ਚੰਡੀਗੜ, 1 ਫਰਵਰੀ:ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਰੀਬ ਵਰਗ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੁਸਾਇਟੀ ਫਾਰ ਇੰਪਾਵਰਮੈਂਟ ਆਫ ਡਿਸਅਡਵਾਂਟੇਜਡ ਟੇਲੈਂਟਡ ਯੂਥ ਦੇ ਚੇਅਰਮੈਨ ਵਜੋਂ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ 8ਵੀਂ ਅਤੇ 10ਵੀਂ ਜਮਾਤ ਦੇ 300 ਹੋਣਹਾਰ ਵਿਦਿਆਰਥੀਆਂ ਨੂੰ 20 ਲੱਖ ਰਪਏ ਦੇ ਵਜ਼ੀਫੇ ਅਤੇ ਪ੍ਰਸ਼ੰਸਾ ਪੱਤਰ ਵੰਡੇ। । ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਸਿਰਕੱਢ ਵਿਦਿਆਰਥੀਆਂ, ਜਿਨ੍ਹਾਂ ਨੇ ਮਿਸਾਲੀ ਅਕਾਦਮਿਕ ਪ੍ਰਦਰਸ਼ਨ ਕੀਤਾ ਹੈ, ਨੂੰ ਪਛਾਣ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ।ਪੰਜਾਬ ਦੇ ਤਤਕਾਲੀ ਰਾਜਪਾਲ ਵੱਲੋਂ 2006 ਵਿੱਚ ਸਥਾਪਿਤ ਕੀਤੀ ਗਈ ਇਹ ਸੁਸਾਇਟੀ ਕੁਝ ਸਾਲਾਂ ਬਾਅਦ ਵੱਖ-ਵੱਖ ਕਾਰਨਾਂ ਕਰਕੇ ਨਾ-ਸਰਗਰਮ ਹੋ ਗਈ ਸੀ। ਰਾਜਪਾਲ ਪੁਰੋਹਿਤ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਲਈ ਇਸ ਮਿਸ਼ਨ ਨੂੰ ਜਾਰੀ ਰੱਖਣ ਲਈ ਸੁਸਾਇਟੀ ਨੂੰ ਮੁੜ ਸੁਰਜੀਤ ਕਰਨ ਲਈ ਸੁਹਿਰਦ ਤੇ ਸਰਗਰਮ ਕਦਮ ਚੁੱਕਿਆ।
ਅਕਾਲੀ-ਬਸਪਾ ਗਠਜੋੜ ’ਚ ਸੀਟਾਂ ਦੀ ‘ਵੰਡ’ ਨੂੰ ਲੈ ਕੇ ਪਹਿਲੀ ਮੀਟਿੰਗ ਅੱਜ
ਗਵਰਨਿੰਗ ਬਾਡੀ ਦੀ ਮੀਟਿੰਗ ਵਿੱਚ, ਅਕਾਦਮਿਕ ਸਾਲ 2022-23 ਦੌਰਾਨ 8ਵੀਂ ਅਤੇ 10ਵੀਂ ਜਮਾਤਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਦੇਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ ਕੁੱਲ 300 ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਵਿੱਚੋਂ 75 ਫੀਸਦ ਪੰਜਾਬ ਅਤੇ 25 ਫੀਸਦ ਯੂ.ਟੀ. ਚੰਡੀਗੜ੍ਹ ਨਾਲ ਸਬੰਧਤ ਹਨ।ਵਜ਼ੀਫ਼ਾ ਵੰਡ ਸਮਾਰੋਹ ਪੰਜਾਬ ਰਾਜ ਭਵਨ ਵਿਖੇ ਹੋਇਆ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਤੌਰ ’ਤੇ ਚੁਣੇ ਗਏ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ ਅਤੇ ਮੈਰਿਟ ਸਰਟੀਫੀਕੇਟ ਦਿੱਤੇ। ਆਰਥਿਕ ਤੌਰ ‘ਤੇ ਪੱਛੜੇ ਪ੍ਰਤਿਭਾਸ਼ਾਲੀ ਨੌਜਵਾਨਾਂ ਦੀਆਂ ਵਿਦਿਅਕ ਇੱਛਾਵਾਂ ਨੂੰ ਸਮਰਥਨ ਦੇਣ ਲਈ, ਵਜ਼ੀਫੇ ਵਜੋਂ ਕੁੱਲ 20 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ, ਜੋ ਇੱਕ ਮਹੱਤਵਪੂਰਨ ਯੋਗਦਾਨ ਹੈ। ਹਰੇਕ ਵਜ਼ੀਫੇ ਦੇ ਨਾਲ ਵਿਦਿਆਰਥੀਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਉਨ੍ਹਾਂ ਨੂੰ ਮਾਣਯੋਗ ਰਾਜਪਾਲ ਵੱਲੋਂ ਨਿੱਜੀ ਤੌਰ ’ਤੇ ਹਸਤਾਖਰ ਕੀਤੇ ਗਏ ਮੈਰਿਟ ਸਰਟੀਫਿਕੇਟ ਵੀ ਦਿੱਤੇ ਗਏ।
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਸ਼ਕਤੀਕਰਨ ਦੇ ਸਾਧਨ ਵਜੋਂ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਵਜ਼ੀਫਾ ਹਾਸਲ ਕਰਨ ਵਾਲਿਆਂ ਨੂੰ ਆਪਣੇ ਅਕਾਦਮਿਕ ਕੰਮਾਂ ਵਿੱਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਆਪਣੇ ਸਾਥੀਆਂ ਪ੍ਰਤੀ ਹਮਦਰਦੀ ਅਤੇ ਸੱਚਾਈ, ਚਰਿੱਤਰ ਨਿਰਮਾਣ ਤੇ ਸਮਾਂ ਪ੍ਰਬੰਧਨ ਦੀ ਮਹੱਤਤਾ, ਇਮਾਨਦਾਰੀ, ਦਿਆਲਤਾ ਜਿਹੇ ਗੁਣਾਂ ਨੂੰ ਵਿਕਸਤ ਕਰਨ ਬਾਰੇ ਵੀ ਲੰਮੀ ਗੱਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸ਼ੀਵਾ ਪ੍ਰਸਾਦ, ਸਿੱਖਿਆ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਕੇ.ਯਾਦਵ, ਸਿੱਖਿਆ ਵਿਭਾਗ ਚੰਡੀਗੜ੍ਹ ਦੇ ਸਕੱਤਰ, ਸ੍ਰੀਮਤੀ ਹਰਗੁਣਜੀਤ ਕੌਰ ਅਤੇ ਪੰਜਾਬ ਰੈੱਡ ਕਰਾਸ ਦੇ ਸਕੱਤਰ, ਸ. ਸ਼ਿਵਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।
Share the post "ਰਾਜਪਾਲ ਨੇ ਆਰਥਿਕ ਤੌਰ ‘ਤੇ ਪੱਛੜੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ 20 ਲੱਖ ਰੁਪਏ ਦੇ ਵਜ਼ੀਫੇ ਅਤੇ ਪ੍ਰਸ਼ੰਸਾ ਪੱਤਰ ਵੰਡੇ"