ਮੋਹਾਲੀ ‘ਚ ਪੁਲਿਸ ‘ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋ+ਲੀਆਂ

Date:

spot_img

ਮੋਹਾਲੀ, 9 ਮਈ: ਦੋ ਦਿਨ ਪਹਿਲਾਂ ਖਰੜ ਵਿਖੇ ਹੋਏ ਬਾਊਸਰ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦੱਸ ਦਈਏ ਕਿ ਬਾਊਸਰ ਕਤਲ ਦੇ 48 ਘੰਟਿਆਂ ਅੰਦਰ ਹੀ ਮੋਹਾਲੀ ਸਪੈਸ਼ਲ ਸੈੱਲ ਨੇ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਇਹ ਦੋਵੇਂ ਗੈਂਗਸਟਰ ਬਾਈਕ ਉੱਤੇ ਸਵਾਰ ਹੋ ਕੇ ਮੁਲਾਂਪੁਰ ਕਰਨੀ ਜਾ ਰਹੇ ਸੀ। ਇਸ ਦੌਰਾਨ ਪੁਲਿਸ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤੇ ਇਹਨਾਂ ਗੈਂਗਸਟਰਾਂ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ।

ਟਿਊਬਵੈਲ ਦਾ ਪਾਣੀ ਪੀਣ ਕਰਕੇ 18 ਮੱਝਾ ਦੀ ਮੌਤ

ਗੈਂਗਸਟਰਾਂ ਵੱਲੋਂ ਗੋਲੀ ਚਲਾਉਣ ਤੇ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ ਵਿਕਰਮ ਰਾਣਾ ਉਰਫ ਹੈਪੀ ਵਾਸੀ ਪਿੰਡ ਦਿਓੜ ਅਤੇ ਕਿਰਨ ਸਿੰਘ ਉਰਫ਼ ਧਨੋਆ ਵਾਸੀ ਖਰੜ ਨੂੰ ਕਾਬੂ ਕਰ ਲਿਆ ਹੈ। ਇੱਕ ਗੈਂਗਸਟਰ ਦੇ ਲੱਤ ਵਿੱਚ ਗੋਲੀ ਲੱਗਣ ਦੀ ਵੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨ ਪਹਿਲਾਂ ਖਰੜ ਦੇ ਨੇੜਲੇ ਪਿੰਡ ਚੰਦੋ ਵਿੱਚ ਇੱਕ ਬਾਊਸਰ ਦਾ ਦਿਨ ਦਿਹਾੜੇ ਅੰਜਾਨ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਤੋਂ ਬਾਅਦ ਬੰਬੀਹਾ ਗੈਂਗ ਨੇ ਇਸਦੀ ਜਿੰਮੇਵਾਰੀ ਲਈ ਸੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ UGC-NET ਪ੍ਰੀਖਿਆ ‘ਚ ਨਾਮਣਾ ਖੱਟਿਆ

Bathinda News: ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ...

DAV College Bathinda ਵਿਖੇ CISF ਨੇ ਅੱਗ ਸੁਰੱਖਿਆ ਬਾਰੇ ਕੀਤਾ ਜਾਗਰੂਕ

Bathinda News: DAV College Bathinda ਦੀ ਐਨਸੀਸੀ ਯੂਨਿਟ ਨੇ...

Bathinda Police ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ ਸਰਚ ਅਭਿਆਨ ਚਲਾਇਆ

Bathinda News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ...