ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨਾਲ਼ ਹੋਈ ਮੀਟਿੰਗ ਵਿੱਚ ਸਹਿਮਤੀਆਂ ਬਣਨ ‘ਤੇ ਲਿਆ ਹੜਤਾਲ਼ ਵਾਪਸੀ ਦਾ ਫ਼ੈਸਲਾ
Patiala News: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ ਸ਼ੁਰੂ ਕੀਤੀ ਹੜਤਾਲ ਅੱਜ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨਾਲ਼ ਹੋਈ ਮੀਟਿੰਗ ਵਿੱਚ ਸਮੂਹ ਮੰਗਾਂ ਤੇ ਸਹਿਮਤੀਆਂ ਬਣਨ ਉਪਰੰਤ ਪੰਜਵੇਂ ਦਿਨ ਸਮਾਪਤ ਕਰ ਦਿੱਤੀ ਗਈ। ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ ਨੇ ਜਾਣਕਾਰੀ ਦਿੰਦੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨਾਲ਼ ਅੱਜ ਪੀ.ਐੱਸ.ਪੀ.ਸੀ.ਐੱਲ.ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਪੈਨਲ ਮੀਟਿੰਗ ਵਿੱਚ ਪਾਵਰ ਕਾਰਪੋਰੇਸ਼ਨ ਦੇ ਮਾਣਯੋਗ ਸੀ.ਐੱਮ.ਡੀ.ਸ੍ਰੀ ਬਸੰਤ ਗਰਗ ਨੇ ਵਿਸਵਾਸ਼ ਦਿਵਾਇਆ ਕਿ ਭਲਕੇ 03 ਸਤੰਬਰ ਨੂੰ ਬੋਰਡ ਆਫ਼ ਡਾਇਰੈਕਟਰ ਦੀ ਹੋਣ ਵਾਲੀ ਮੀਟਿੰਗ ਵਿੱਚ ਪਾਵਰ ਕਾਰਪੋਰੇਸ਼ਨ ਦੇ ਤਿੰਨਾਂ ਸਰਕਾਰੀ ਥਰਮਲ ਪਲਾਂਟਾਂ ਵਿੱਚ ਸੇਵਾਵਾਂ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਇੱਕੋ-ਇੱਕ ਏਜੰਡਾ ਲਾ ਕੇ ਥਰਮਲਾਂ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਫੈਸਲਾ ਕੀਤਾ ਜਾਵੇਗਾ ਅਤੇ 04 ਸਤੰਬਰ ਤੋਂ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰੀਕਿਰਿਆ ਸੁਰੂ ਕਰ ਦਿੱਤੀ ਜਾਵੇਗੀ ਅਤੇ 25 ਜੁਲਾਈ ਤੋਂ 02 ਸਤੰਬਰ ਤੱਕ ਹੜਤਾਲ਼ ਸਮੇਂ ਦੇ ਦਿਨਾਂ ਦੀ ਗੈਰਹਾਜ਼ਰੀ ਨੂੰ ਹਾਜ਼ਰੀ ਵਿੱਚ ਤਬਦੀਲ ਕਰਕੇ ਤਨਖ਼ਾਹ ਜਾਰੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇਕਰ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਕੀਤੇ ਫੈਸਲੇ ਤੋਂ ਟਾਲ ਮਟੋਲ ਕਰਦੀ ਹੈ ਤਾਂ ਇੱਕ ਹਫ਼ਤੇ ਬਾਅਦ ਫ਼ਿਰ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




