Gurmeet Singh Khudiyan ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

👉ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ ਵਿੱਚ ਤਕਨੀਕੀ ਸਮਰੱਥਾ ਅਤੇ ਖੋਜ ਨੂੰ ਹੋਰ ਮਜ਼ਬੂਤ ਕਰਨਗੀਆਂ: ਖੁੱਡੀਆਂ
Chandigarh News:ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ   AAP ਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਦੇਖੋ ਲਿਸਟ

ਉਨ੍ਹਾਂ ਕਿਹਾ, “ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।” ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਅਧਾਰਤ ਭਰਤੀ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੱਛੀ ਪਾਲਣ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਸਿਰਫ਼ ਖਾਲੀ ਅਸਾਮੀਆਂ ਹੀ ਨਹੀਂ ਭਰ ਰਹੀ ਹੈ, ਸਗੋਂ ਇੱਕ ਮਜ਼ਬੂਤ ਅਤੇ ਕੁਸ਼ਲ ਪ੍ਰਸ਼ਾਸਨ ਦੀ ਨੀਂਹ ਰੱਖ ਰਹੀ ਹੈ। ਇਹ ਪੰਜ ਕਰਮਚਾਰੀ ਮੱਛੀ ਪਾਲਣ ਖੇਤਰ ਵਿੱਚ ਸਾਡੀ ਤਕਨੀਕੀ ਸਮਰੱਥਾ ਅਤੇ ਖੋਜ ਸਮਰੱਥਾਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

ਇਹ ਵੀ ਪੜ੍ਹੋ  Bathinda ‘ਚ AAP ਨੂੰ ਮਿਲਿਆ ਵੱਡਾ ਸਮਰਥਨ, ਦਰਜਨਾਂ ਨੇ ਚੁੱਕਿਆ ਝਾੜੂ

ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਭਰ ਵਿੱਚ ਐਕੂਆਕਲਚਰ ਅਤੇ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਮੱਛੀ ਪਾਲਣ ਵਿਭਾਗ ਵਿੱਚ ਹੁਣ ਤੱਕ 22 ਮੱਛੀ ਪਾਲਣ ਅਫ਼ਸਰਾਂ ਸਮੇਤ ਲਗਭਗ 50 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।”ਇਸ ਮੌਕੇ ਡਾਇਰੈਕਟਰ ਸ੍ਰੀ ਹਰਦੇਵ ਸਿੰਘ ਸਮੇਤ ਮੱਛੀ ਪਾਲਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...