ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ

Date:

spot_img

Talwandi Sabo News: ਸਪੇਨ ਦੇ ਮੈਡ੍ਰਿਡ ਸ਼ਹਿਰ ਵਿਖੇ ਆਯੋਜਿਤ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਿਸ਼ਭ ਯਾਦਵ ਤੇ ਆਂਧਰਾ ਪ੍ਰਦੇਸ਼ ਦੀ ਖਿਡਾਰਣ ਜਯੋਤੀ ਸੁਰੇਖਾ ਵੇਨੰਮ ਨੇ ਕੰਪਾਉਂਡ ਮਿਕਸਡ ਟੀਮ ਵਿੱਚ 1431 ਅੰਕ ਹਾਸਿਲ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ।ਇਸ ਸ਼ਾਨਾਮੱਤੀ ਪ੍ਰਾਪਤੀ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਲਾਭ ਸਿੰਘ ਸਿੱਧੂ ਚਾਂਸਲਰ ਨੇ ਕਿਹਾ ਕਿ ਇਹ ਵਰਸਿਟੀ ਦੇ ਯੋਗ ਖੇਡ ਪ੍ਰਬੰਧਨ, ਉੱਤਮ ਕੋਚਿੰਗ, ਖਿਡਾਰੀਆਂ ਦੀ ਮਿਹਨਤ ਅਤੇ ਸਾਰਿਆਂ ਦੀਆਂ ਦੁਆਵਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਰਸਿਟੀ ਅੰਤਰ ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਕਰਨ ਵਾਲੇ ਹਰ ਖਿਡਾਰੀ ਨੂੰ ਸਨਮਾਨਿਤ ਕਰੇਗੀ ਤੇ ਉਨ੍ਹਾਂ ਨੂੰ ਆਪਣੇ ਖੇਡ ਕੌਸ਼ਲ ਨੂੰ ਨਿਖਾਰਨ ਲਈ ਉੱਚ ਦਰਜੇ ਦੀਆਂ ਸੁਵਿਧਾਵਾਂ ਪ੍ਰਦਾਨ ਕਰਦੀ ਰਹੇਗੀ।

ਇਹ ਵੀ ਪੜ੍ਹੋ  ਪੰਜਾਬੀ ਅਦਾਕਾਰ ਦੇ ਪਿਤਾ ‘ਤੇ ਹੋਏ ਹਮਲੇ ਵਿਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਖੇਡ ਪੱਧਰ ਨੂੰ ਚੁੱਕਣ ਲਈ ਯੂਨੀਵਰਸਿਟੀ ਜਲਦ ਹੀ ਅੰਤਰ ਰਾਸ਼ਟਰੀ ਪੱਧਰ ਦਾ ਇਨਡੌਰ ਖੇਡ ਹਾਲ ਬਣਾਉਣ ਜਾ ਰਹੀ ਹੈ। ਇਸ ਮੌਕੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਉੱਪ ਕੁਲਪਤੀ ਨੇ ਕਿਹਾ ਕਿ ਇਹ ਖਿਡਾਰੀਆਂ ਦੇ ਉਜੱਵਲ ਭਵਿੱਖ ਦੀ ਸ਼ੁਰੂਆਤ ਹੈ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਖਿਡਾਰੀ ਓਲੰਪਿਕ ਅਤੇ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਨਾਮ ਰੋਸ਼ਨ ਕਰਨਗੇ। ਜੀ.ਕੇ.ਯੂ. ਦੇ ਖਿਡਾਰੀਆਂ ਵੱਲੋਂ ਨਵੇਂ ਬਣਾਏ ਗਏ ਵਿਸ਼ਵ ਰਿਕਾਰਡ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਰਿਸ਼ਭ ਅਤੇ ਸੁਰੇਖਾ ਨੇ 1431 ਅੰਕਾਂ ਦੇ ਨਾਲ ਡੈਨਮਾਰਕ ਦੇ ਤਾਂਜਾ ਗਲੈਨਥਿਅਨ ਅਤੇ ਮੈਥਿਅਸ ਫੁਲਟਰੋਨ ਦੇ 2023 ਵਿੱਚ 1429 ਅੰਕਾਂ ਦੇ ਰਿਕਾਰਡ ਨੂੰ ਤੋੜਿਆ ਹੈ।

ਇਹ ਵੀ ਪੜ੍ਹੋ  ਡਿਪਟੀ ਕਮਿਸ਼ਨਰ ਕੈਂਪਸ ‘ਚ ਚੱਲੀ ਗੋ+ਲੀ, ਥਾਣੇਦਾਰ ਹੋਇਆ ਗੰਭੀਰ ਜਖ਼ਮੀ

ਜੋ ਉਨ੍ਹਾਂ ਵੱਲੋਂ ਯੂਰਪੀਨ ਖੇਡਾਂ ਵਿੱਚ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਰਿਸ਼ਭ ਯਾਦਵ ਨੇ ਪੁਰਸ਼ਾਂ ਦੇ ਕੁਆਲੀਫਾਇੰਗ ਮੁਕਾਬਲੇ ਵਿੱਚ 716 ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਉਸਨੇ 72 ਵਿੱਚੋਂ 68 ਨਿਸ਼ਾਨੇ 10 ਅੰਕਾਂ ਦੇ ਗੋਲਧਾਰੇ ਵਿੱਚ ਲਗਾਏ ਜਦਕਿ ਸੁਰੇਖਾ ਨੇ ਲੜਕੀਆਂ ਦੇ ਕੰਪਾਉਂਡ ਮਿਕਸਡ ਮੁਕਾਬਲੇ ਵਿੱਚ 715 ਅੰਕ ਹਾਸਿਲ ਕਰਕੇ ਪਹਿਲੇ ਸਥਾਨ ਹਾਸਿਲ ਕੀਤਾ। ਜੋ ਉਸ ਦਾ ਅੰਤਰ ਰਾਸ਼ਟਰੀ ਪੱਧਰ ਤੇ ਸਰਵੋਤਮ ਸਕੋਰ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਇਸ ਲਈ ਵਿਸ਼ੇਸ਼ ਹੈ ਕਿਉਂਕਿ ਮਿਕਸਡ ਟੀਮ ਮੁਕਾਬਲੇ ਓਲੰਪਿਕ ਖੇਡਾਂ ਵਿੱਚ ਨਵੇਂ ਸ਼ਾਮਿਲ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

किसानों को मंडियों में जरूरी सुविधाएं प्रदान करना सरकार की प्राथमिकता : श्याम सिंह राणा

👉हरियाणा के कृषि एवं किसान कल्याण मंत्री श्याम सिंह...

राखीगढ़ी की विरासत हमारी ऐतिहासिक पहचान, इसे सहेजना हम सबकी जिम्मेदारी: श्री कृष्ण लाल पवार

मुख्यमंत्री के ओएसडी श्री भारत भूषण भारती तथा डेक्कन...

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...