WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮਾਨਸਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਦਾ ਜਾਇਜ਼ਾ

ਮਾਨਸਾ ਜ਼ਿਲ੍ਹੇ ਵਿੱਚ 198 ਥਾਵਾਂ ਦਾ ਸਰਵੇਖਣ, ਗੁਲਾਬੀ ਸੁੰਡੀ ਦੇ ਹਮਲੇ ਦਾ ਕੋਈ ਹੌਟਸਪੌਟ ਨਹੀਂ ਮਿਲਿਆ
ਮਾਨਸਾ,2 ਅਗਸਤ:ਨਰਮੇ ਦੀ ਫ਼ਸਲ ‘ਤੇ ਕੀਟਾਂ ਦੇ ਹਮਲੇ ਸਬੰਧੀ ਜ਼ਮੀਨੀ ਪੱਧਰ ਉੱਤੇ ਸਥਿਤੀ ਜਾਣਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੇ ਖੇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ।ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸ ਜ਼ਿਲ੍ਹੇ ਦੇ ਪਿੰਡਾਂ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂ ਵਾਲੀ ਵਿਖੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਹਾਲ ਹੀ ਵਿੱਚ ਮਾਨਸਾ ਜ਼ਿਲ੍ਹੇ ‘ਚ 198 ਥਾਵਾਂ ਉੱਤੇ ਸਰਵੇਖਣ ਕੀਤਾ ਗਿਆ ਹੈ ਅਤੇ ਹੁਣ ਤੱਕ ਗੁਲਾਬੀ ਸੁੰਡੀ ਦਾ ਕੋਈ ਵੀ ਹੌਟਸਪੌਟ ਸਾਹਮਣੇ ਨਹੀਂ ਆਇਆ ਹੈ।

ਪੰਜਾਬ ’ਚ ਇੱਕ ਦਰਜ਼ਨ ਐਸਐਸਪੀਜ਼ ਸਹਿਤ 24 ਆਈਪੀਐਸ ਤੇ 4 ਪੀਪੀਐਸ ਬਦਲੇ

ਚਿੱਟੀ ਮੱਖੀ ਦੇ ਨੁਕਸਾਨ ਸਬੰਧੀ ਈਕੋਨੋਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਉੱਪਰ ਵਾਲੇ ਸਿਰਫ਼ ਤਿੰਨ ਸਥਾਨ ਪਾਏ ਗਏ ਹਨ।ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਇਸ ਦੇ ਨਿਰੰਤਰ ਸਰਵੇਖਣ ਲਈ ਸੰਯੁਕਤ ਡਾਇਰੈਕਟਰ ਰੈਂਕ ਦੇ ਦੋ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਸਰਵੇਖਣ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ।ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ 52 ਟੀਮਾਂ ਵੱਲੋਂ 274 ਖੇਤਾਂ ਦਾ ਸਰਵੇਖਣ ਕੀਤਾ ਗਿਆ ਜਦੋਂਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 15 ਪੈਸਟ ਸਰਵੇਲੈਂਸ ਟੀਮਾਂ ਵੱਲੋਂ 126 ਖੇਤਾਂ ਦਾ ਸਰਵੇਖਣ ਕੀਤਾ ਗਿਆ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 27 ਸਰਵੇਲੈਂਸ ਟੀਮਾਂ ਵੱਲੋਂ 163 ਖੇਤਾਂ ਦਾ ਅਤੇ ਮਾਨਸਾ ਜ਼ਿਲ੍ਹੇ ਵਿੱਚ 13 ਟੀਮਾਂ ਵੱਲੋਂ 198 ਖੇਤਾਂ ਵਿੱਚ ਸਰਵੇਖਣ ਕੀਤਾ ਗਿਆ।

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਆਈਏ ਦਾ ਸਾਬਕਾ ਇੰਚਾਰਜ਼ ਵਿਜੀਲੈਂਸ ਵੱਲੋਂ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਪੂਰੇ ਧਿਆਨ ਨਾਲ ਨਿਰੰਤਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਲੋੜ ਪੈਣ ‘ਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਰਮਾ ਪੱਟੀ ਦੇ ਕਿਸਾਨਾਂ ਨੂੰ ਫ਼ਸਲ ਦੇ ਝਾੜ ਨੂੰ ਵਧਾਉਣ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਫ਼ਸਲ ਦੀ ਸਿੰਜਾਈ ਕਰਨ ਲਈ ਲਗਾਤਾਰ ਸਲਾਹ ਦਿੱਤੀ ਜਾ ਰਹੀ ਹੈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਰਮੇ ਦੇ ਖੇਤਾਂ ਦਾ ਨਿਯਮਤ ਸਰਵੇਖਣ ਕਰਨ ਦੇ ਨਾਲ ਨਾਲ ਜਿੱਥੇ ਵੀ ਲੋੜ ਹੋਵੇ, ਆਪਣੀ ਮੌਜੂਦਗੀ ਵਿੱਚ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਯਕੀਨੀ ਬਣਵਾਉਣ।

 

Related posts

ਪੁਰਾਣੀ ਪੈਨਸ਼ਨ ਬਹਾਲੀ ਲਈ ਆਪ ਦੇ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ ਦੇ ਘਰ ਅੱਗੇ ਧਰਨਾ 11 ਨੂੰ

punjabusernewssite

ਜਿਲ੍ਹਾ ਪੱਧਰ ਦੇ ਕਰਵਾਏ ਗਏ ਭਾਸ਼ਣ ਮੁਕਾਬਿਲਆਂ ਵਿੱਚ ਡਾਈਟ ਅਹਿਮਦਪੁਰ ਦੀ ਜੈਸਮੀਨ ਨੇ ਮਾਰੀ ਬਾਜੀ

punjabusernewssite

ਆਬਜ਼ਰਵਰ ਮੋਹਿਤ ਗੁਪਤਾ ਅਤੇ ਹਰਪਾਲ ਢਿੱਲੋਂ ਵੱਲੋਂ ਹਲਕਾ ਮਾਨਸਾ ਦੀ ਲੀਡਰਸ਼ਿਪ ਨਾਲ ਕੀਤੀ ਮੀਟਿੰਗ

punjabusernewssite