸਾਰੂ ਸਾਬਤ ਹੋਵੇਗੀ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੌਲੀਕਲੀਨਿਕਾਂ ਦੇ ਅੰਦਰ ਗੁਣਵੱਤਾ ਵਾਲੀਆਂ ਦਵਾਈਆਂ ਤੱਕ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਉਣ ਨਾਲ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਇਸਦੇ ਨਾਲ ਹੀ ਮੌਜੂਦਾ ਆਈਪੀਡੀ ਸਹੂਲਤਾਂ ਨਾਲ ਫਾਰਮੇਸੀ ਸੇਵਾਵਾਂ ਦਾ ਏਕੀਕਰਨ ਡਾਇਗਨੌਸਿਸ ਤੋਂ ਲੈ ਕੇ ਰਿਕਵਰੀ ਤੱਕ ਪਸ਼ੂਧਨ ਦੇਖਭਾਲ ਨੂੰ ਵਧੇਰੇ ਕੁਸ਼ਲ ਅਤੇ ਸੁਚਾਰੂ ਬਣਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...