Guru Kashi University ਨੇ ਮਨਾਇਆ “ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤਾ”

Date:

spot_img

Bathinda News: Guru Kashi University ਭਾਰਤ ਸਰਕਾਰ ਦੇ ਮਨੁੱਖੀ ਸਰੋਤ ਮੰਤਰਾਲੇ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਅਤੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈਵਿਭਾਗ ਵੱਲੋਂ “ਰੈਗਿੰਗ ਵਿਰੁੱਧ ਜਾਗਰੂਕਤਾ ਸਪਤਾਹ” ਮਨਾਇਆ ਗਿਆ। ਜਿਸ ਦੌਰਾਨ ਵਰਸਿਟੀ ਦੀਆਂ ਵੱਖ-ਵੱਖ ਫੈਕਲਟੀਆਂ ਵੱਲੋਂ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ, ਸੁਰੱਖਿਅਤ, ਸਤਿਕਾਰਯੋਗ, ਅਤੇ ਪੂਰੀ ਤਰ੍ਹਾਂ ਰੈਗਿੰਗ ਮੁਕਤ ਕੈਂਪਸ ਬਾਰੇ ਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।ਜਾਗਰੂਕਤਾ ਹਫ਼ਤੇ ਦੇ ਉਦਘਾਟਨ ਅਤੇ ਸਮਾਪਤੀ ਮੌਕੇ ਮੁੱਖ ਮਹਿਮਾਨ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਵੱਡੀ ਇਕਤਰੱਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਗਿੰਗ ਇਕ ਗੰਭੀਰ ਖਤਰਾ ਹੈ, ਜੋ ਵਿਦਿਆਰਥੀਆਂ ਦੀ ਮਨੋਵਿਗਿਆਨਿਕ ਤੰਦਰੁਸਤੀ, ਵਿਸ਼ਵਾਸ ਅਤੇ ਅਕਾਦਮਿਕ ਪ੍ਰਦਸ਼ਰਨ ਤੇ ਮਾੜਾ ਪ੍ਰਭਾਵ ਪਾਂਦੀ ਹੈ।

ਇਹ ਵੀ ਪੜ੍ਹੋ 👉Rampura Phul ਹਲਕੇ ‘ਚ ਵੱਡਾ ਸਿਆਸੀ ਧਮਾਕਾ; ਨਾਮੀਂ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਹੋਇਆ ਸ਼ਾਮਲ

ਉਨ੍ਹਾਂ ਕਿਹਾ ਕਿ ਰੈਗਿੰਗ ਵਰਗੀ ਪਰੰਪਰਾ ਮਨੁੱਖੀ ਹੋਂਦ ਉੱਤੇ ਇਕ ਕਲੰਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸਹਿਯੋਗੀ ਅਤੇ ਤਾਲਮੇਲ ਵਾਲਾ ਮਾਹੌਲ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਪਿਛਲੇ ਵਰ੍ਹਿਆਂ ਦੌਰਾਨ ਵਰਸਿਟੀ ਅਧਿਕਾਰੀਆਂ ਦੇ ਪ੍ਰਭਾਵਸ਼ਾਲੀ ਉਪਾਵਾਂ ਕਾਰਨ ਵਰਸਿਟੀ ਵਿਖੇ ਰੈਗਿੰਗ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਯੂਨੀਵਰਸਿਟੀ ਵੱਲੋਂ ਰੈਗਿੰਗ ਨੂੰ ਰੋਕਣ ਲਈ ਵਿੱਢੇ ਯਤਨਾਂ ਦਾ ਵਿਸਥਾਰ ਨਾਲ ਵਰਨਣ ਕੀਤਾ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਅਤੇ ਡਾਇਰੈਕਟਰ ਸੁਰੱਖਿਆ ਦੇਸ ਰਾਜ ਕੰਬੋਜ਼ ਨੇ ਰੈਗਿੰਗ ਵਿਰੁੱਧ ਜਾਗਰੂਕਤਾ ਹਫ਼ਤੇ ਦੇ ਉਦੇਸ਼ਾਂ ਤੋਂ ਜਾਣੂ ਕਰਵਾਇਆ ਅਤੇ ਮੁਹਿੰਮ ਦੌਰਾਨ ਯੋਜਨਾ-ਬੱਧ ਕੀਤੀਆਂ ਗਈਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਜੀ.ਕੇ.ਯੂ. ਵੱਲੋਂ ਰੈਗਿੰਗ ਪ੍ਰਤੀ ਜ਼ੀਰੋ ਟੋਲਰੈਂਸ- ਨੀਤੀ ਅਪਨਾਉਣ ਕਾਰਨ ਵਰਸਿਟੀ ਵਿਖੇ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਅਨੁਕੂਲ ਵਾਤਾਵਰਣ ਸਿਰਜਿਆ ਗਿਆ ਹੈ।

ਇਹ ਵੀ ਪੜ੍ਹੋ 👉ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਕ*ਤ*ਲ ਕੇਸ ‘ਚ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਵਿਗੜੀ

ਜਾਗਰੂਕਤਾ ਪ੍ਰੋਗਰਾਮ ਦੌਰਾਨ ਡਾਇਰੈਕਟਰ ਯੁਵਾ ਦੇ ਸੱਭਿਆਚਾਰਕ ਮਾਮਲਿਆਂ ਡਾ. ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਰੈਗਿੰਗ ਦੇ ਨੁਕਸਾਨਦਾਇਕ ਸਮਾਜਿਕ, ਸ਼ਰੀਰਕ ਅਤੇ ਮੋਨੋਵਿਗਿਆਨਿਕ ਪਹਿਲੂਆਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਨੁੱਕੜ ਨਾਟਕ “ਅਦ੍ਰਿਸ਼ ਬੇੜੀਆਂ” ਪੇਸ਼ ਕੀਤਾ ਗਿਆ। ਇਸ ਮੌਕੇ ਰੈਗਿੰਗ ਵਿਰੋਧੀ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਤੇ ਆਯੋਜਕਾਂ ਵੱਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਨਾਮ-ਵੰਡ ਸਮਾਗਮ ਮੌਕੇ ਵਿਖਾਈਆਂ ਗਈਆਂ ਰੈਗਿੰਗ ਵਿਰੋਧੀ ਜਾਗਰੂਕਤਾ ਲਘੂ ਫ਼ਿਲਮ ਨੇ ਦਰਸ਼ਕਾਂ ਨੂੰ ਰੈਗਿੰਗ ਦੇ ਵੱਖ-ਵੱਖ ਪਹਿਲੂਆਂ ਨੂੰ ਸਮਝਣ ਅਤੇ ਇਸ ਕੁਰੀਤੀ ਨੂੰ ਰੋਕਣ ਲਈ ਯੋਗ ਉਪਰਾਲੇ ਕਰਨੇ ਵਾਸਤੇ,ਸੋਚਣ ਲਈ ਮਜ਼ਬੂਰ ਕੀਤਾ। ਵਰਸਿਟੀ ਪ੍ਰਬੰਧਕਾਂ ਵੱਲੋਂ ਜਾਗਰੂਕਤਾ ਹਫ਼ਤੇ ਦੇ ਵੱਖ-ਵੱਖ ਦਿਨ ਕਰਵਾਈਆਂ ਗਈਆਂ ਗਤੀਵਿਧੀਆਂ ਲਈ ਡੀਨ, ਡਾ. ਰਾਜੇਸ਼ ਕੁਮਾਰ, ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸੱਚਦੇਵਾ, ਡਾ. ਰਾਜੇਸ਼ ਬਿਸ਼ਨੋਈ, ਡਾ. ਜੀਨੀਅਸ ਵਾਲੀਆ, ਚੀਫ਼ ਵਾਰਡਨ ਸ਼੍ਰੀ ਵਾਸਤਵ ਅਤੇ ਲੈਫਟੀਨੈਂਟ ਮਿਸਾਲ ਵੱਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related