ਸਰਕਾਰੀ ਅਦਾਰਿਆਂ ਦਾ ਨਿਜੀਕਰਨ ਕਰਨਾ ਬੰਦ ਕਰਕੇ ਸਰਕਾਰੀ : ਕਰਮਜੀਤ ਸਿੰਘ ਦਿਓਣ
ਬਠਿੰਡਾ, 28 ਫ਼ਰਵਰੀ: ਅੱਜ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ਼ ਯੂਨੀਅਨ ਪੰਜਾਬ ਜੋਨ ਬਠਿੰਡਾ ਦੀ ਕਮੇਟੀ ਦੀ ਮੀਟਿੰਗ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ’ਬੱਜਟ ਸੈਸ਼ਨ’ ਮੌਕੇ ’ਮੋਹਾਲੀ’ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਪਰਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਉਪਰੰਤ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ, ਅਨਿਲ ਕੁਮਾਰ, ਇਕਬਾਲ ਸਿੰਘ ਪੂਹਲਾ ਅਤੇ ਕਰਮਜੀਤ ਸਿੰਘ ਦਿਓਣ ਨੇ ਦਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ
ਹਿਮਾਚਲ ’ਚ ਕਾਂਗਰਸ ਸਰਕਾਰ ’ਤੇ ਛਾਏ ਖ਼ਤਰੇ ਦੇ ਬੱਦਲ, ਕਈ ਹੋਰ ਵਿਧਾਇਕ ਭਾਜਪਾ ਦੇ ਸੰਪਰਕ ’ਚ
ਟਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ’ਆਪ ਸਰਕਾਰ’ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ’ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ।
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ!ਇਸ ਮੌਕੇ ਆਗੂ ਰਾਮਵਰਨ,ਸੋਨੂੰ, ਦਰਵੇਸ਼ ਸਿੰਘ, ਬਲਜੀਤ ਸਿੰਘ,ਸੰਦੀਪ ਕੁਮਾਰ, ਗਗਨਦੀਪ ਸਿੰਘ, ਗੁਰਜੀਤ ਸਿੰਘ,ਕੁਲਦੀਪ ਸਿੰਘ, ਮਿਥੁਨ, ਸੰਜੀਵ ਕੁਮਾਰ, ਰਜੇਸ਼ ਕੁਮਾਰ, ਗੁਰਦਿੱਤ ਸਿੰਘ ਗੋਰਾ, ਸੁਖਤੇਜ ਸਿੰਘ ਗੋਰਾ, ਰਤਨ ਲਾਲ, ਸ਼ਿਵਰਾਜ ਸਿੰਘ ਅਤੇ ਅਰੁਣ ਕੁਮਾਰ ਹਾਜ਼ਰ ਸਨ।
Share the post "ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰੇ ਸਰਕਾਰ:ਅਨਿਲ ਕੁਮਾਰ"