Gurmeet Singh Khudiyan ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

Date:

spot_img

👉ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ
Gurdaspur News: ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨਾਂ ਨੂੰ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ, ਐਫ.ਪੀ.ਓਜ਼ , ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਕਾਰਜ ਯੋਜਨਾ ਤਹਿਤ ਚਲਾਈ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਸਾਹਮਣੇ ਆਏ ਸਨ ਜਦਕਿ 2025 ਵਿੱਚ ਇਹ ਘਟ ਕੇ 5,114 ਰਹਿ ਗਏ। ਇਸ ਤੋਂ ਸਾਫ਼ ਜ਼ਾਹਰ ਹੈ ਇਨ੍ਹਾਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਸਵੱਛ ਹੋਇਆ ਹੈ ਸਗੋਂ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਵੀ ਮਿਲੀ ਹੈ।ਕਿਸਾਨਾਂ ਨੂੰ ਝੋਨਾ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਉਹ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰਾਖੀ ਲਈ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ।

ਇਹ ਵੀ ਪੜ੍ਹੋ  ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਕੂੜਾ-ਕਰਕਟ ਨਹੀਂ, ਸਗੋਂ ਇੱਕ ਸਾਧਨ ਹੈ। ਸਾਨੂੰ ਇਸਨੂੰ ਸਾੜਨਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਸੀ.ਆਰ.ਐਮ. ਮਸ਼ੀਨਾਂ ਦੀ ਸੁਚੱਜੀ ਵਰਤੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੇ ਢੰਗ ਨਾਲ ਸੰਭਾਲ ਕਰਨ ਅਤੇ ਆਮਦਨ ਵਧਾਉਣ ਵਿੱਚ ਮਦਦ ਕਰੇਗੀ।’’ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ, ਹਵਾ ਪ੍ਰਦੂਸ਼ਿਤ ਹੈ ਅਤੇ ਸਿਹਤ ਲਈ ,ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਗੰਭੀਰ ਖਤਰੇ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮਸ਼ੀਨਰੀ, ਜਾਗਰੂਕਤਾ ਅਤੇ ਤਕਨੀਕੀ ਮਾਰਗਦਰਸ਼ਨ ਨਾਲ ਸਹਾਇਤਾ ਕਰਨ ਲਈ ਵਚਨਬੱਧ ਹੈ।ਖੇਤੀਬਾੜੀ ਮੰਤਰੀ ਨੇ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਕਿਸਾਨਾਂ, ਅਧਿਕਾਰੀਆਂ ਅਤੇ ਪਿੰਡਾਂ ਦੇ ਭਾਈਵਾਲਾਂ ਨੂੰ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਸਾਫ਼ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਇੱਕ ਸਾਂਝੀ ਜ਼ਿੰਮੇਵਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਇੱਕ ਹੋਰ ਬਦਮਾਸ਼ ਪੁਲਿਸ ਮੁਕਾਬਲੇ ‘ਚ ਹਲਾਕ; ਸਾਥੀ ਜਖ਼ਮੀ, ਥਾਣੇਦਾਰ ‘ਤੇ ਚਲਾਈ ਸੀ ਗੋ.ਲੀ

Tarn Taran News: ਬੀਤੇ ਕੱਲ ਥਾਣੇਦਾਰ ਹਰਜੀਤ ਸਿੰਘ ਨੂੰ...