Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮਲੇਰਕੋਟਲਾ

ਗ੍ਰਾਮ ਪੰਚਾਇਤ ਚੋਣਾਂ: ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ : ਭੁਪਿੰਦਰ ਸਿੰਘ ਆਈ ਏ ਐਸ

16 Views

ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ
ਮਾਲੇਰਕੋਟਲਾ, 11 ਅਕਤੂਬਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ ’ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਇਹ ਵੀ ਪੜੋ: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ’ਚ ਵਿਸ਼ਵਾਸ਼ ਬਹਾਲ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ।

ਇਹ ਵੀ ਪੜੋ: ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

ਇਸ ਮੌਕੇ ਚੋਣ ਆਬਜ਼ਰਵਰ ਨੇ ਵੱਖ ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫਸਰ ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸ਼ੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

 

Related posts

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਵੱਲੋਂ ਅਹਿਮਦਗੜ੍ਹ ’ਚ ਚੌਲ ਮਿੱਲ ’ਤੇ ਅਚਨਚੇਤ ਛਾਪੇਮਾਰੀ

punjabusernewssite

ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਗੋਰੇ ਵੱਲੋਂ ਬੇਰਹਿਮੀ ਨਾਲ ਕ+ਤਲ

punjabusernewssite

ਮੁੱਖ ਮੰਤਰੀ ਨੇ ਕਰੋਨਾ ਯੋਧੇ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ

punjabusernewssite