ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਵੇ ਵੱਧ ਤੋਂ ਵੱਧ ਜਾਣੂ : ਡਿਪਟੀ ਕਮਿਸ਼ਨਰ

Date:

spot_img

👉ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਹੋਈ ਰੀਵਿਊ ਮੀਟਿੰਗ
ਬਠਿੰਡਾ, 23 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਮੰਤਵ ਸੰਯੁਕਤ ਰਾਸ਼ਟਰ ਨੇ ਸਾਲ 2025 ਨੂੰ ਇੰਟਰਨੈਸ਼ਨਲ ਯੀਅਰ ਆਫ ਕੋਆਪਰੇਟਿਵ (ਆਈਵਾਈਸੀ 2025) ਵਜੋਂ ਮਨੋਨੀਤ ਕਰਨਾ ਹੈ।

ਇਹ ਵੀ ਪੜ੍ਹੋ  Punjab Police ਦੇ ਮੁਖੀ ਗੌਰਵ ਯਾਦਵ ਵੱਲੋਂ ਫਿਰੋਜਪੁਰ ਦਾ ਦੌਰਾ

ਉਨ੍ਹਾਂ ਕਿਹਾ ਕਿ ਇਸ ਸਾਲ ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਹਿਕਾਰੀ ਗਤੀਵਿਧੀਆ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ।ਮੀਟਿੰਗ ਦੌਰਾਨ ਉਨ੍ਹਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਮਾਡਲ ਬਾਏ ਲਾਅ ਪੀ.ਏ.ਸੀ.ਐਸ. (ਪ੍ਰਾਇਮਰੀ ਐਗਰੀਕਲਚਰ ਕਰੈਡਿਟ ਸੋਸਾਇਟੀਜ਼), ਕੰਪਿਊਟਰਾਈਜੇਸ਼ਨ ਆਫ਼ ਪੀ.ਏ.ਸੀ.ਐਸ., ਪੈਕਸ ਸਭਾਵਾਂ ਨੂੰ ਕਾਮਨ ਸਰਵਿਸ ਸੈਂਟਰ ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪਜ਼ ਖੋਲ੍ਹਣਾ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਦਾ ਰੀਵਿਊ ਕਰਦਿਆਂ ਅਧਿਕਾਰੀਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ।

ਇਹ ਵੀ ਪੜ੍ਹੋ  ਪੰਜਾਬ ਦਾ ਇੱਕ ਹੋਰ ਅਗਨੀਵੀਰ ਜੰਮੂ ਵਿਚ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕਰੈਡਿਟ ਸੋਸਾਇਟੀਜ਼ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ।ਇਸ ਮੌਕੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਤਾਜੇਸ਼ਵਰ ਸਿੰਘ, ਜੀਐਮ ਵੇਰਕਾ ਰੁਪਿੰਦਰ ਸਿੰਘ ਸੇਂਖੋ, ਐਮਡੀ ਕੋਆਪਰੇਟਿਵ ਬੈਂਕ ਗੁਰਬਾਜ ਸਿੰਘ, ਨਾਬਾਰਡ ਦੇ ਕਲੱਸਟਰ ਦੇ ਅਧਿਕਾਰੀ, ਮੁੱਖ ਖੇਤੀਬਾੜੀ, ਮੱਛੀ ਪਾਲਣ, ਵੇਅਰ ਹਾਊਸ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਮਹਿਲਾ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

👉ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੀਆਂ ਮਹਿਲਾ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

👉‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਸੂਚਨਾਵਾਂ 👉ਗੁਪਤ...

ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

Bathinda News:ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅੱਜ ਅਧਿਆਪਕਾਂ ਦੀ...

Punjab Cabinet ਦੀ ਅਹਿਮ ਮੀਟਿੰਗ ਅੱਜ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Chandigarh News: Punjab Cabinet; ਪੰਜਾਬ ਕੈਬਨਿਟ ਦੀ ਇੱਕ ਅਹਿਮ...