ਤਲਵੰਡੀ ਸਾਬੋ, 6 ਜਨਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਫੌਰਮਿੰਗ ਆਰਟਸ ਵਿਭਾਗ ਵੱਲੋਂ ਉੱਪ ਕੁਲਪਤੀ ਪ੍ਰੋ.(ਡਾ.) ਇੰਦਰਜੀਤ ਸਿੰਘ ਦੀ ਪ੍ਰੇਰਣਾ ਸਦਕਾ ਸਾਹਿਬ ਸ਼੍ਰੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅਰਦਾਸ ਦਿਵਸ ਪ੍ਰੋ.(ਡਾ.) ਪੀਯੂਸ਼ ਵਰਮਾ ਰਜਿਸਟਰਾਰ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮੂਹ ਸੰਗਤ ਵੱਲੋਂ ਜਪੁਜੀ ਸਾਹਿਬ, ਸ਼੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਅਤੇ ਵਿਦਿਆਰਥੀਆਂ ਵੱਲੋਂ ਸੁਰਲਿਪੀਬੱਧ ਸ਼ਬਦ ਕੀਰਤਨ ਰਚਨਾਵਾਂ ਦਾ ਗਾਇਨ ਕੀਤਾ ਗਿਆ।
ਇਹ ਵੀ ਪੜ੍ਹੋ ਪੰਜਾਬ ਭਾਜਪਾ ਦੀ ਅਗਲੇ ਮਹੀਨੇ ਬਣੇਗੀ ਨਵੀਂ ਟੀਮ; ਪ੍ਰਧਾਨਗੀ ਲਈ ਅੱਧੀ ਦਰਜ਼ਨ ਤੋਂ ਵੱਧ ਨਾਵਾਂ ਦੀ ਚਰਚਾ
ਇਸ ਮੌਕੇ ਡਾ. ਵਰਮਾ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਸੰਬੰਧਿਤ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਅਤੇ ਪੁਰਾਣੇ ਵਿਰਸੇ ਨਾਲ ਜੋੜ ਕੇ ਰੱਖਣ ਦਾ ਖੂਬਸੂਰਤ ਉੱਦਮ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਅਤੇ ਮੁਸੀਬਤਾਂ ਵਿੱਚ ਕਦੇ ਨਾ ਘਬਰਾਉਣ ਅਤੇ ਆਪਣਾ ਮਨੋਬਲ ਚੜ੍ਹਦੀਕਲਾ ਵਿੱਚ ਰੱਖਣ ਦੀ ਪ੍ਰੇਰਣਾ ਦਿੱਤੀ।
ਇਹ ਵੀ ਪੜ੍ਹੋ ਅਮਰੀਕਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕੀਤਾ ਗੋ.ਲੀ+ਆਂ ਮਾਰ ਕੇ ਕ+ਤ.ਲ
ਡਾ. ਗੁਰਪ੍ਰੀਤ ਕੌਰ ਡੀਨ ਫੈਕਲਟੀ ਆਫ਼ ਵਿਜ਼ੂਅਲ ਐਂਡ ਪ੍ਰਫੌਰਮਿੰਗ ਆਰਟਸ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਲਲਿਤ ਕਲਾਵਾਂ ਦੇ ਨਾਲ-ਨਾਲ ਆਰਥਿਕ ਰੂਪ ਵਿੱਚ ਆਪਣੇ ਪੈਰਾਂ ਤੇ ਖੜੇ ਹੋਣ ਲਈ ਵੱਖ-ਵੱਖ ਸਮੇਂ ਵਰਕਸ਼ਾਪ ਅਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।ਡਾ. ਰਮਨਦੀਪ ਕੌਰ, ਕੁਆਰਡੀਨੇਟਰ ਪ੍ਰਫੌਰਮਿੰਗ ਆਰਟਸ ਨੇ ਆਏ ਹੋਏ ਵਿਦਵਾਨਾਂ ਪਤਵੰਤਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਪੁਰਾਣੇ ਵਿਰਸੇ ਦੀ ਸਾਂਭ ਸੰਭਾਲ ਤੇ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜੀ.ਕੇ.ਯੂ. ਵਿਖੇ ਗੁਰਮਤਿ ਸੰਗੀਤ ਦੇ ਕਈ ਨਵੇਂ ਕੋਰਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਵਿਭਾਗ ਵੱਲੋਂ ਆਲੋਪ ਹੁੰਦੇ ਜਾ ਰਹੇ ਲੋਕ ਸਾਜਾਂ ਨੂੰ ਸੰਭਾਲਣ ਦਾ ਯਤਨ ਅਤੇ ਖੋਜ ਕਾਰਜ ਜ਼ਾਰੀ ਹਨ। ਇਸ ਮੌਕੇ ਆਯੋਜਕਾਂ ਵੱਲੋਂ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK