ਚੰਡੀਗੜ੍ਹ, 1ਜਨਵਰੀ: ਹਰਿਆਣਾ ਦੇ ਮਾਲ ਮੰਤਰੀ ਵਿਪੁਲ ਗੋਇਲ ਨੇ ਸੋਮਵਾਰ ਨੂੰ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਸਤਨਾਲ (ਮਹੇਂਦਰਗੜ੍ਹ) ਦੇ ਨਾਇਬ ਤਹਿਸੀਲਦਾਰ ਰਘੂਬੀਰ ਸਿੰਘ ਅਤੇ ਕਾਦੀਪੁਰ (ਗੁਰੂਗ੍ਰਾਮ) ਦੇ ਨਾਇਬ ਤਹਿਸੀਲਦਾਰ ਅਮਿਤ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰ ਦਿੱਤਾ। ਇਹ ਕਦਮ ਜਨਤਾ ਦੀ ਸ਼ਿਕਾਇਤਾਂ ਅਤੇ ਅਧਿਕਾਰਕ ਜਾਂਚ ਰਿਪੋਰਟਾਂ ਦੇ ਆਧਾਰ ’ਤੇ ਚੁੱਕਿਆ ਗਿਆ ਹੈ। ਵਿਪੁਲ ਗੋਇਲ ਨੇ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੂੰ ਅਮਿਤ ਕੁਮਾਰ ਯਾਦਵ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਇਹ ਵੀ ਪੜ੍ਹੋ ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ
ਮੁਅਤੱਲ ਦੌਰਾਨ ਦੋਵਾਂ ਤਹਿਸੀਲਦਾਰਾਂ ਨੂੰ ਆਪਣੇ-ਆਪਣੇ ਮੁੱਖ ਦਫਤਰ-ਰਘੂਬੀਰ ਸਿੰਘ ਨੂੰ ਨਾਰਨੌਲ ਅਤੇ ਅਮਿਤ ਕੁਮਾਰ ਯਾਦਵ ਨੂੰ ਚੰਡੀਗੜ੍ਹ ਵਿਚ ਰੋਜਾਨਾ ਰਿਪੋਰਟ ਕਰਨ ਨੂੰ ਕਿਹਾ ਗਿਆ ਹੈ। ਜਾਂਚ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਦੋਵਾਂ ਨੂੰ ਸਿਰਫ ਗੁਜਾਰਾ ਭੱਤਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਸਪਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਅਤੇ ਪ੍ਰਸਾਸ਼ਨਿਕ ਲਾਪ੍ਰਵਾਹੀ ਕਿਸੇ ਵੀ ਸੂਰਤ ਵਿਚ ਬਤਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ, ਸਰਕਾਰ ਜਨਤਾ ਦੇ ਹਿੱਤਾ ਦੀ ਰੱਖਿਆ ਲਈ ਪ੍ਰਤੀਬੱਧ ਹੈ। ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿਮੇਵਾਰੀ ਦਾ ਪਾਲਣ ਇਮਾਨਦਾਰੀ ਅਤੇ ਪਾਰਦਰਸ਼ਿਤਾ ਦੇ ਨਾਲ ਕਰਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK