Tuesday, February 3, 2026

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 76ਵੇਂ ਗਣਤੰਤਰ ਦਿਵਸ ਮੌਕੇ ‘ਐਟ ਹੋਮ’ਸਮਾਗਮ ਦੀ ਮੇਜ਼ਬਾਨੀ

Date:

spot_img

ਚੰਡੀਗੜ੍ਹ,26 ਜਨਵਰੀ: ਭਾਰਤ ਦੇ 76ਵੇਂ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸਾਲਾਨਾ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਜਾਂਦਾ ਇਹ ਸਲਾਨਾ ਸਮਾਗਮ ਖੇਤਰੀ ਵੰਨ-ਸੁਵੰਨਤਾ ਵਿੱਚ ਦੇਸ਼ ਦੀ ਏਕਤਾ ਨੂੰ ਦਰਸਾਉਂਦਾ ਹੈ।ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਗਿਆ ਇਹ ਸਮਾਗਮ ਦੇਸ਼ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੇ ਉਦੇਸ਼ਾਂ ਪ੍ਰਤੀ ਇੱਕ ਸ਼ਰਧਾਂਜਲੀ ਸੀ, ਜਿਸ ਦੌਰਾਨ ਕਾਮਨਾ ਕੀਤੀ ਗਈ ਕਿ ਸਾਡਾ ਦੇਸ਼ ਤਰੱਕੀ ਅਤੇ ਵਿਕਾਸ ਦੀ ਰਾਹ ‘ਤੇ ਇਸੇ ਤਰ੍ਹਾਂ ਲੰਮੀਆਂ ਪੁਲਾਂਘਾਂ ਪੁੱਟਦਾ ਰਹੇਗਾ।

ਇਹ ਵੀ ਪੜ੍ਹੋ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਰਾਜ ਭਵਨ ਨੂੰ ਤਿਰੰਗੇ ਦੇ ਥੀਮ ਵਾਲੀਆਂ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਸਜਾਵਟੀ ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਅਤੇ ਪੂਰਾ ਮਾਹੌਲ ਦੇਸ਼ ਭਗਤੀ ਦੀ ਭਾਵਨਾ ਨਾਲ ਲਬਰੇਜ ਦਿਖਾਈ ਦੇ ਰਿਹਾ ਸੀ। ਰਾਜਪਾਲ ਨੇ ਨਿੱਜੀ ਤੌਰ ‘ਤੇ ਹਰੇਕ ਮਹਿਮਾਨ ਦਾ ਸਵਾਗਤ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਇਸ ਤਰ੍ਹਾਂ ਸਮਾਵੇਸ਼ੀ ਅਤੇ ਆਪਸੀ ਮੇਲਜੋਲ ਵਾਲੇ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ।ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ (ਐਨ.ਜ਼ੈਡ.ਸੀ..ਸੀ.) ਦੁਆਰਾ ਪੇਸ਼ ਕੀਤੇ ਗਏ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ, ਜਿਸ ਵਿੱਚ ਰਵਾਇਤੀ ਨਾਚ ਅਤੇ ਸੰਗੀਤਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਨ੍ਹਾਂ ਵੰਨ-ਸੁਵੰਨੇ ਪ੍ਰਦਰਸ਼ਨਾਂ ਨੇ ਇਸ ਸਮਾਗਮ ਨੂੰ ਚਾਰ-ਚੰਨ ਲਾ ਦਿੱਤੇ, ਜਿਸਦੀ ਹਾਜ਼ਰੀਨ ਮਹਿਮਾਨਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।

ਇਹ ਵੀ ਪੜ੍ਹੋ  76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਇਸ ਸਮਾਗਮ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਸ਼ੀਲ ਨਾਗੂ, ਐਡੀਸ਼ਨਲ ਸਾਲਿਸਟਰ ਜਨਰਲ ਆਫ਼ ਇੰਡੀਆ ਸੱਤਿਆ ਪਾਲ ਜੈਨ, ਪੰਜਾਬ ਤੋਂ ਕੈਬਨਿਟ ਮੰਤਰੀ ਮਹਿੰਦਰ ਭਗਤ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ, ਸੰਸਦ ਮੈਂਬਰ ਸ਼੍ਰੀ ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਦੇ ਮੇਅਰ ਸ਼੍ਰੀ ਕੁਲਦੀਪ ਕੁਮਾਰ, ਮੁੱਖ ਸਕੱਤਰ ਚੰਡੀਗੜ੍ਹ ਰਾਜੀਵ ਵਰਮਾ, ਵਿੱਤ ਸਕੱਤਰ, ਚੰਡੀਗੜ੍ਹ ਦੀਪਰਵਾ ਲਾਕਰਾ, ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਗੌਰਵ ਯਾਦਵ, ਡੀਜੀਪੀ ਚੰਡੀਗੜ੍ਹ ਸ਼੍ਰੀ ਸੁਰੇਂਦਰ ਸਿੰਘ ਯਾਦਵ, ਸਾਬਕਾ ਸੈਨਾ ਮੁਖੀ ਜਨਰਲ ਵੀ.ਪੀ. ਮਲਿਕ ਅਤੇ ਜੀਓਸੀ ਵੈਸਟਰਨ ਕਮਾਂਡ, ਮਨੋਜ ਕੁਮਾਰ ਕਟਿਆਰ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਉੱਘੀਆਂ ਸ਼ਖਸੀਅਤਾਂ ਦੀ ਮੌਜੂਦਗੀ ਨੇ ਇਸ ਸਮਾਗਮ ਨੂੰ ਹੋਰ ਆਨੰਦਮਈ ਅਤੇ ਸ਼ਾਨਦਾਰ ਬਣਾ ਦਿੱਤਾ ਅਤੇ ਸਾਰਿਆ ਵੱਲੋਂ ਦੇਸ਼ ਦੀ ਪ੍ਰਗਤੀ ਲਈ ਸਮੂਹਿਕ ਵਚਨਬੱਧਤਾ ‘ਤੇ ਜ਼ੋਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bikram Majithia ਆਏ ਜੇਲ੍ਹ ਤੋਂ ਬਾਹਰ; ਵੱਡੀ ਗਿਣਤੀ ਵਿਚ ਸਮਰਥਕਾਂ ਨੇ ਕੀਤਾ ਸਵਾਗਤ

Nabha News: Bikram Majithia; ਜਾਇਦਾਦ ਤੋਂ ਵੱਧ ਆਮਦਨ ਬਣਾਉਣ...