DAV College Bathinda ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੁਆਰਾ ਗੈਸਟ ਲੈਕਚਰ ਦਾ ਆਯੋਜਨ

0
43
+1

Bathinda News:DAV College Bathinda ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਡਾ. (ਪ੍ਰੋ.) ਰਿਤੂ ਲਹਿਲ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ “ਲੀਡਰਸ਼ਿਪ: ਮਹਿਲਾ ਆਗੂਆਂ ਲਈ ਚੁਣੌਤੀਆਂ” ਵਿਸ਼ੇ ‘ਤੇ ਇੱਕ ਗੈਸਟ ਲੈਕਚਰ ਦਾ ਆਯੋਜਨ ਕੀਤਾ।ਡਾ. ਰਿਤੂ ਲਹਿਲ ਨੂੰ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਵਾਈਸ ਪ੍ਰਿੰਸੀਪਲ ਅਤੇ ਕਾਮਰਸ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਕੋਆਰਡੀਨੇਟਰ ਇੰਸਟੀਚਿਊਸ਼ਨ ਇਨੋਵੇਸ਼ਨ ਸੈੱਲ ਡਾ. ਵੰਦਨਾ ਜਿੰਦਲ ਅਤੇ ਡੀਨ ਪਲੇਸਮੈਂਟ ਸੈੱਲ ਪ੍ਰੋ. ਵਿਕਾਸ ਕਾਟੀਆ ਨੇ ਸਨਮਾਨਿਤ ਕੀਤਾ।ਪ੍ਰੋ. ਅਮਿਤ ਕੁਮਾਰ ਸਿੰਗਲਾ ਨੇ ਡਾ. ਰਿਤੂ ਲਹਿਲ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋ. ਪਰਵੀਨ ਕੁਮਾਰ ਗਰਗ ਨੇ ਰਸਮੀ ਤੌਰ ‘ਤੇ ਡਾ. ਰਿਤੂ ਲਹਿਲ ਨਾਲ ਜਾਣ-ਪਛਾਣ ਕਰਵਾਈ, ਪ੍ਰੋ. ਵਿਕਾਸ ਕਾਟੀਆ ਨੇ ਸਭ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਦੁਖ਼ਦਾਈ ਖ਼ਬਰ: ਕੈਨੇਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

ਡਾ. ਰਿਤੂ ਲਹਿਲ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਵਿੱਚ ਔਰਤਾਂ ਅਤੇ ਕੰਮਕਾਜੀ ਔਰਤਾਂ ਨੂੰ ਆਮ ਤੌਰ ‘ਤੇ ਦਰਪੇਸ਼ ਬਹੁ-ਪੱਖੀ ਚੁਣੌਤੀਆਂ ਬਾਰੇ ਜ਼ਿਕਰ ਕੀਤਾ।ਵਿਦਿਆਰਥੀਆਂ ਨੇ ਬਹੁਤ ਧਿਆਨ ਨਾਲ ਲੈਕਚਰ ਨੂੰ ਸੁਣਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਾਮਰਸ ਵਿਭਾਗ ਦੇ ਸਾਰੇ ਫੈਕਲਟੀ ਮੈਂਬਰਾਂ ਪ੍ਰੋ. ਪਰਵੀਨ ਕੁਮਾਰ ਗਰਗ, ਪ੍ਰੋ. ਵਿਕਾਸ ਕਾਟੀਆ, ਡਾ. ਕੁਸਮ ਗੁਪਤਾ, ਪ੍ਰੋ. ਅਮਿਤ ਕੁਮਾਰ ਸਿੰਗਲਾ, ਪ੍ਰੋ. ਸੀਮਾ ਗਰਗ, ਪ੍ਰੋ. ਪ੍ਰਿਯੰਕਾ, ਪ੍ਰੋ. ਸੋਨੀਆ ਮੰਗਲਾ, ਪ੍ਰੋ. ਰਿਸ਼ਵ ਗੁਪਤਾ, ਪ੍ਰੋ. ਜੋਤੀ ਗੋਇਲ, ਡਾ. ਸੋਨਿਕਾ ਗਰਗ ਅਗਰਵਾਲ, ਪ੍ਰੋ. ਕ੍ਰਿਤਿਕਾ ਵਰਮਾ, ਪ੍ਰੋ. ਪੂਨਮ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਜਾਣਕਾਰੀ ਭਰਪੂਰ ਲੈਕਚਰਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here