ਚੰਡੀਗੜ੍ਹ, 31 ਜੁਲਾਈ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬੇ ਦੇ ਰਾਜਪਾਲ ਵਜੋਂ ਸਹੁੰ ਚੁੱਕ ਲਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤ ਲਸ਼ਮਣ ਵਿਸ਼ੇਸ ਤੌਰ ’ਤੇ ਹਾਜ਼ਰ ਰਹੇ। ਸ਼੍ਰੀ ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਦੇ ਚੀਫ਼ ਜਸਟਿਸ ਸ਼ੀਲ ਨਾਗੂ ਵੱਲੋਂ ਸਹੁੰ ਚੁਕਵਾਈ ਗਈ। ਜਦੋਂਕਿ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਚਲਾਈ ਗਈ।
ਵਾਇਨਾਡ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਵਧ ਕੇ 143 ਹੋਈ,90 ਹਾਲੇ ਵੀ ਲਾਪਤਾ
ਸ਼੍ਰੀ ਕਟਾਰੀਆ ਇਸਤੋਂ ਪਹਿਲਾਂ ਆਸਾਮ ਦੇ ਰਾਜਪਾਲ ਵਜੋਂ ਕੰਮ ਕਰ ਰਹੇ ਸਨ ਤੇ ਉਨ੍ਹਾਂ ਨੂੰ ਪਹਿਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਭੇਜਿਆ ਗਿਆ ਹੈ। ਉਹ ਪੰਜਾਬ ਦੇ ਰਾਜਪਾਲ ਤੋਂ ਇਲਾਵਾ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਕੰਮ ਕਰਨਗੇ। ਬੀਤੇ ਕੱਲ ਪੰਜਾਬ ਪੁੱਜੇ ਸ਼੍ਰੀ ਕਟਾਰੀਆ ਨੇ ਆਪਣੇ ਪਹਿਲੇ ਬਿਆਨ ਵਿਚ ਕਿਹਾ ਸੀ ਕਿ ਪੰਜਾਬ ਦਾ ਰਾਜਪਾਲ ਬਣਨ ’ਤੇ ਬਹੁਤ ਖ਼ੁਸੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨਾਲ ਮਿਲਕੇ ਚੱਲਣ ਦਾ ਵੀ ਇਸ਼ਾਰਾ ਕੀਤਾ ਗਿਆ ਸੀ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵਾਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਤਕਰਾਰ ਰਿਹਾ ਸੀ।
Share the post "Gulab Chand Kataria ਨੇ ਪੰਜਾਬ ਦੇ Governor ਵਜੋਂ ਚੁੱਕੀ ਸਹੁੰ,ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ ਤੌਰ ‘ਤੇ ਰਹੇ ਹਾਜ਼ਰ"