Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਾਜ਼ਿਲਕਾ

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ

12 Views

ਮਾਲਵਾ ਨਹਿਰ ਫਾਜ਼ਿਲਕਾ ਜਿਲੇ ਵਿੱਚ ਪਾਣੀ ਦੀ ਘਾਟ ਕਰੇਗੀ ਪੂਰੀ
ਅਬੋਹਰ/ਫਾਜ਼ਿਲਕਾ, 27 ਜੁਲਾਈ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਰਮਾ ਪੱਟੀ ਦੇ ਜ਼ਿਲਿ੍ਹਆਂ ਦੇ ਦੌਰੇ ਦੀ ਲੜੀ ਵਿੱਚ ਅੱਜ ਦੂਜੇ ਦਿਨ ਫਾਜ਼ਿਲਕਾ ਜਿਲੇ ਵਿੱਚ ਪਹੁੰਚੇ। ਇਸ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਖੈਰਪੁਰਾ, ਸੱਯਦਾਂ ਵਾਲੀ,ਤਾਜਾ ਪਟੀ ਅਤੇ ਗੋਬਿੰਦਗੜ੍ਹ ਦਾ ਦੌਰਾ ਕਰਕੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ । ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਰਹੇ ।ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਪੂਰੀ ਤਰ੍ਹਾਂ ਚੌਕਸ ਕੀਤਾ ਹੋਇਆ ਹੈ ਅਤੇ ਨਰਮੇ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਵਿਭਾਗ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ।

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਉਹਨਾਂ ਨੇ ਕਿਹਾ ਕਿ ਵਿਭਾਗ ਦੀਆਂ 128 ਟੀਮਾਂ ਲਗਾਤਾਰ ਨਰਮੇ ਦੇ ਖੇਤਾਂ ਦਾ ਸਰਵੇਖਣ ਕਰ ਰਹੀਆਂ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਰਮੇ ਅਤੇ ਹੋਰ ਫਸਲਾਂ ਲਈ ਵਰਤੀਆਂ ਜਾਂਦੀਆਂ ਕੀੜੇਮਾਰ ਜਹਿਰਾਂ, ਉੱਲੀ ਨਾਸ਼ਕ ਅਤੇ ਖਾਦਾਂ ਦੀ ਉੱਚ ਗੁਣਵਤਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਨਹਿਰ ਮਾਲਵਾ ਨਹਿਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਹਿਰ ਦੇ ਬਣਨ ਤੇ 23 ਸੌ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਲਗਭਗ 150 ਕਿਲੋਮੀਟਰ ਇਹ ਲੰਬੀ ਨਹਿਰ ਬਨਣ ਦੇ ਨਾਲ ਸਭ ਤੋਂ ਵੱਧ ਫਾਇਦਾ ਅਬੋਹਰ ਬੱਲੂਆਣਾ ਇਲਾਕਿਆਂ ਨੂੰ ਹੋਵੇਗਾ।

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

ਖੇਤੀਬਾੜੀ ਮੰਤਰੀ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਕੋਈ ਵੱਡੀ ਨਹਿਰ ਬਣਨ ਜਾ ਰਹੀ ਹੈ। ਇਸ ਮੌਕੇ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਨਰਮੇ ਤੇ ਕੀਟਨਾਸ਼ਕਾਂ ਦਾ ਛਿੜਕਾਅ ਕਰਨ। ਇਸ ਮੌਕੇ ਇੱਥੇ ਪਹੁੰਚਣ ਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਉਹਨਾਂ ਦਾ ਸਵਾਗਤ ਕੀਤਾ । ਇਸ ਮੌਕੇ ਐਸਐਸਪੀ ਡਾ ਪ੍ਰਗਿਆ ਜੈਨ, ਐਸ ਡੀ ਐਮ ਸ਼੍ਰੀ ਪੰਕਜ ਬਾਂਸਲ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਦਿਲਬਾਗ ਸਿੰਘ, ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਸਹਾਇਕ ਪੌਦ ਸੁਰੱਖਿਆ ਅਫਸਰ ਸੁੰਦਰ ਲਾਲ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

 

Related posts

ਫਾਜ਼ਿਲਕਾ ਪੁਲਿਸ ਵੱਲੋਂ 66 ਕਿਲੋ ਅਫੀਮ ਦੇ ਕੇਸ ਵਿੱਚ ਮੁੱਖ ਦੋਸ਼ੀ ਦੀ ਕਰੀਬ 2 ਕਰੋੜ ਰੁਪਏ ਪ੍ਰਾਪਰਟੀ ਕੀਤੀ ਅਟੈਚ

punjabusernewssite

ਪੰਚਾਇਤੀ ਚੋਣਾਂ ਨੂੰ ਲੈ ਕੇ SSP ਨੇ ਕੀਤੀ ਅਹਿਮ ਮੀਟਿੰਗ

punjabusernewssite

ਟਿਕਰੀ ਬਾਰਡਰ ‘ਤੇ ਕਿਸਾਨ ਯੂਨੀਅਨ ਉਗਰਾਹਾਂ ਮਨਾਏਗੀ ਸੰਗਰਾਮੀ ਤੀਆਂ

punjabusernewssite