WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਵਪਾਰ

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 02 ਦਸੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ।

ਪੰਜਾਬ ਸਰਕਾਰ ਵਲੋਂ ਗੁਰਦਾਸਪੁਰੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀ.ਐਸ.ਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

 

Related posts

ਸ਼ੁਸਾਂਤ ਸਿਟੀ ਵੰਨ ਵਿਖੇ ਨਵੇਂ ਰੈਸਟੋਰੈਂਟ ਦੀ ਕੀਤੀ ਸ਼ੁਰੂਆਤ

punjabusernewssite

ਪ੍ਰਾਈਵੇਟ ਬੱਸ ਅਪਰਟਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਾਲੀ ਦੀਵਾਲੀ ਮਨਾਉਣ ਦੇ ਲਗਾਏ ਪੋਸਟਰ

punjabusernewssite

ਡਿਪਟੀ ਕਮਿਸ਼ਨਰ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਕੀਤੀ ਸਰਟੀਫ਼ਿਕੇਟਾਂ ਦੀ ਵੰਡ

punjabusernewssite