ਤਲਵੰਡੀ ਸਾਬੋ, 27 ਮਾਰਚ: ਅਕਾਦਮਿਕ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਹਰ ਰੋਜ ਨਵੇਂ ਦਸਹਿੱਦੇ ਸਥਾਪਿਤ ਕਰ ਰਹੀ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ 5 ਸੋਨ, 1 ਚਾਂਦੀ ਅਤੇ 1 ਕਾਂਸੇ ਦਾ ਤਮਗਾ ਜਿੱਤ ਕੇ “ਰਨਰ-ਅੱਪ ਚੈਂਪੀਅਨ”ਹੋਣ ਦਾ ਮਾਣ ਹਾਸਿਲ ਕੀਤਾ।ਖਿਡਾਰੀਆਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਤੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਦੇ ਖੇਡ ਕੋਸ਼ਲ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ ਨੇ ਇਲਾਕੇ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।
ਰਿੰਕੂ ਅਤੇ ਅੰਗੁਰਾਲ ਦੇ ਭਾਜਪਾ ‘ਚ ਸਾਮਲ ਹੋਣ ਤੋਂ ਬਾਅਦ CM ਮਾਨ ਦਾ ਆਇਆ ਬਿਆਨ
ਉਨ੍ਹਾਂ ਕਿਹਾ ਕਿ ਕਰਾਟੇ ਖੇਡ ਸ਼ੋਹਰਤ ਦੇ ਨਾਲ –ਨਾਲ ਲੜਕੀਆਂ ਵਾਸਤੇ ਆਤਮ-ਰੱਖਿਆ ਲਈ ਬਹੁਤ ਸ਼ਾਨਦਾਰ ਹੁਨਰ ਹੈ। ਉਨ੍ਹਾਂ ਇਸ ਪ੍ਰਾਪਤੀ ‘ਤੇ ਉਪ ਕੁਲਪਤੀ, ਡਾਇਰੈਕਟਰ ਸਪੋਰਟਸ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਖਿਡਾਰੀਆਂ ਨੂੰ ਆਪਣੇ ਟੀਚਿਆਂ ਨੂੰ ਹਾਸਿਲ ਕਰਨ ਲਈ ਸਖ਼ਤ ਮਿਹਨਤ ਅਤੇ ਲਗਾਤਾਰ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵਰਸਿਟੀ ਪ੍ਰਬੰਧਕਾਂ ਵੱਲੋਂ ਜਲਦੀ ਹੀ ਮਾਹਿਰ ਕੋਚ ਸਾਹਿਬਾਨ ਦੀ ਦੇਖ-ਰੇਖ ਹੇਠ ਵਰਸਿਟੀ ਵਿਖੇ ਕਰਾਟੇ ਅਕੈਡਮੀ ਖੁੱਲਣ ਜਾ ਰਹੀ ਹੈ ਜੋ ਖਿਡਾਰੀਆਂ ਨੂੰ ਆਪਣੇ ਖੇਡ ਕੋਸ਼ਲ ਨੂੰ ਨਿਖਾਰਣ ਵਿੱਚ ਸਹਾਈ ਹੋਵੇਗੀ।
‘ਆਪ’ ਪਾਰਟੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫ਼ਾ
ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਕੋਚ ਸਿਮਰਨਜੀਤ ਸਿੰਘ ਬਰਾੜ ਦੀ ਕੌਚਿੰਗ ਹੇਠ ਜੀ.ਕੇ.ਯੂ. ਦੇ ਖਿਡਾਰੀ ਰਾਹੁਲ ਨੇ -60 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਅਕਸ਼ੈ ਨੇ -84 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਨੀਰਜ ਸ਼ਰਮਾ ਨੇ +84 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਲੜਕੀਆਂ ਵਿੱਚੋਂ ਮਹਿਮਾ ਨੇ -68 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਜੋਤੀ ਨੇ -61 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ, ਦੀਪਿਕਾ ਨੇ -50 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਜੀ.ਕੇ.ਯੂ.ਦੀ ਟੀਮ ਕੁਮੀਤੇ (ਲੜਕੀਆਂ) ਦੀ ਟੀਮ ਵਿੱਚ ਨੰਦਨੀ ਦੀਕਸ਼ਤ, ਵੈਸ਼ਨਵੀ ਪਾਂਡੇ, ਮਹਿਮਾ ਚੌਧਰੀ, ਦੀਪਿਕਾ ਅਤੇ ਜੋਤੀ ਨੇ ਕਾਂਸੇ ਦੇ ਤਗਮੇ ‘ਤੇ ਕਬਜਾ ਕੀਤਾ। ਉਨ੍ਹਾਂ ਇਸ ਪ੍ਰਾਪਤੀ ਤੇ ਸਮੂਹ ਪ੍ਰਬੰਧਕਾਂ, ਅਧਿਕਾਰੀਆਂ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
Share the post "ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਰਨਰ-ਅੱਪ ਚੈਂਪੀਅਨ”"