Punjab News ; ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਦਿਲਜੀਤ ਦੋਸਾਂਝ ਨੂੰ ਸਿੱਧੀ ਚੇਤਾਵਨੀ ਦਿੱਤੀ ਗਈ ਹੈ। ਪੰਨੂ ਨੇ ਕਿਹਾ ਹੈ ਕਿ ਉਸ ਦਾ ਸੰਗਠਨ ਅਮਰੀਕਾ ਵਿੱਚ ਹੋਣ ਵਾਲੇ ਦਿਲਜੀਤ ਦੇ ਆਉਣ ਵਾਲੇ ਸ਼ੋਅਜ਼ ਦਾ ਵਿਰੋਧ ਕਰੇਗਾ। ਇਸ ਮਾਮਲੇ ਨੇ ਉਸ ਵੇਲੇ ਤੂਲ ਫੜਿਆ ਜਦੋਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਦਿਲਜੀਤ ਦੋਸਾਂਝ ਦੇ ‘ਔਰਾ 2026’ ਕੰਸਰਟ ਦੌਰਾਨ ਕੁਝ ਲੋਕਾਂ ਵੱਲੋਂ ਖ਼ਾਲਿਸਤਾਨੀ ਝੰਡੇ ਲਹਿਰਾਏ ਗਏ। ਇਸ ਘਟਨਾ ‘ਤੇ ਦਿਲਜੀਤ ਨੇ ਸਟੇਜ ਤੋਂ ਹੀ ਨਾਰਾਜ਼ਗੀ ਜਤਾਈ ਅਤੇ ਕਿਹਾ ਕਿ ਉਹ ਆਪਣੇ ਸੰਗੀਤ ਰਾਹੀਂ ਲੋਕਾਂ ਨੂੰ ਜੋੜਨ ਦੀ ਗੱਲ ਕਰਦੇ ਹਨ, ਨਾ ਕਿ ਵੰਡ ਪੈਦਾ ਕਰਨ ਦੀ।
ਦਿਲਜੀਤ ਦੀ ਇਸ ਪ੍ਰਤੀਕਿਰਿਆ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਚਰਚਾ ਤੇਜ਼ ਹੋ ਗਈ। ਕਈ ਲੋਕਾਂ ਨੇ ਦਿਲਜੀਤ ਦੇ ਬਿਆਨ ਦਾ ਸਮਰਥਨ ਕੀਤਾ, ਜਦਕਿ ਕੁਝ ਧੜਿਆਂ ਵੱਲੋਂ ਇਸ ‘ਤੇ ਇਤਰਾਜ਼ ਵੀ ਜਤਾਇਆ ਗਿਆ। ਹੁਣ ਪੰਨੂ ਵੱਲੋਂ ਦਿੱਤੀ ਗਈ ਧਮਕੀ ਤੋਂ ਬਾਅਦ ਇਹ ਮਾਮਲਾ ਹੋਰ ਗਰਮਾ ਗਿਆ ਹੈ।ਉਧਰ, ਦਿਲਜੀਤ ਦੋਸਾਂਝ ਦੀ ਟੀਮ ਵੱਲੋਂ ਅਜੇ ਤੱਕ ਇਸ ਧਮਕੀ ਬਾਰੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ। ਪਰ ਫੈਨਜ਼ ਵਿਚ ਚਿੰਤਾ ਦਾ ਮਾਹੌਲ ਜ਼ਰੂਰ ਬਣ ਗਿਆ ਹੈ ਅਤੇ ਸੋਸ਼ਲ ਮੀਡੀਆ ‘ਤੇ ਦਿਲਜੀਤ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਪੋਸਟਾਂ ਵੀ ਕੀਤੀਆਂ ਜਾ ਰਹੀਆਂ ਹਨ।ਫਿਲਹਾਲ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਵਿਵਾਦ ਕਿਹੜਾ ਨਵਾਂ ਮੋੜ ਲੈਂਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




