ਰਾਜਪਾਲ ਨੇ ਭਵਿੱਖ ਦੇ ਸਿਵਲ ਅਧਿਕਾਰੀਆਂ ਨੂੰ ਕੋਚਿੰਗ ਅਤੇ ਸੇਧ ਦੇਣ ਲਈ ਸੰਕਲਪ ਟ੍ਰੇਨਿੰਗ ਇੰਸਟੀਚਿਊਟ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 31 ਜਨਵਰੀ:ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੰਕਲਪ ਚੰਡੀਗੜ੍ਹ ਵਿਖੇ ਆਈ.ਏ.ਐਸ. ਦੀ ਤਿਆਰੀ ਕਰ ਰਹੇ ਉਮੀਦਵਾਰਾਂ ਨੂੰ ਰੌਸ਼ਨ ਭਵਿੱਖ ਲਈ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ। ਇਸ ਸਮਾਗਮ ਦੀ ਸ਼ੁਰੂਆਤ ਰੂਹਾਨੀ ਗੁਰਬਾਣੀ ਗਾਇਨ ਅਤੇ ਹਵਨ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।ਇਸ ਦੌਰਾਨ ਸੰਬੋਧਨ ਕਰਦਿਆਂ ਕਟਾਰੀਆ ਨੇ ਭਵਿੱਖ ਦੇ ਸਿਵਲ ਅਧਿਕਾਰੀਆਂ ਨੂੰ ਸੇਧ ਦੇਣ ਲਈ ਸੰਕਲਪ ਇੰਸਟੀਚਿਊਟ ਦੇ ਦ੍ਰਿੜ ਸਮਰਪਣ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ ਸੰਕਲਪ ਇੰਸਟੀਚਿਊਟ ਦੀ ਵਚਨਬੱਧਤਾ ਨੂੰ ਦੇਖ ਕੇ ਉਹ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਇੰਸਟੀਚਿਊਟ ਦੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ ਅਤੇ ਉਹਨਾਂ ਨੇ ਸਾਰੇ ਉਮੀਦਵਾਰਾਂ ਨੂੰ ਅੱਗੇ ਦੇ ਸਫ਼ਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਰਾਸ਼ਟਰ ਨਿਰਮਾਣ ਵਿੱਚ ਸੰਕਲਪ ਇੰਸਟੀਚਿਊਟ ਚੰਡੀਗੜ੍ਹ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਸੰਕਲਪ ਇੰਸਟੀਚਿਊਟ ਯੂ.ਪੀ.ਐਸ.ਸੀ. ਅਤੇ ਸਟੇਟ ਸਿਵਲ ਸਰਵਿਸਜ਼ ਪ੍ਰੀਖਿਆਵਾਂ ਲਈ ਇੱਕ ਨਾਮੀ ਕੋਚਿੰਗ ਸੰਸਥਾ ਹੈ, ਜੋ ਯੰਗ ਸਿੱਖ ਪ੍ਰੋਗਰੈਸਿਵ ਫੋਰਮ (ਵਾਈ.ਪੀ.ਐਸ.ਐਫ.) ਦੇ ਸਮਰਥਨ ਨਾਲ ਉਮੀਦਵਾਰਾਂ, ਖਾਸ ਕਰਕੇ ਲੋੜਵੰਦਾਂ ਨੂੰ ਮਿਆਰੀ ਸਿੱਖਿਆ ਅਤੇ ਸੇਧ ਪ੍ਰਦਾਨ ਕਰ ਰਹੀ ਹੈ।
ਇਹ ਵੀ ਪੜ੍ਹੋ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਸਮਾਗਮ ਦੌਰਾਨ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਪ੍ਰਤੀ ਸੰਸਥਾ, ਜਿਸਨੇ ਦੇਸ਼ ਨੂੰ ਕਈ ਸਿਵਲ ਅਧਿਕਾਰੀ ਦਿੱਤੇ ਹਨ, ਦੇ ਦ੍ਰਿੜ ਸਮਰਪਣ ਨੂੰ ਉਜਾਗਰ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਕਲਪ ਆਈ.ਏ.ਐਸ. ਦੇ ਪ੍ਰਧਾਨ ਸ੍ਰੀ ਚਰਨਜੀਤ ਰਾਏ, ਹਰਿਆਣਾ ਸਰਕਾਰ ਦੇ ਓ.ਐਸ.ਡੀ. ਤੇ ਵਾਈ.ਪੀ.ਐਸ.ਐਫ. ਦੇ ਪ੍ਰਧਾਨ ਡਾ. ਪ੍ਰਭਲੀਨ ਸਿੰਘ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਸਨ। ਇਨ੍ਹਾਂ ਉੱਘੀਆਂ ਸ਼ਖ਼ਸੀਅਤਾਂ ਦੀ ਮੌਜੂਦਗੀ ਨੇ ਸਿੱਖਿਆ ਅਤੇ ਮਾਰਗਦਰਸ਼ਨ ਰਾਹੀਂ ਭਵਿੱਖ ਦੇ ਅਧਿਕਾਰੀਆਂ ਨੂੰ ਸਸ਼ਕਤ ਬਣਾਉਣ ਦੀ ਸਮੂਹਿਕ ਵਚਨਬੱਧਤਾ ਨੂੰ ਉਜਾਗਰ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਈ.ਏ.ਐਸ. ਬਣਨ ਦੇ ਚਾਹਵਾਨ ਉਮੀਦਵਾਰਾਂ ਨੂੰ ਕੀਤਾ ਉਤਸ਼ਾਹਿਤ"