ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਿੱਤਲ ਗਰੁੱਪ ਵੱਲੋਂ ਏਮਜ਼ ਵਿਚ ਤਿਆਰ ਕਰਵਾਈ ਧਰਮਸ਼ਾਲਾ ਦਾ ਕੀਤਾ ਵਿਸ਼ੇਸ਼ ਦੌਰਾ

Date:

spot_img

👉ਮਿੱਤਲ ਪਰਿਵਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦੀ ਕੀਤੀ ਸ਼ਲਾਘਾ
Bathinda News: ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਏਮਜ਼ ਬਠਿੰਡਾ ਵਿਖੇ ਮਿੱਤਲ ਗਰੁੱਪ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਵੇਦ ਕੁਮਾਰੀ ਮਿੱਤਲ ਪੈਸ਼ੇਟ ਸ਼ੈਲਟਰ ਹੋਮ (ਧਰਮਸ਼ਾਲਾ) ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ।ਇਸ ਮੌਕੇ ਜਿਥੇ ਉਨ੍ਹਾਂ ਮਿੱਤਲ ਪਰਿਵਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕੀਤੀ ਉਥੇ ਹੀ ਇਸ ਧਰਮਸ਼ਾਲਾ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਮਿਲਣ ਵਾਲੇ ਫਾਇਦੇ ਦਾ ਵੀ ਜਿਕਰ ਕੀਤਾ।

ਇਹ ਵੀ ਪੜ੍ਹੋ Bathinda Police ਨੇ ਸੂਟਕੇਸ ‘ਚ ਮਿਲੀ ਲੜਕੀ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਪ੍ਰੇਮੀ ਕਾਬੂ

ਇਸ ਵਿਸ਼ੇਸ਼ ਦੌਰੇ ਦੌਰਾਨ ਮਿੱਤਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਤੋਂ ਇਲਾਵਾ ਡਿਪਟੀ ਕਮਿਸ਼ਨਰ ਜੇਸ਼ ਧੀਮਾਨ, ਡੀਆਈਜੀ ਹਰਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਏਮਜ਼ ਦੇ ਡਾਇਰੈਕਟਰ ਡਾ. ਰਤਨ ਗੁਪਤਾ, ਐਮਆਰਐਸਪੀਟੀਯੂ ਦੇ ਵੀਸੀ ਸੰਜੀਵ ਸ਼ਰਮਾ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੀ ਸ਼ਾਮਲ ਸਨ।ਬਠਿੰਡਾ ਏਮਜ਼ ਹਸਪਤਾਲ ਦੇ ਮੁੱਖ ਗੇਟ ‘ਤੇ ਬਣੀ ਧਰਮਸ਼ਾਲਾ ਵਿਖੇ ਪਹੁੰਚਣ ਤੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆਂ ਹੋਰਾਂ ਦਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਕਾਬੂ

ਇਸ ਉਪਰੰਤ ਰਾਜਪਾਲ ਕਟਾਰੀਆਂ ਵੱਲੋਂ ਧਰਮਸ਼ਾਲਾ ਦੇ ਅੰਦਰ ਸਥਿਤ ਕੰਟਿਨ,ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਠਹਿਰਣ ਲਈ ਬਣਾਏ ਗਏ ਕਮਰੇ, ਡੋਰ ਮੈਟਰੀ, ਰੈਸਟੋਰੈਂਟ ਹੋਰ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਕੀਤੇ ਗਏ ਪ੍ਰਬੰਧਾਂ ਦੀ ਤਾਰੀਫ਼ ਕੀਤੀ। ਇਸ ਮੌਕੇ ਰਾਜਪਾਲ ਸ਼੍ਰੀ ਕਟਾਰੀਆ ਨੇ ਦੱਸਿਆ ਕਿ ਇਹ ਪੰਜਾਬ ‘ਚ ਆਪਣੀ ਤਰਾਂ ਦਾ ਇਕ ਅਜਿਹਾ ਪ੍ਰੋਜੈਕਟ ਹੈ ਜਿਥੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਇੱਕ ਛੱਤ ਦੇ ਹੇਠਾਂ ਸਸਤੇ ਖਾਣ ਪੀਣ ਦੇ ਨਾਲ ਰਹਿਣ ਦਾ ਵੀ ਵੱਡੇ ਪੱਧਰ ‘ਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਇਸ ਉਪਰਾਲੇ ਲਈ ਮਿੱਤਲ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਅਤੇ ਭਵਿੱਖ ‘ਚ ਆਪਣੇ ਅਜਿਹੇ ਸਮਾਜ ਸੇਵੀ ਕਾਰਜਾਂ ਨੂੰ ਇਸੇ ਤਰਜ਼ ‘ਤੇ ਜਾਰੀ ਰੱਖਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ Bathinda ਜਿਲ੍ਹੇ ਦਾ ਚਰਚਿਤ BDPO ਮੁਅੱਤਲ; ਇਸ ਆਧਾਰ ‘ਤੇ ਹੋਈ ਕਾਰਵਾਈ !

ਇਸ ਮੌਕੇ ਬੋਲਦਿਆ ਗਰੁੱਪ ਦੇ ਐਮਡੀ ਰਾਜਿੰਦਰ ਮਿੱਤਲ ਹੋਰਾਂ ਨੇ ਦੱਸਿਆ ਇਹ ਧਰਮਸ਼ਾਲਾ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਇਹ ਸੁਪਨਾ ਉਨ੍ਹਾਂ ਦੀ ਮਾਤਾ ਵੇਦ ਕੁਮਾਰੀ ਮਿੱਤਲ ਦਾ ਸੀ। ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਦੇ ਅੰਦਰ 256 ਬੈਂਡਾਂ ਦਾ ਪ੍ਰਬੰਧ ਕੀਤਾ ਗਿਆ । ਜਿਸ ‘ਚ ਏਸੀ ਅਤੇ ਨਾਨ ਏਸੀ 63 ਕਮਰੇ, 80 ਤੋਂ ਜ਼ਿਆਦਾ ਲੋਕਾਂ ਦੀ ਸਮਰੱਥਾ ਵਾਲੇ ਏਸੀ ਰੈਸਟੋਰੈਂਟ, ਵੇਟਿੰਗ ਰੂਮ ਤੋਂ ਇਲਾਵਾ ਇਕ ਛੱਤ ਦੇ ਹੇਠਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਗਈ ਹੈ। ਪ੍ਰੋਗਰਾਮ ਦੇ ਅੰਤ ‘ਚ ਮਿੱਤਲ ਪਰਿਵਾਰ ਵੱਲੋਂ ਜਿਥੇ ਰਾਜਪਾਲ ਕਟਾਰੀਆ ਜੀ ਨੂੰ ਸਨਮਾਨਿਤ ਕੀਤਾ ਉਥੇ ਹੀ ਉਨ੍ਹਾਂ ਦੇ ਪਹੁੰਚਣ ਲਈ ਵੀ ਵਿਸ਼ੇਸ਼ ਧੰਨਵਾਦ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! ਵਿਦਿਆਰਥੀਆਂ ਦੇ ਵੀਜ਼ੇ ਦੀ ਉਡੀਕ ਵਧੀ

ਨਿਊਜ਼ ਡੈਸਕ : ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹੋ?...

ਮੁਲਾਜ਼ਮਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਗੇਟ ਰੈਲੀ

👉ਸਾਂਝਾ ਮੁਲਾਜ਼ਮ ਮੰਚ ਵੱਲੋਂ 2 ਦਿਨਾਂ ਸਮੂਹਿਕ ਲੈ ਕੇ...

SSD Girls College ਵੱਲੋਂ ਪਹਿਲੇ ਫੈਸ਼ਨ ਸ਼ੋਅ ਦਾ ਆਯੋਜਨ

Bathinda News: SSD Girls College (ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ)...

ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

Sangrur News: ਬੁੱਧਵਾਰ ਸਵੇਰੇ ਸੰਗਰੁਰ ਜ਼ਿਲ੍ਹੇ ਦੇ ਪਿੰਡ ਘਰਾਚੋ...