👉ਮੁੱਖ ਮਹਿਮਾਨ ਅਤੇ ਪਤਵੰਤਿਆਂ ਵੱਲੋਂ ਲਗਾਏ ਗਏ ਪੌਦੇ
ਤਲਵੰਡੀ ਸਾਬੋ, 2 ਜਨਵਰੀ :ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜਾਗਰੂਕਤਾ ਲਈ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਵਾਤਾਵਰਣ ਬਦਲਾਓ ਮੰਤਰਾਲਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਯੁਵਾ ਮਾਮਲੇ ਅਤੇ ਸੱਭਿਆਚਾਰ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ “ਵਾਤਾਵਰਣ ਸਿੱਖਿਆ ਪ੍ਰੋਗਰਾਮ” ਦਾ ਆਗਾਜ਼ ਮੁੱਖ ਮਹਿਮਾਨ ਪ੍ਰੋ. (ਡਾ.) ਇੰਦਰਜੀਤ ਸਿੰਘ ਉਪ ਕੁਲਪਤੀ ਵੱਲੋਂ ਵਰਸਿਟੀ ਦੇ ਖੁੱਲ੍ਹੇ ਹਰੇ ਭਰੇ ਮੈਦਾਨ ਵਿੱਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਵਾਤਾਵਰਣ ਨੂੰ ਪਲੀਤ ਕਰਨ ਵਿੱਚ ਆਮ ਨਾਗਰਿਕਾਂ ਵੱਲੋਂ ਸਾੜੀਆਂ ਜਾਂਦੀਆਂ ਪਲਾਸਟਿਕ ਦੀਆਂ ਵਸਤਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।
ਇਹ ਵੀ ਪੜ੍ਹੋ ਦੁਖਦਾਈ ਖ਼ਬਰ: ਪਤੀ ਦੇ ਵਿਯੋਗ ‘ਚ 24 ਘੰਟਿਆਂ ਬਾਅਦ ਪਤਨੀ ਨੇ ਵੀ ਤੋੜਿਆ ਦਮ
ਉਨ੍ਹਾਂ ਕਿਹਾ ਕਿ ਇਸ ਨਾਲ ਪੈਦਾ ਹੋਣ ਵਾਲੀਆਂ ਖਤਰਨਾਕ ਗੈਸਾਂ ਜਿਵੇ ਕਾਰਬਨ ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਨਾਲ ਵਾਤਾਵਰਣ ਬੁਰੀ ਤਰ੍ਹਾਂ ਨਾਲ ਪ੍ਰਦੂਸ਼ਿਤ ਹੁੰਦਾ ਹੈ। ਇਸ ਲਈ ਸਾਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਸਮੁੰਦਰ ਦੇ ਕਿਨਾਰੇ ਸੈਲਾਨੀਆਂ ਵੱਲੋਂ ਸੁੱਟੀ ਜਾਂਦੀ ਗੰਦਗੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਮੁੰਦਰ ਦੀਆਂ ਕਈ ਪ੍ਰਜਾਤੀਆਂ ਕੋਰਲ ਵਗੈਰਾ ਵਿਲੁੱਪਤ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਨਵੇਂ ਪੌਦੇ ਲਗਾਉਣ ਦਾ ਮਸ਼ਵਰਾ ਦਿੱਤਾ ਤੇ ਖੁੱਦ ਵੀ ਪੌਦੇ ਲਗਾਏ।ਇਸ ਮੌਕੇ ਡਾ. ਕੰਵਲਜੀਤ ਕੌਰ ਡਾਇਰੈਕਟਰ ਯੁਵਾ ਮਾਮਲੇ ਤੇ ਸੱਭਿਆਚਾਰ ਨੇ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਸਿਟੀ ਵੱਲੋਂ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਤਲਵੰਡੀ ਸਾਬੋ ਤੇ ਨੇੜਲੇ ਪਿੰਡਾਂ ਵਿੱਚ ਵਿਦਿਆਰਥੀਆਂ ਵੱਲੋਂ ਸਫਾਈ ਅਭਿਆਨ, ਵਾਤਾਵਰਣ ਜਾਗਰੂਕਤਾ ਅਭਿਆਨ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਤਿੰਨ ਦੋਸਤਾਂ ਦੀਆਂ ਲਾਸ਼ਾਂ ਹੋਟਲ ਵਿੱਚੋਂ ਮਿਲੀਆਂ
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਿਭਾਗ ਵੱਖ-ਵੱਖ ਪਿੰਡਾਂ ਵਿੱਚ ਵਣ-ਮਹਾਓਤਸਵ ਸ਼ੁਰੂ ਕਰੇਗਾ ਅਤੇ ਲੋਕਾਂ ਨੂੰ ਦਰਖੱਤਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਜਾਵੇਗਾ।ਸਮਾਰੋਹ ਵਿੱਚ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਵਾਤਾਵਰਣ ਸੁਰੱਖਿਆ ਲਈ ਪਾਏ ਯੋਗਦਾਨ ਵਾਸਤੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਲਵਲੀਨ ਸੱਚੇਦਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚੌਗਿਰਦੇ ਦੇ ਰੱਖ ਰਖਾਵ ਨੂੰ ਪ੍ਰੇਰਿਤ ਕਰਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਕੁਦਰਤ ਦੀ ਪ੍ਰਸ਼ੰਸਾਂ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ “ਵਾਤਾਵਰਣ ਸਿੱਖਿਆ ਪ੍ਰੋਗਰਾਮ” ਦਾ ਸ਼ਾਨਦਾਰ ਆਗਾਜ਼"