ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ; 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

Date:

spot_img

👉ਭਗਵੰਤ ਮਾਨ ਸਰਕਾਰ ਵੱਲੋਂ ਤਕਨਾਲੋਜੀ ਆਧਾਰਿਤ ਟੈਕਸ ਲਾਗੂਕਰਨ ਤੇਜ਼ ਕੀਤੇ ਜਾਣ ਨਾਲ ਫ਼ਰਜ਼ੀ ਇਨਪੁਟ ਟੈਕਸ ਕ੍ਰੈਡਿਟ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ
Chandigarh News : ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਵਿਰੁੱਧ ਪੰਜਾਬ ਕਰ ਵਿਭਾਗ ਵਿਭਾਗ ਦੇ ਇੰਟੈਲੀਜੈਂਸ-ਅਧਾਰਤ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ‘ਤੇ 9.50 ਕਰੋੜ ਰੁਪਏ ਦੀ ਨਕਦ ਬਰਾਮਦਗੀ ਹੋ ਚੁੱਕੀ ਹੈ, ਜੋ ਕਿ ਟੈਕਸ ਧੋਖਾਧੜੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਤਕਨਾਲੋਜੀ-ਸੰਚਾਲਿਤ ਅਤੇ ਜ਼ੀਰੋ-ਟਾਲਰੈਂਸ ਨੀਤੀ ਦੀ ਇੱਕ ਵੱਡੀ ਕਾਮਯਾਬੀ ਹੈ।

ਇਹ ਵੀ ਪੜ੍ਹੋ 👉Raghav Chadha ਦੀ Vote ਦਾ ਮਾਮਲਾ; AAP ਨੇ SIR ‘ਤੇ ਚੁੱਕੇ ਸਵਾਲ !

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿਭਾਗ ਵੱਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਰੀਕੀ ਨਾਲ ਕੀਤੇ ਗਏ ਡੇਟਾ ਵਿਸ਼ਲੇਸ਼ਣ ਰਾਹੀਂ, ਸਾਡੇ ਟੈਕਸ ਅਧਿਕਾਰੀਆਂ ਨੇ ਪਾਇਆ ਕਿ ਇਸ ਕੰਪਨੀ ਨੇ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਦਾਅਵਾ ਕੀਤਾ ਸੀ। ਅਸੀਂ ਪਾਇਆ ਕਿ ਇਹ ਵੱਡੇ ਦਾਅਵੇ ਸਿੱਧੇ ਤੌਰ ‘ਤੇ ਉਨ੍ਹਾਂ ਸਪਲਾਇਰਾਂ ਨਾਲ ਜੁੜੇ ਹੋਏ ਸਨ ਜਿਨ੍ਹਾਂ ਦੀਆਂ ਜੀ.ਐਸ.ਟੀ. ਰਜਿਸਟ੍ਰੇਸ਼ਨਾਂ ਨੂੰ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਸੀ।”

ਇਹ ਵੀ ਪੜ੍ਹੋ 👉ਬਹਿਬਲ ਕਲਾਂ ਗੋਲੀ ਕਾਂਡ; SIT ਵੱਲੋਂ ਸੁਖਬੀਰ ਬਾਦਲ ਮੁੜ ਤਲਬ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਜਿਵੇਂ-ਜਿਵੇਂ ਡੂੰਘਾਈ ਨਾਲ ਜਾਂਚ ਕੀਤੀ, ਇਹ ਸਪੱਸ਼ਟ ਹੋ ਗਿਆ ਕਿ ਪੂਰੀ ਸਪਲਾਈ ਚੇਨ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਬਣੀ ਹੋਈ ਸੀ। ਉਨ੍ਹਾਂ ਕਿਹਾ, “ਸਾਡੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਸ ਲੈਣ-ਦੇਣ ਦੀ ਲੜੀ ਵਿੱਚ ਵਿਚੋਲੇ ਸਪਲਾਇਰਾਂ ਨੇ ਖੁਦ ਰੱਦ ਕੀਤੇ ਡੀਲਰਾਂ ਤੋਂ ਭਾਰੀ ਆਈ.ਟੀ.ਸੀ. ਪ੍ਰਾਪਤ ਕੀਤਾ ਸੀ। ਇਸ ਤੋਂ ਲੈਣ-ਦੇਣ ਦੀ ਅਸਲੀਅਤ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਅਤੇ ਸੰਕੇਤ ਮਿਲਿਆ ਕਿ ਮਾਲ ਦੀ ਅਸਲ ਆਵਾਜਾਈ ਬਹੁਤ ਸ਼ੱਕੀ ਸੀ।”

ਇਹ ਵੀ ਪੜ੍ਹੋ 👉ਚਿੱਟੇ ਦੀ ਵੀਡੀਓ ਵਾਈਰਲ ਹੁੰਦੇ ਹੀ ਬਠਿੰਡਾ ਪੁਲਿਸ Action ‘ਚ; ਤੜਕਸਾਰ ਘੇਰਿਆ ਪਿੰਡ, 2 ਦਰਜ਼ਨ ਤੋਂ ਵੱਧ ਹਿਰਾਸਤ ‘ਚ ਲਏ

ਤੇਜ਼ ਇਨਫੋਰਸਮੈਂਟ ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰ ਵਿਭਾਗ ਦੀਆਂ ਟੀਮਾਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਦਿਨ-ਰਾਤ ਇੱਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ, “ਇਨ੍ਹਾਂ ਪੁਖ਼ਤਾ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਸਾਡੇ ਵਿਭਾਗ ਨੇ 7 ਸਤੰਬਰ 2026 ਨੂੰ ਮੰਡੀ ਗੋਬਿੰਦਗੜ੍ਹ ਵਿਖੇ ਫਰਮ ਦੇ ਕਾਰੋਬਾਰੀ ਅਹਾਤੇ ‘ਤੇ ਸਖ਼ਤ ਨਿਰੀਖਣ ਕੀਤਾ। ਤਲਾਸ਼ੀ ਦੇਰ ਰਾਤ ਤੱਕ ਜਾਰੀ ਰਹੀ। ਇਹ ਮਹਿਸੂਸ ਕਰਦਿਆਂ ਕਿ ਉਨ੍ਹਾਂ ਦੀ ਖੇਡ ਖਤਮ ਹੋ ਗਈ ਹੈ ਅਤੇ ਉਹ ਸਾਡੇ ਸਬੂਤਾਂ ਨਾਲ ਘਿਰ ਗਏ ਹਨ, ਸਬੰਧਤ ਧਿਰ ਨੇ ਮੌਕੇ ‘ਤੇ ਹੀ 9.50 ਕਰੋੜ ਰੁਪਏ ਐਸ.ਜੀ.ਐਸ.ਟੀ. ਵਜੋਂ ਨਕਦ ਜਮ੍ਹਾ ਕਰਵਾ ਦਿੱਤੇ।”

ਇਹ ਵੀ ਪੜ੍ਹੋ 👉ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਵਿੱਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਇਹ ਤੁਰੰਤ ਜਮ੍ਹਾਂ ਕਰਵਾਈ ਗਈ ਰਕਮ ਪੰਜਾਬ ਦੇ ਖੁਫੀਆ-ਅਧਾਰਤ ਇਨਫੋਰਸਮੈਂਟ ਤੰਤਰ ਦੀ ਪ੍ਰਭਾਵਸ਼ੀਲਤਾ ਦਾ ਸਬੂਤ ਹੈ। ਉਨ੍ਹਾਂ ਕਿਹਾ, “ਅਸੀਂ ਜਾਅਲੀ ਬਿਲਿੰਗ ਨੈਟਵਰਕਾਂ ਦੀ ਪਛਾਣ ਕਰਨ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਲਈ ਅਤਿ-ਆਧੁਨਿਕ ਡੇਟਾ ਵਿਸ਼ਲੇਸ਼ਣ ਅਤੇ ਤਕਨਾਲੋਜੀ-ਅਧਾਰਤ ਜਾਂਚਾਂ ਦੀ ਲਗਾਤਾਰ ਵਰਤੋਂ ਕਰ ਰਹੇ ਹਾਂ।”ਸ਼ੁਰੂਆਤੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ, ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਵਿਭਾਗ ਬਕਾਇਆ ਰਕਮ ਦੀ ਵਸੂਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ। ਉਨ੍ਹਾਂ ਕਿਹਾ, “ਕੁੱਲ ਟੈਕਸ ਚੋਰੀ ਲਗਭਗ 22 ਕਰੋੜ ਰੁਪਏ ਹੈ, ਅਤੇ ਸਾਨੂੰ ਉਮੀਦ ਹੈ ਕਿ ਚੱਲ ਰਹੀ ਕਾਰਵਾਈ ਦੌਰਾਨ ਬਾਕੀ ਰਕਮ ਨਿਯਮਾਂ ਅਨੁਸਾਰ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸ ਨੈੱਟਵਰਕ ਦੀ ਤਹਿ ਤੱਕ ਜਾਣ ਲਈ, ਸਾਡੀਆਂ ਟੀਮਾਂ ਵਰਤਮਾਨ ਵਿੱਚ ਮਾਲ ਦੀ ਅਸਲ ਰਸੀਦ, ਟੈਕਸ ਚਲਾਨਾਂ ਦੀ ਪ੍ਰਮਾਣਿਕਤਾ, ਸੰਬੰਧਿਤ ਈ-ਵੇਅ ਬਿੱਲਾਂ, ਵਾਹਨਾਂ ਦੇ ਰਿਕਾਰਡ, ਵਜ਼ਨ ਪਰਚੀਆਂ, ਬੈਂਕਿੰਗ ਲੈਣ-ਦੇਣ, ਅਤੇ ਪੂਰੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।”

ਇਹ ਵੀ ਪੜ੍ਹੋ 👉ਸਰਕਾਰ ਦੇ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਕੀਤਾ ਸਮਾਪਤ

ਸੂਬੇ ਦੇ ਖਜ਼ਾਨੇ ਦੀ ਰਾਖੀ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਨੇ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਟੈਕਸ ਚੋਰੀ ਅਤੇ ਧੋਖਾਧੜੀ ਵਾਲੇ ਆਈ.ਟੀ.ਸੀ. ਲੈਣ-ਦੇਣ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕਾਇਮ ਹੈ। ਇਮਾਨਦਾਰ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਸਾਡਾ ਪੂਰਾ ਸਹਿਯੋਗ ਮਿਲੇਗਾ। ਹਾਲਾਂਕਿ, ਜਿਹੜੇ ਲੋਕ ਸਾਡੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann govt ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

👉•166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ...

Raghav Chadha ਦੀ Vote ਦਾ ਮਾਮਲਾ; AAP ਨੇ SIR ‘ਤੇ ਚੁੱਕੇ ਸਵਾਲ !

👉ਦਿੱਲੀ ਦੇ ਰਜਿੰਦਰ ਨਗਰ 'ਚ ਡਰਾਫ਼ਟ ਰੋਲ ਜਾਰੀ ਕਰਨ...