60 Views
ਨਵੀਂ ਦਿੱਲੀ, 18 ਅਕਤੂਬਰ: ਪਹਿਲਾਂ ਹੀ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਦੇ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੇਸ ਦੀ ਸਰਬਉੱਚ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਮੁਖੀ ਵਿਰੁਧ ਵਿਸੇਸ ਜਾਂਚ ਟੀਮ ਉਪਰ ਪੁਛਪੜਤਾਲ ’ਤੇ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਸੁਪਰੀਮ ਕੋਰਟ ਨੇ ਹਟਾ ਦਿੱਤੀ ਹੈ।
ਇਹ ਵੀ ਪੜ੍ਹੋ: Nayab Saini Government ਦੀ ਪਹਿਲੀ ਕੈਬਨਿਟ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ ’ਤੇ ਲੱਗੇਗੀ ਮੋਹਰ
ਹਾਈਕੋਰਟ ਵੱਲੋਂ ਸਿਟ ’ਤੇ ਰੋਕ ਲਗਾ ਦੇਣ ਕਾਰਨ ਸਿੱਖਾਂ ਦੇ ਨਾਲ ਭਾਵਨਾਤਮਕ ਤੌਰ ‘ਤੇ ਜੁੜੇ ਇਸ ਕੇਸ ਦੀ ਜਾਂਚ ਅੱਗੇ ਨਹੀਂ ਵਧ ਸਕੀ ਸੀ। ਮਾਹਰਾਂ ਮੁਤਾਬਕ ਪਹਿਲਾਂ ਹੀ ਕਤਲ ਤੇ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਮਾਮਲੇ ਵਿਚ ਸੁਮਰੀਮ ਕੋਰਟ ਨੇ ਰਾਮ ਰਹੀਮ ਨੂੰ ਇੱਕ ਮਹੀਨੇ ਦਾ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।