spot_img

ਗੁਰਦਾਸਪੁਰ ਦੀ ਐਸ.ਡੀ.ਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Date:

spot_img

Gurdaspur News : ਗੁਰਦਾਸਪੁਰ ਸੰਵੇਦਨਸ਼ੀਲ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਸ.ਡੀ.ਐਮ. ਵਜੋਂ ਸੇਵਾ ਨਿਭਾ ਰਹੀ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਵੱਲੋਂ ਸਵੇਰੇ ਕਰੀਬ 7 ਵਜੇ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਦੇ ਸਰਕਾਰੀ ਰਹਾਇਸ਼ ਤੋਂ ਕੀਤੀ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਜੰਮੂ-ਕਸ਼ਮੀਰ ਅਤੇ ਰਾਜਸਥਾਨ ਹਾਈਵੇ ਪ੍ਰੋਜੈਕਟ ਲਈ ਐਕੁਆਇਰ ਕੀਤੀ ਗਈ ਜ਼ਮੀਨ ਨਾਲ ਜੁੜੇ ਕਥਿਤ ਗਬਨ ਨਾਲ ਸੰਬੰਧਿਤ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਕਰੀਬ 1 ਕਰੋੜ 63 ਲੱਖ ਰੁਪਏ ਦੇ ਗਬਨ ਦੇ ਦੋਸ਼ ਪਹਿਲਾਂ ਤੋਂ ਹੀ ਦਰਜ ਸਨ।

ਇਹ ਵੀ ਪੜ੍ਹੋ 👉 AAP ‘ਚ ਸਮੂਲੀਅਤ ਤੋਂ ਪਹਿਲਾਂ Surjit Singh Rakhra ਦਾ ਆਇਆ ਅਹਿਮ ਬਿਆਨ ਸਾਹਮਣੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਵਾਉਣਗੇ ਆਪ ਵਿਚ ਸ਼ਾਮਲ

ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲਦੀ ਹੈ ਕਿ ਜਾਂਚ ਏਜੰਸੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਅਤੇ ਅੱਜ ਸਵੇਰੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਹਾਲਾਂਕਿ ਇਸ ਮਾਮਲੇ ਵਿੱਚ ਹੁਣ ਤੱਕ ਪ੍ਰਸ਼ਾਸਨ ਜਾਂ ਪੁਲਿਸ ਵੱਲੋਂ ਕੋਈ ਅਧਿਕਾਰਕ ਵਿਸਥਾਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਾਂਚ ਜਾਰੀ ਹੋਣ ਕਾਰਨ ਹੋਰ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨਿਕ ਦਫਤਰਾਂ ਵਿੱਚ ਵੀ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਕਈ ਸਵਾਲ ਉਠਾਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...