Mohali News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਡਾਕਟਰਾਂ ਦੀ ਰਿਪੋਰਟ ਮੁਤਾਬਕ ਹੁਣ ਉਹਨਾਂ ਦੀ ਸਿਹਤ ਵਿੱਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ। ਰਾਜਪਾਲ ਨੇ ਮੁੱਖ ਮੰਤਰੀ ਨੂੰ ਮਿਲ ਕੇ ਉਹਨਾਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਇਹ ਜਲਦੀ ਠੀਕ ਹੋ ਜਾਣਗੇ। ਰਾਜਪਾਲ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ, ਫਿਰ ਵੀ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਜਾਂ ਦੋ ਦਿਨ ਹੋਰ ਹਸਪਤਾਲ ਵਿੱਚ ਰਹਿਣ ਅਤੇ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ, ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਹੋ ਸਕਣ।ਉਹਨਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ
ਰਾਜਪਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਹਨਾਂ ਦੀ ਸਿਹਤ ਬਾਰੇ ਪੁੱਛਿਆ ਸੀ। ਮੋਦੀ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਚਿੰਤਤ ਸਨ। ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੱਲ ਪੰਜਾਬ ਬਾਰੇ ਸਕਾਰਾਤਮਕ ਹੁੰਗਾਰਾ ਦਿੱਤਾ ਹੈ। ਉਹਨਾਂ ਨੇ 1600 ਕਰੋੜ ਰੁਪਏ ਟੋਕਨ ਮਨੀ ਵਜੋਂ ਦਿੱਤੇ ਹਨ ਅਤੇ ਬਾਕੀ ਮਦਦ ਮੁਲਾਂਕਣ ਤੋਂ ਬਾਅਦ ਦਿੱਤੀ ਜਾਵੇਗੀ। ਕੇਂਦਰੀ ਏਜੰਸੀਆਂ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ। ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਟੋਕਨ ਮਨੀ ਤੋਂ ਇਲਾਵਾ ਬਾਕੀ ਰਕਮ ਬਾਅਦ ਵਿੱਚ ਆਵੇਗੀ। ਕੇਂਦਰ ਸਰਕਾਰ ਪੰਜਾਬ ਦੀ ਪੂਰੀ ਮਦਦ ਕਰੇਗੀ।ਰਾਜਪਾਲ ਦੇ ਦੌਰੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਗੌਰਵ ਯਾਦਵ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













