spot_img
spot_img

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

👉ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ
Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।

ਇਹ ਵੀ ਪੜ੍ਹੋ  ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  Big News; ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋਇਆ ਵੱਡਾ ਫੈਸਲਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ।ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

Punjab News: ਬੀਤੇ ਕੱਲ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ...

ਬਹਿਬਲ ਕਲਾਂ ਗੋ*ਲੀ ਕਾਂਡ; SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਤਲਬ

Faridkot News: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ...

Bathinda-Chandigarh ਰੋਡ ‘ਤੇ ਤੜਕਸਾਰ ਵਾਪਰਿਆ ਵੱਡਾ ਹਾਦਸਾ

Bathinda News: Bathinda-Chandigarh ਰੋਡ 'ਤੇ ਤੜਕਸਾਰ ਇੱਕ ਵੱਡਾ ਹਾਦਸਾ...