Bathinda News:ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ (ਪੀ. ਟੀ. ਆਈ. ਐਸ.) ਵੱਲੋਂ ਪਿਛਲੇ ਦਿਨੀ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਪੋਲੀਟੈਕਨਿਕ ਕਾਲਜਾਂ ਦਾ ਇੰਟਰ-ਪੋਲੀਟੈਕਨਿਕ ਯੁਵਕ ਮੇਲਾ ਕਰਵਾਇਆ ਗਿਆI ਇਹ ਰਾਜ ਪੱਧਰੀ ਯੁਵਕ ਮੇਲਾ ਸਤਿਗੁਰੂ ਰਾਮ ਸਿੰਘ ਸਰਕਾਰੀ ਪੋਲੀਟੈਕਨਿਕ ਕਾਲਜ ਲੁਧਿਆਣਾ ਵਿਖੇ ਕਰਵਾਇਆ ਗਿਆI ਇਸ ਰਾਜ ਪੱਧਰੀ ਯੁਵਕ ਮੇਲੇ ਵਿਚ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਲੋਕ ਗੀਤ, ਸੋਲੋ ਡਾਂਸ, ਰੰਗੋਲੀ, ਸ਼ਬਦ ਗਾਇਨ, ਗਿੱਧਾ ਅਤੇ ਭੰਗੜਾ ਵੰਨਗੀਆਂ ਵਿਚ ਭਾਗ ਲਿਆ।
ਇਹ ਵੀ ਪੜ੍ਹੋ ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਆਪਣੇ ਸਾਥੀ ਨਾਲ ਵਾਪਸ ਧਰਤੀ ’ਤੇ ਪਰਤੀ
ਕਾਲਜ ਦੇ ਵਿਦਿਆਰਥੀਆਂ ਦੁਆਰਾ ਵਧੀਆ ਪ੍ਰਦਰਸ਼ਨ ਦਾ ਮੁਜਹਰਾ ਕਰਦੇ ਹੋਏ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂI ਕਾਲਜ ਦੀ ਕੋਰੀਓਗ੍ਰਾਫੀ ਟੀਮ ਨੇ ਇਸ ਰਾਜ ਪੱਧਰੀ ਯੁਵਕ ਮੇਲੇ ਵਿੱਚ ਪੰਜਾਬ ਭਰ ਵਿੱਚੋ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ I ਇਸ ਤੋਂ ਇਲਾਵਾ ਕਾਲਜ ਦੀ ਸੋਲੋ ਡਾਂਸ ਅਤੇ ਭੰਗੜਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਭਰ ਵਿੱਚੋ ਤੀਜਾ ਸਥਾਨ ਹਾਸਲ ਕੀਤਾIਕਾਲਜ ਪ੍ਰਿੰਸੀਪਲ ਸ੍ਰੀਮਤੀ ਅਨੁਜਾ ਪਾਪਨੇਜਾ ਨੇ ਰਾਜ ਪੱਧਰੀ ਯੁਵਕ ਮੇਲੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ ਹਿਮਾਚਲ ’ਚ ਝੰਡੇ ਉਤਾਰਨ ਦੇ ਰੋਸ਼ ’ਚ ਸਿੱਖ ਜਥੇਬੰਦੀਆਂ ਨੇ ਦਿੱਤਾ ਧਰਨਾ, ਪੁਲਿਸ ਅਲਰਟ
ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਕੋਚ ਅਤੇ ਟੀਮ ਇੰਚਾਰਜਾਂ ਦਾ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਵਾਉਣ ਤੇ ਧੰਨਵਾਦ ਕੀਤਾ I ਉਹਨਾਂ ਦੱਸਿਆ ਕੇ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਵਿਦਿਆਰਥੀਆਂ ਨੂੰ ਇਹੋ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਦਵਾਇਆ ਜਾਂਦਾ ਹੈ I ਇਸ ਮੌਕੇ ਪ੍ਰਧਾਨ ਵਿਦਿਆਰਥੀ ਗਤੀਵਿਧੀਆਂ ਦਰਸ਼ਨ ਸਿੰਘ ਢਿੱਲੋ, ਮੁਖੀ ਵਿਭਾਗ ਜਸਵੀਰ ਸਿੰਘ ਗਿੱਲ ਤੋਂ ਇਲਾਵਾ ਵੱਖੋ-ਵੱਖਰੇ ਟੀਮ ਇੰਚਾਰਜ ਅਤੇ ਜੇਤੂ ਵਿਦਿਆਰਥੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।