ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਬਣੀਆਂ ਪਿੰਡ ਸੁਰੱਖਿਆ ਕਮੇਟੀਆਂ-ਗੁਲਾਬ ਚੰਦ ਕਟਾਰੀਆ
ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਸੁਰੂ
ਜਲਾਲਾਬਾਦ, (ਫਾਜ਼ਿਲਕਾ) 5 ਨਵੰਬਰ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਇੱਥੋਂ ਸੁਰੂਆਤ ਕਰਦਿਆਂ ਅੱਜ ਆਖਿਆ ਹੈ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ ਕਰਦਿਆਂ ਆਖਿਆ ਹੈ ਕਿ ਹਰੇਕ ਕਮੇਟੀ ਤੋਂ ਮੈਂਬਰਾਂ ਦਾ ਰਾਜਭਵਨ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਉਹ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਸਮਰੱਥਾਵਾਂ ਨੂੰ ਉਹ ਹੋਰ ਬਿਹਤਰ ਤਰੀਕੇ ਨਾਲ ਜਾਣ ਸਕਨ।
ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ USA ਦੇ ਰਾਸ਼ਟਰਪਤੀ ਲਈ ਵੋਟਿੰਗ ਸ਼ੁਰੂ
ਭਾਰਤ ਪਾਕਿ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਜੋਧਾ ਭੈਣੀ ਵਿਚ ਜ਼ਿਲ੍ਹੇ ਦੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੀਨੇ ਵਿਚ ਘੱਟੋ ਘੱਟ ਇਕ ਵਾਰ ਬੈਠਕ ਜਰੂਰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਦੀ ਸੁਰੱਖਿਆ ਕਮੇਟੀ ਲਈ ਇਕ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ। ਰਾਜਪਾਲ ਨੇ ਕਿਹਾ ਕਿ ਗੁਆਂਢੀ ਮੁਲਕ ਨੇ ਹੁਣ ਜਾਣ ਲਿਆ ਹੈ ਕਿ ਉਹ ਭਾਰਤ ਦਾ ਟਾਕਰਾ ਕਰਨ ਦੀ ਸਮੱਰਥਾ ਨਹੀਂ ਰੱਖਦਾ ਇਸ ਲਈ ਉਹ ਕੋਝੀਆਂ ਹਰਕਤਾਂ ਕਰਦਾ ਹੈ ਅਤੇ ਡਰੋਨਾਂ ਨਾਲ ਨਸ਼ੇ ਭੇਜਣ ਦੀ ਕੋਸ਼ਿਸ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਅਜਿਹੇ ਮਾੜੇ ਅਨਸਰਾਂ ਖਿਲਾਫ ਜਿੱਥੇ ਜਾਗਰੂਕਤਾ ਦਾ ਕੰਮ ਕਰਦੀਆਂ ਹਨ ਉਥੇ ਹੀ ਇਹ ਕਮੇਟੀਆਂ ਮਾੜੇ ਅਨਸਰਾਂ ਸਬੰਧੀ ਸੂਚਨਾ ਵੀ ਪੁਲਿਸ ਅਤੇ ਬੀਐਸਐਫ ਨੂੰ ਉਪਲਬੱਧ ਕਰਵਾਉਂਦੀਆਂ ਹਨ।
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਸੂਚਨਾਵਾਂ ਦੇਣ ਵਾਲੇ ਲੋਕਾਂ ਨੂੰ ਯੋਗ ਸਨਮਾਨ ਦਿੱਤਾ ਜਾਵੇਗਾ। ਨਸ਼ੇ ਵਰਗੀਆਂ ਸਮਾਜਿਕ ਬੁਰਾਇਆਂ ਖਿਲਾਫ ਉਨ੍ਹਾਂ ਨੇ ਸਾਂਝੇ ਯਤਨ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਜੇਕਰ ਸਾਰਾ ਸਮਾਜ ਇੱਕਮੁੱਠ ਹੋਕੇ ਕੰਮ ਕਰੇਗਾ ਤਾਂ ਅਸੀਂ ਹਰ ਮੁਹਾਜ ਤੇ ਜਿੱਤ ਦਰਜ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਵਿਚ ਨੌਜਵਾਨਾ ਨੂੰ ਵੱਖ ਵੱਖ ਉਸਾਰੂ ਗਤੀਵਿਧੀਆਂ ਵਿਚ ਜੋੜਨ ਦਾ ਸੱਦਾ ਵੀ ਦਿੱਤਾ। ਇਸ ਤੋਂ ਪਹਿਲਾਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ ਨੇ ਵੀ ਸੰਬੋਧਨ ਕੀਤਾ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੇ ਵੀ ਆਪਣੀ ਗੱਲ ਰਾਜਪਾਲ ਸਾਹਮਣੇ ਰੱਖੀ।ਇਸ ਮੌਕੇ ਪ੍ਰਿੰਸੀਪਲ ਸਕੱਤਰ ਸ੍ਰੀ ਵੀਕੇ ਮੀਨਾ, ਵਧੀਕ ਮੁੱਖ ਸਕੱਤਰ ਟੂ ਗਵਰਨਰ ਸ੍ਰੀ ਕੇ ਸ਼ਿਵਾ ਪ੍ਰਸ਼ਾਦ, ਕਮਿਸ਼ਨਰ ਸ੍ਰੀ ਅਰੁਣ ਸੇਖੜੀ, ਡੀਆਈਜੀ ਰਣਜੀਤ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਬੀਐਸਐਫ ਕਮਾਂਡੈਂਟ ਰਵੀ ਰੰਜਨ ਵੀ ਹਾਜਰ ਸਨ।