Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ’ਤੇ ਕਾਰਜਸ਼ੀਲ: ਡਾ ਬਲਬੀਰ ਸਿੰਘ

6 Views

‘ਗੋਲਡਨ ਹਾਰਜ਼’ ਤੋਂ ਅੱਗੇ ‘ਪਲੈਟੀਨਮ ਟਾਈਮਜ਼’ ਵੱਲ ਵਧੀਏ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 20 ਅਗਸਤ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਅਤੇ ਜ਼ਿੰਦਗੀ ਬਚਾਉਣ ਦੇ ਮੁਢਲੇ ਕੀਮਤੀ ਸਮੇਂ (ਗੋਲਡਨ ਹਾਰਜ਼) ਦੌਰਾਨ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਅਰਸੇ ਦੌਰਾਨ ਸ਼ੁਰੂ ਕੀਤੀ ਗਈ ‘ਫ਼ਰਿਸ਼ਤੇ ਸਕੀਮ’, ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਅਤੇ ਸਿਹਤ ਵਿਭਾਗ ਨੂੰ ਨਵੀਆਂ ਐਂਬੂਲੈਂਸਾਂ ਮੁਹੱਈਆ ਕਰਵਾਉਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ।ਇਥੇ ਮਗਸੀਪਾ ਵਿਖੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ‘ਪੰਜਾਬ ਸੜਕ ਸੁਰੱਖਿਆ ਕੌਂਸਲ’ ਵੱਲੋਂ ਕਰਵਾਈ ਗਈ ਇੱਕ ਦਿਨਾ ‘ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ’ ਸਬੰਧੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ 2025 ਤੱਕ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮੌਤਾਂ ਦੀ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ’ਤੇ ਕਾਰਜਸ਼ੀਲ ਹੈ ਅਤੇ ਇਸ ਟੀਚੇ ਨੂੰ ਸਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

 

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ’ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਫ਼ੋਰਸ ਦੇ ਗਠਨ ਤੋਂ ਬਾਅਦ ਸੂਬੇ ਵਿੱਚ ਪਿਛਲੇ ਵਰ੍ਹੇ ਨਾਲੋਂ 45 ਫ਼ੀਸਦੀ ਮੌਤ ਦਰ ਘਟੀ ਹੈ। ਫ਼ਰਿਸ਼ਤੇ ਸਕੀਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਸੂਬਾ ਵਾਸੀਆਂ ਨੂੰ ਲੋਕਾਂ ਦੀ ਜਾਨ ਬਚਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਫ਼ਰਿਸ਼ਤੇ ਸਕੀਮ ਤਹਿਤ 500 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿੱਥੇ ਸੜਕ ਹਾਦਸਿਆਂ ਦੇ ਪੀੜਤਾਂ ਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਟਰੈਫਿਕ ਪੁਲਿਸ ਦੇ ਏ.ਡੀ.ਜੀ.ਪੀ. ਨੂੰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਵਿੱਚ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਮੌਤਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਕਿਹਾ ਤਾਂ ਜੋ ਉਸ ਸਟੱਡੀ ਦੇ ਆਧਾਰ ’ਤੇ ਅਗਲੀ ਰਣਨੀਤੀ ਉਲੀਕ ਕੇ ਮੌਤ ਦਰ ਘਟਾਈ ਜਾ ਸਕੇ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਸਬੰਧੀ ਕੀਤੇ ਗਏ ਉਪਰਾਲਿਆਂ ਜਿਵੇਂ ਫ਼ਰਿਸ਼ਤੇ ਸਕੀਮ ਨੂੰ ਲਾਗੂ ਕਰਨਾ, ਸੜਕ ਸੁਰੱਖਿਆ ਫੋਰਸ ਦਾ ਗਠਨ, ਐਂਬੂਲੈਂਸਾਂ ਅਤੇ ਪੈਟਰੌਲਿੰਗ ਲਈ ਹਾਈਟੈਕ ਗੱਡੀਆਂ ਮੁਹੱਈਆ ਕਰਵਾਉਣ ਤੋਂ ਬਾਅਦ ਹੁਣ ‘ਗੋਲਡਨ ਹਾਰਜ਼’ ਤੋਂ ਅੱਗੇ ‘ਪਲੈਟੀਨਮ ਟਾਈਮਜ਼’ ਦੀ ਗੱਲ ਕੀਤੀ ਜਾਣੀ ਚਾਹੀਦੀ ਹੈ।

 

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤਰੀ ਅਧਿਕਾਰੀ ਜ਼ਮੀਨੀ ਪੱਧਰ ’ਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਨਿਰੰਤਰ ਤੌਰ ’ਤੇ ਆਲਾ ਅਧਿਕਾਰੀਆਂ ਨੂੰ ਦਿੰਦੇ ਰਹਿਣ ਤਾਂ ਜੋ ਉਨ੍ਹਾਂ ਨੂੰ ਲੋੜੀਂਦੇ ਉਪਕਰਣ ਤੇ ਹੋਰ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਸਕੇ।ਆਪਣੇ ਸੰਬੋਧਨ ਦੌਰਾਨ ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ ਨੇ ਕਿਹਾ ਕਿ ਐਮਰਜੈਂਸੀ ਦੇਖਭਾਲ, ਐਂਬੂਲੈਂਸ ਸਿਸਟਮ ਅਤੇ ਟਰੌਮਾ ਕੇਅਰ ਨੂੰ ਦੁਰਸਤ ਕਰਨ ਨਾਲ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ 30 ਫ਼ੀਸਦੀ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਪੀੜਤਾਂ ਦੀ ਜਾਨ ਬਚਾਉਣ ਵਾਲੇ ਵਿਅਕਤੀਆਂ ਸਬੰਧੀ ਕੇਸ, ਸੜਕ ਸੁਰੱਖਿਆ ਲੀਡ ਏਜੰਸੀ ‘ਪੰਜਾਬ ਸੜਕ ਸੁਰੱਖਿਆ ਕੌਂਸਲ’ ਨੂੰ ਭੇਜਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾ ਸਕੇ।ਏ.ਡੀ.ਜੀ.ਪੀ.(ਟਰੈਫਿਕ) ਏ.ਐਸ. ਰਾਏ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਸ਼ਰਮਾ ਨੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਿਰੜ ਨਾਲ ਕੰਮ ਕਰਨ ਲਈ ਆਖਿਆ।ਇਸ ਮੌਕੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀਮਤੀ ਹਰਜੋਤ ਕੌਰ, ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ, ਐਸ.ਡੀ.ਐਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਫ਼ਸਰ, ਸਿਹਤ ਵਿਭਾਗ ਦੇ ਅਧਿਕਾਰੀ, ਟਰਾਂਸਪੋਰਟ ਅਫ਼ਸਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀਆਂ ਦੇ ਸਕੱਤਰ, ਸੜਕ ਸੁਰੱਖਿਆ ਫੋਰਸ ਦੇ ਹਾਈਵੇ ਪੈਟਰੌਲਿੰਗ ਵਾਹਨਾਂ ਦੇ ਇੰਚਾਰਜ ਅਤੇ ਸੜਕ ਸੁਰੱਖਿਆ ਲਈ ਕੰਮ ਕਰਨ ਵਾਲੀਆਂ ਗ਼ੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Related posts

ਕਾਂਗਰਸ ਪਾਰਟੀ ਨੇ ਹਰੀਸ਼ ਚੋਧਰੀ ਨੂੰ ਪੰਜਾਬ ‘ਚ ਸੌਂਪੀ ਅਹਿਮ ਜ਼ਿੰਮੇਵਾਰੀ

punjabusernewssite

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ

punjabusernewssite

ਭ੍ਰਿਸਟਾਚਾਰੀ ASI ਦੇ ਮਾਮਲੇ ’ਚ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਣਗੇ DGP ?

punjabusernewssite