ਨਾਗਰਿਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ: ਮੁੱਖ ਮੰਤਰੀ

Date:

spot_img

👉ਬਿਜਲੀ ਮੁਲਾਜ਼ਮਾਂ ਨੂੰ 500 ਰੁਪਏ ਮਹੀਨਾਵਾਰ ਜੋਖ਼ਮ ਭੱਤਾ ਦੇਣ ਦਾ ਐਲਾਨ
👉ਹਰਿਆਣਾ ਦੇ 6105 ਪਿੰਡਾਂ ਵਿੱਚ ਮਿਲ ਰਹੀ ਹੈ 24 ਘੰਟੇ ਬਿਜਲੀ ਸਪਲਾਈ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਿਜਲੀ ਨਿਗਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਨਾਗਰਿਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਲਈ ਅਧਿਕਾਰੀ ਬਿਜਲੀ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇਣ ਅਤੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ।ਮੁੱਖ ਮੰਤਰੀ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਸਾਰੇ ਬਿਜਲੀ ਨਿਗਮਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ ਵੀ ਮੌਜੂਦ ਸਨ।

👉ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਇੱਕ ਮਿਲੇਨੀਅਮ ਸਿਟੀ ਹੈ। ਇੱਥੋਂ ਦੀਆਂ ਗਰੁੱਪ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਆਰਡਬਲਿਊਏ ਖਪਤਕਾਰਾਂ ਨੂੰ ਮਹਿੰਗੀਆਂ ਦਰਾਂ ‘ਤੇ ਬਿਜਲੀ ਸਪਲਾਈ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਬਿਜਲੀ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਸਬੰਧਤ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਨਿਯਮ ਅਤੇ ਮਾਪਦੰਡ ਤੈਅ ਕਰਨ ਅਤੇ ਖਪਤਕਾਰਾਂ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।
ਉਨ੍ਹਾਂ ਗੁਰੂਗ੍ਰਾਮ ਦੇ ਸੈਕਟਰ-57 ਸਥਿਤ 220 ਕੇਵੀ ਸਬ-ਸਟੇਸ਼ਨ ਵਿੱਚ ਵਾਧੂ ਟਰਾਂਸਫਾਰਮਰ ਲਗਾਉਣ, ਸੈਕਟਰ-38 ਦੇ ਪਾਵਰ ਹਾਊਸ ਦੀ ਚਾਰਦੀਵਾਰੀ ਬਣਾਉਣ, ਘਰੌਂਡਾ ਅਤੇ ਨੰਗਲ ਚੌਧਰੀ ਸਬ-ਸਟੇਸ਼ਨਾਂ ਵਿੱਚ ਕੰਟਰੋਲ ਰੂਮ ਸਥਾਪਤ ਕਰਨ ਅਤੇ ਮਲਿਕਪੁਰ ਤੇ ਮਾਨੇਸਰ ਸਬ-ਸਟੇਸ਼ਨਾਂ ਦੀ ਚਾਰਦੀਵਾਰੀ ਬਣਾਉਣ ਦੇ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਫਰੀਦਾਬਾਦ ਇੱਕ ਉਦਯੋਗਿਕ ਸ਼ਹਿਰ ਹੈ। ਇਸ ਲਈ ਉਦਯੋਗਾਂ ਨੂੰ ਵੀ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲਦਾ ਰਹੇ।ਉਨ੍ਹਾਂ ਬਿਜਲੀ ਦੇ ਗਲਤ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਬਿਹਤਰ ਨੀਤੀ ਤਿਆਰ ਕਰਨ, ਹੈਲਪਲਾਈਨ ਰਾਹੀਂ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।

👉ਨੌਕਰੀ ਸੁਰੱਖਿਆ ਲਈ ਜ਼ਰੂਰੀ ਹਫਤੇ ਵਿਚ ਪੂਰੀਆਂ ਕਰਨ ਦੇ ਹੁਕਮ
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਬਿਜਲੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ 500 ਰੁਪਏ ਮਹੀਨਾਵਾਰ ਜੋਖ਼ਮ ਭੱਤਾ ਦੇਣ ਦਾ ਐਲਾਨ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਵਿਭਾਗੀ ਮੁਖੀਆਂ (ਐਚਓਡੀਜ਼) ਨੂੰ ਲੋੜੀਂਦੀਆਂ ਰਸਮੀ ਕਾਰਵਾਈਆਂ ਇੱਕ ਹਫ਼ਤੇ ਦੇ ਅੰਦਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਐਲਾਨ ਨਾਲ ਬਿਜਲੀ ਨਿਗਮਾਂ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ।ਉਨ੍ਹਾਂ ਬਿਜਲੀ ਘਰਾਂ ਦੇ ਕੰਮਾਂ ਵਿੱਚ ਨਵੀਨਤਮ ਜੀ.ਆਈ.ਐੱਸ. ਤਕਨੀਕ ਦੀ ਵਰਤੋਂ ਕਰਨ ਅਤੇ ਬਿਜਲੀ ਨਿਗਮਾਂ ਵਿੱਚ ਇੱਕ ਵਾਧੂ ਟਰਾਂਸਫਾਰਮਰ ਉਪਲਬਧ ਰੱਖਣ ਦੇ ਪ੍ਰਬੰਧ ਕਰਨ ਲਈ ਵੀ ਕਿਹਾ।

👉ਕਿਸਾਨਾਂ ਦੇ ਖੇਤਾਂ ਦੀਆਂ ਵੱਟਾਂ ‘ਤੇ ਲਗਾਏ ਜਾਣਗੇ ਸੋਲਰ ਪੈਨਲ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਊਰਜਾ ਸੁਰੱਖਿਆ ਅਤੇ ਉੱਨਤੀ ਮਹਾਅਭਿਆਨ ਤਹਿਤ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੇ ਖੇਤਾਂ ਦੀਆਂ ਵੱਟਾਂ ‘ਤੇ ਸੋਲਰ ਪੈਨਲ ਲਗਾਉਣ ਦੀ ਯੋਜਨਾ ਤਿਆਰ ਕੀਤੀ ਜਾਵੇ। ਇਸ ਨਾਲ ਕਿਸਾਨਾਂ ਦੀ ਆਮਦਨ ਦਾ ਨਵਾਂ ਸਾਧਨ ਬਣੇਗਾ ਅਤੇ ਹਰਿਆਣਾ ਬਿਜਲੀ ਦੇ ਖੇਤਰ ਵਿੱਚ ਆਤਮਨਿਰਭਰ ਬਣ ਸਕੇਗਾ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿੱਚੋਂ ਘੱਟ ਲਾਈਨ ਲੌਸ ਅਤੇ 100 ਫ਼ੀਸਦੀ ਬਿਜਲੀ ਬਿੱਲਾਂ ਦੀ ਅਦਾਇਗੀ ਵਾਲੇ ਇੱਕ ਪਿੰਡ ਦੀ ਚੋਣ ਪਾਇਲਟ ਪ੍ਰੋਜੈਕਟ ਤਹਿਤ ਕੀਤੀ ਜਾਵੇ ਅਤੇ ਉਸ ਨੂੰ ਸਮਾਰਟ ਪਿੰਡ ਵਜੋਂ ਵਿਕਸਤ ਕੀਤਾ ਜਾਵੇ। ਇਹ ਪ੍ਰਕਿਰਿਆ ਵੱਡੇ ਸ਼ਹਿਰਾਂ ਵਿੱਚ ਵੀ ਅਪਣਾਈ ਜਾਵੇ, ਤਾਂ ਜੋ ਸੂਰਜੀ ਊਰਜਾ ਦਾ ਉਤਪਾਦਨ ਵਧਾਇਆ ਜਾ ਸਕੇ।

👉ਪੇਂਡੂ ਖੇਤਰ ਦੇ ਖਪਤਕਾਰਾਂ ਲਈ ਸੌਰ ਊਰਜਾ ਆਧਾਰਿਤ ਬਣਾਈ ਜਾਵੇ ਯੋਜਨਾ
ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਖਪਤਕਾਰਾਂ ਲਈ ਸੂਰਜੀ ਊਰਜਾ ‘ਤੇ ਆਧਾਰਿਤ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਤਹਿਤ ਉਨ੍ਹਾਂ ਨੂੰ ਪਾਵਰ ਪਲਾਂਟ ਰਾਹੀਂ ਪੈਦਾ ਕੀਤੀ 350 ਯੂਨਿਟ ਬਿਜਲੀ ਆਸਾਨੀ ਨਾਲ ਮਿਲ ਸਕੇ ਅਤੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਸਕਣ।ਇਸ ਯੋਜਨਾ ਤਹਿਤ ਹਰ ਖਪਤਕਾਰ ਦੇ ਘਰ ਵਿੱਚ ਘੱਟੋ-ਘੱਟ 2 ਕਿਲੋਵਾਟ ਦਾ ਸੋਲਰ ਪਾਵਰ ਪਲਾਂਟ ਲਗਾਇਆ ਜਾਵੇ ਅਤੇ ਉਸ ਨੂੰ 78,000 ਰੁਪਏ ਦੀ ਸਬਸਿਡੀ ਦਾ ਪੂਰਾ ਲਾਭ ਦਿੱਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ 5 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਖਪਤਕਾਰਾਂ ਨੂੰ ਸੋਲਰ ਪਾਵਰ ਪਲਾਂਟ ਲਗਾਉਣ ਲਈ ਸਰਕਾਰ ਵੱਲੋਂ ਇੱਕ ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਵਿੱਚ ਸਰਕਾਰ ਵੱਲੋਂ 22,000 ਰੁਪਏ ਦੀ ਵਾਧੂ ਰਕਮ ਵੀ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਯਮੁਨਾਨਗਰ ਵਿੱਚ 800 ਮੈਗਾਵਾਟ ਦਾ ਪਾਵਰ ਪਲਾਂਟ ਸਥਾਪਤ ਕਰਨ ਅਤੇ ਝੱਜਰ ਤੇ ਪਾਣੀਪਤ ਵਿੱਚ ਵਾਧੂ ਪਾਵਰ ਪਲਾਂਟ ਲਗਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ ਹਿਸਾਰ ਦੇ ਖੇਦੜ ਵਿੱਚ ਇੱਕ ਹੋਰ ਯੂਨਿਟ ਲਗਾਈ ਜਾਵੇਗੀ। ਹਿਸਾਰ ਵਿੱਚ ਇਸ ਸਬੰਧੀ ਕੰਮ ਸ਼ੁਰੂ ਹੋ ਚੁੱਕਾ ਹੈ, ਜਦਕਿ ਪਾਣੀਪਤ ਵਿੱਚ ਵੀ ਇਸ ਯੋਜਨਾ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਾਣੀਪਤ ਦੇ ਪਿੰਡ ਆਸਨ ਕਲਾਂ ਵਿੱਚ 30 ਏਕੜ ਜ਼ਮੀਨ ‘ਤੇ ਸੈਂਟਰਲ ਪਾਵਰ ਰਿਸਰਚ ਇੰਸਟੀਚਿਊਟ ਦੀ ਟੈਸਟਿੰਗ ਲੈਬ ਸਥਾਪਤ ਕੀਤੀ ਜਾਵੇਗੀ।ਇਸ ਮੌਕੇ ਬਿਜਲੀ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਹਰਿਆਣਾ ਵਿਦਯੁਤ ਪ੍ਰਸਾਰਨ ਨਿਗਮ ਦੇ ਐਮ.ਡੀ. ਡਾ. ਆਦਿੱਤਿਆ ਦਹੀਆ, ਬਿਜਲੀ ਨਿਗਮ ਦੇ ਐਮ.ਡੀ. ਵਿਕਰਮ ਸਮੇਤ ਸਾਰੇ ਬਿਜਲੀ ਨਿਗਮਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Amritsar ਵਿੱਚ 6 ਪਿਸਤੌਲਾਂ,4.4 ਕਿਲੋ ਹੈਰੋਇਨ,500 ਗ੍ਰਾਮ ਅਫੀਮ,12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ...