ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ

Date:

spot_img

ਚੰਡੀਗੜ੍ਹ, 27 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸੈਕਟਰ-8ਸੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।ਸੂਬੇ ਦੇ ਲੋਕਾਂ ਪ੍ਰਤੀ ਡੂੰਘੇ ਸਤਿਕਾਰ ਅਤੇ ਇਕਜੁੱਟਤਾ ਦੀ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਦੀ ’ਚੜ੍ਹਦੀਕਲਾ’ ਲਈ ਅਰਦਾਸ ਕੀਤੀ। ਉਨ੍ਹਾਂ ਨੇ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

ਗੁਰਦੁਆਰਾ ਸਾਹਿਬ ਵਿਖੇ ਅਧਿਆਤਮਕ ਅਨੁਭਵ ਅਤੇ ਉਨ੍ਹਾਂ ਦੇ ਨਿੱਘੇ ਸੁਆਗਤ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਮੂਹ ਭਾਈਚਾਰਿਆਂ ਦਰਮਿਆਨ ਏਕਤਾ, ਦਇਆ ਅਤੇ ਸਦਭਾਵਨਾ ਦੀਆਂ ਤੰਦਾਂ ਦੀ ਮਜ਼ਬੂਤੀ ਲਈ ਗੁਰਪੁਰਬ ਦੀ ਮਹੱਤਤਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸਾਰਿਆਂ ਲਈ ਸਮਾਨਤਾ, ਨਿਰਸਵਾਰਥ ਸੇਵਾ ਅਤੇ ਦਇਆ-ਭਾਵਨਾ ਦੀ ਗੱਲ ਕਰਦਿਆਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...