Bathinda ‘ਚ ਤੜਕਸਾਰ ਚੱਲੀਆਂ ਗੋ/ਲੀ/ਆਂ, ਜਾਣੋਂ ਮਾਮਲਾ

Date:

spot_img

Bathinda News: ਬਠਿੰਡਾ ‘ਚ ਬੁੱਧਵਾਰ ਤੜਕਸਾਰ ਗੋਲੀਆਂ ਚੱਲਣ ਦੀ ਜਾਣਕਾਰੀ ਮਿਲੀ ਹੈ। ਇਸ ਘਟਨਾ ਦੇ ਵਿੱਚ ਦਿਹਾਤੀ ਹਲਕੇ ਦੇ ਇੱਕ ਪਿੰਡ ਦੇ ਨੌਜਵਾਨ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਸੂਚਨਾ ਵੀ ਹੈ। ਦੱਸਿਆ ਜਾ ਰਿਹਾ ਕਿ ਇਹ ਘਟਨਾ ਇੱਕ ਨਿੱਜੀ ਰੰਜਿਸ਼ ਦੇ ਚੱਲਦੇ ਵਾਪਰੀ ਹੈ, ਜਿਸ ਦੇ ਵਿੱਚ ਇੱਕ ਪਾਰਟੀ ਦੇ ਨਾਲ ਪੁਲਿਸ ਵੀ ਪੁੱਜੀ ਹੋਈ ਸੀ। ਹਾਲਾਂਕਿ ਬਠਿੰਡਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਦੇ ਵਿੱਚ ਹਾਲੇ ਕੁੱਝ ਖੁਲਾਸਾ ਕਰਨ ਤੋਂ ਬਚਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ MC Election; BJP ਨੇ ਚੋਣਾਂ ਲਈ ਕੀਤੇ ਇੰਚਾਰਜ ਨਿਯੁਕਤ, ਦੇਖੋ ਲਿਸਟ

ਮਿਲੀ ਜਾਣਕਾਰੀ ਮੁਤਾਬਕ ਪਿੰਡ ਗੁਰੂਸਰ ਸਹਿਣੇ ਵਾਲਾ ਦੇ ਇੱਕ ਨੌਜਵਾਨ ਦਾ ਆਪਣੇ ਨਜ਼ਦੀਕੀ ਰਿਸ਼ਤੇਦਾਰ ਨਾਲ ਜਮੀਨੀ ਝਗੜਾ ਚੱਲ ਰਿਹਾ ਹੈ ਅਤੇ ਉਸਦੇ ਉੱਪਰ ਇਸੇ ਜਮੀਨੀ ਝਗੜੇ ਦੇ ਮਾਮਲੇ ਵਿੱਚ ਆਪਣੀ ਹੀ ਇੱਕ ਮਹਿਲਾ ਰਿਸ਼ਤੇਦਾਰ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਹਨ । ਇਸ ਮਾਮਲੇ ਵਿੱਚ ਫਰੀਦਕੋਟ ਜਿਲ੍ਹੇ ਦੇ ਕੋਟਕਪੂਰਾ ਦੀ ਪੁਲਿਸ ਵੱਲੋਂ ਮੁੱਦਈ ਪਾਰਟੀ ਦੀ ਸ਼ਿਕਾਇਤ ਉੱਪਰ ਕਾਰਵਾਈ ਕਰਦੇ ਹੋਏ ਅੱਜ ਉਸ ਮਹਿਲਾਂ ਨੂੰ ਛਡਾਉਣ ਦੇ ਲਈ ਪਿੰਡ ਗੁਰੂਸਰ ਸਹਿਣੇ ਵਾਲਾ ਵਿਖੇ ਪੁੱਜੇ ਹੋਏ ਸੀ।

ਇਹ ਵੀ ਪੜ੍ਹੋ ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਇਸ ਦੌਰਾਨ ਦੋਨਾਂ ਧਿਰਾਂ ਵਿੱਚ ਤਕਰਾਰ ਵਧ ਗਈ ਅਤੇ ਗੋਲੀਬਾਰੀ ਵਿੱਚ ਜਖਮੀ ਹੋਏ ਨੌਜਵਾਨ ਵੱਲੋਂ ਪੁਲਿਸ ਅਤੇ ਮਦਈ ਧਿਰ ਉੱਪਰ ਕਥਿਤ ਤੌਰ ‘ਤੇ ਟਰੈਕਟਰ ਚੜਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੀ ਦੂਜੀ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਦੇ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਸ ਮਾਮਲੇ ਦੀ ਪੁਲਿਸ ਵੱਲੋਂ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...