Nabha News: ਨਾਭਾ ਜੇਲ ਬਰੇਕ ਕਾਂਡ ਦਾ ਮੁੱਖ ਮਾਸਟਰ ਮਾਇੰਡ ਮੰਨਿਆ ਜਾਂਦਾ ਸਾਬਕਾ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਨਾਭਾ ਜੇਲ ਵਿੱਚੋਂ ਰਿਹਾਅ ਹੋ ਗਿਆ ਹੈ। ਦੋ ਦਿਨ ਪਹਿਲਾਂ ਜਿਲਾ ਫਿਰੋਜਪੁਰ ਦੇ ਥਾਣਾ ਕੁਲਗੁੜੀ ਦੀ ਪੁਲਿਸ ਨੇ ਸੇਖੋ ਨੂੰ 7/51 ਦੇ ਅਧੀਨ ਹਿਰਾਸਤ ਵਿੱਚ ਲਿਆ ਸੀ। ਜਿਸ ਤੋਂ ਬਾਅਦ ਉਸ ਨੂੰ ਐਸਡੀਐਮ ਦੀ ਅਦਾਲਤ ਵਿੱਚ ਪੇਸ਼ ਕਰਕੇ ਨਾਭਾ ਜੇਲ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਸ਼ਾਂਤਮਈ ਤਰੀਕੇ ਦੇ ਨਾਲ ਆਪਣੀ ਜ਼ਿੰਦਗੀ ਜਿਉਂ ਰਿਹਾ ਗੁਰਪ੍ਰੀਤ ਸਿੰਘ ਸੇਖੋ ਹੁਣ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਸਹਾਰੇ ਚੋਣ ਮੈਦਾਨ ਵਿੱਚ ਉਤਰਿਆ ਹੋਇਆ।
ਇਹ ਵੀ ਪੜ੍ਹੋ ਚਰਚਾ ਦਾ ਕੇਂਦਰ ਬਿੰਦੂ ਬਣੀ ਨਵਜੋਤ ਕੌਰ ਸਿੱਧੂ ਨੇ ਹੁਣ ਭਗਵੰਤ ਮਾਨ ਕੋਲੋਂ ਮੰਗੀ ਸੁਰੱਖਿਆ
ਉਹਨਾਂ ਦੀ ਪਤਨੀ ਮਨਦੀਪ ਕੌਰ ਸੇਖੋਂ ਅਤੇ ਇੱਕ ਹੋਰ ਰਿਸ਼ਤੇਦਾਰ ਇਹ ਚੋਣ ਲੜ ਰਹੇ ਹਨ, ਜਿਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਮਾਇਤ ਦਿੱਤੀ ਹੋਈ ਹੈ। ਗੁਰਪ੍ਰੀਤ ਸਿੰਘ ਸੇਖੋ ਨੇ ਆਪਣੀ ਰਿਹਾਈ ਤੋਂ ਬਾਅਦ ਹਲਕਾ ਵਿਧਾਇਕ ਰਜਨੀਸ਼ ਦਹੀਆ ਉੱਪਰ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹਨਾਂ ਦੇ ਇਸ਼ਾਰੇ ਉੱਪਰ ਪੁਲਿਸ ਨੇ ਉਸਨੂੰ ਗਿਰਫਤਾਰ ਕੀਤਾ ਸੀ। ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਉਹ ਭਟਕੇ ਹੋਏ ਨੌਜਵਾਨਾਂ ਨੂੰ ਸਿੱਧੇ ਰਾਹੇ ਪੈਣ ਦੀ ਅਪੀਲਾਂ ਕਰਦੇ ਹਨ ਪਰੰਤੂ ਜੋ ਨੌਜਵਾਨ ਸਾਰਾ ਕੁਝ ਛੱਡ ਕੇ ਘਰ ਬੈਠੇ ਹਨ ਉਹਨਾਂ ਨੂੰ ਮੁੜ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ Ex MLA ਦੇ ਸਾਬਕਾ ਭਤੀਜੇ ਦਾ ਕ+ਤ+ਲ; ਇਸ ਪਾਰਟੀ ਦੇ ਯੂਥ ਆਗੂ ‘ਤੇ ਲੱਗੇ ਦੋਸ਼
ਸੇਖੋ ਨੇ ਕਿਹਾ ਕਿ ਉਸਨੇ ਜੋ ਪਿਛੋਕੜ ਦੇ ਵਿੱਚ ਗਲਤੀਆਂ ਕੀਤੀਆਂ ਹਨ, ਉਸ ਦੀ ਉਹ ਸਜ਼ਾ ਭੁਗਤ ਚੁੱਕਾ ਹੈ ਅਤੇ ਹੁਣ ਉਹ ਲੋਕਤਾਂਤਰਿਕ ਤਰੀਕੇ ਦੇ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਜ਼ਿਕਰਯੋਗ ਹੈ ਕਿ ਸੇਖੋਂ ਦੀ ਗਿਰਫਤਾਰੀ ਤੋਂ ਬਾਅਦ ਬੀਤੇ ਕੱਲ ਉਹਨਾਂ ਦੇ ਸਮਰਥਕਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਥਾਣਾ ਘੇਰਿਆ ਗਿਆ ਸੀ। ਇਸ ਤੋਂ ਇਲਾਵਾ ਉਹਨਾਂ ਦੀ ਮਾਤਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦੇ ਵਿੱਚ ਮਾਨਯੋਗ ਹਾਈਕੋਰਟ ਨੇ ਸੇਖੋ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













