ਚੰਡੀਗੜ੍ਹ,4 ਜੂਨ: ਪਿਛਲੇ ਕਈ ਮਹੀਨਿਆਂ ਤੋਂ ਦੇਸ ਦੀ ਨਵੀਂ ਸਰਕਾਰ ਲਈ ਚੱਲ ਰਹੀ ਚੋਣ ਪ੍ਰੀਕ੍ਰਿਆ ਦੇ ਤਹਿਤ ਹੁਣ ਚੋਣ ਨਤੀਜ਼ੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸੂਬੇ ਦੀ ਹਾਟ ਸੀਟ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਹੈਰਾਨੀਜਨਕ ਰੁਝਾਨ ਸਾਹਮਣੇ ਆ ਰਹੇ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆ ਅੱਗੇ ਚੱਲ ਰਹੇ ਹਨ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਪਿੱਛੇ ਹਨ। ਇਸੇ ਤਰ੍ਹਾਂ ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲੇ ਰਾਊਂਡ ਵਿਚ ਆਪਣੇ ਵਿਰੋਧੀਆਂ ਤੋਂ 2089 ਵੋਟਾਂ ਨਾਲ ਲੱਗੇ ਚੱਲ ਰਹੇ ਹਨ। ਪੰਜਾਬ ਦੀ ਇੱਕ ਹੋਰ ਚਰਚਿਤ ਸੀਟ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਨਿੱਤਰੇ ਭਾਈ ਅੰਮ੍ਰਿਤਪਾਲ ਸਿੰਘ ਦੂਜੇ ਉਮੀਦਵਾਰਾਂ ਨੂੰ ਪਿੱਛੇ ਛੱਡ ਗਏ ਹਨ।
ਲੋਕ ਸਭਾ ਚੋਣਾਂ: ਪੰਜਾਬ ਦੇ ਵੱਡੇ ਸਿਆਸੀ ਆਗੂਆਂ ਦਾ ‘ਭਵਿੱਖ’ ਦਾਅ ’ਤੇ!
ਇਸ ਹਲਕੇ ਤੋਂ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ‘ਆਪ’ ਵੱਲੋਂ ਮੌਜੂਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਭਾਜਪਾ ਵੱਲੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਤੇ ਖੱਬੇ ਪੱਖੀ ਧਿਰਾਂ ਸੀਪੀਆਈ ਵੱਲੋਂ ਗੁਰਦਿਆਲ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਦੀ ਸੀਟ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਸਾਹਮਣੇ ਆਏ ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਸੀਟ ਤੋਂ ਅੱਗੇ ਚੱਲ ਰਹੇ ਹਨ। ਭਾਜਪਾ ਵਲੋਂ ਉਨ੍ਹਾਂ ਦੇ ਖ਼ਿਲਾਫ਼ ਸੁਸ਼ੀਲ ਰਿੰਕੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਹਿੰਦਰ ਸਿੰਘ ਕੇ ਪੀ. ਚੋਣ ਲੜ ਰਹੇ ਹਨ। ਮੁਢਲੇ ਰੁਝਾਨਾਂ ਮੁਤਾਬਕ ਪੰਜਾਬ ਦੇ ਵਿਚ 5 ਸੀਟਾਂ ’ਤੇ ਕਾਂਗਰਸ ਅਤੇ 3 ਸੀਟਾਂ ਉਪਰ ਭਾਜਪਾ ਉਮੀਦਵਾਰ ਅੱਗੇ ਚੱਲ ਰਹੇ ਹਨ।
Share the post "ਚੋਣ ਰੁਝਾਨ: ਬਠਿੰਡਾ ਤੋਂ ਗੁਰਮੀਤ ਖੁੱਡੀਆ,ਲੁਧਿਆਣਾ ਤੋਂ ਰਾਜਾ ਵੜਿੰਗ ਤੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਅੱਗੇ"