spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

Date:

spot_img

Amritsar news:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਨ ਕਰਵਾਇਆ।

ਇਹ ਵੀ ਪੜ੍ਹੋ  32 ਸਾਲ ਪਹਿਲਾਂ ਹੋਏ ਕਥਿਤ ਫਰਜੀ ਮੁਕਾਬਲੇ ਦੀ ਜਾਂਚ ਦੀ ਮੁੜ ਉੱਠੀ ਅਵਾਜ਼, ਪਰਿਵਾਰ ਨੇ ਦਿੱਤੀ ਐਸ.ਐਸ.ਪੀ ਨੂੰ ਦਰਖਾਸਤ

ਭਾਈ ਵਿਸ਼ਾਲ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਇਸ ਮੌਕੇ ਮੈਨੇਜਰ  ਸਤਨਾਮ ਸਿੰਘ ਰਿਆੜ, ਗੁਰਿੰਦਰ ਸਿੰਘ ਦੇਵੀਦਾਸਪੁਰ,ਜੁਗਰਾਜ ਸਿੰਘ,ਬਲਵਿੰਦਰ ਸਿੰਘ,ਅਜੇ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...