Gurmeet Singh Khudiyan ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Date:

spot_img

SAS Nagar News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, “ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।” ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ। ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...