ਤਲਵੰਡੀ ਸਾਬੋ, 14 ਜਨਵਰੀ:ਪੰਜਾਬ ਦੇ ਸੱਭਿਆਚਾਰ ਦਾ ਅਨਿਖੜਵਾਂ ਅੰਗ ਲੋਹੜੀ ਦਾ ਤਿਉਹਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੂਥ ਐਂਡ ਕਲਚਰ ਅਫੇਅਰਜ਼ ਵੱਲੋਂ ਬੜੇ ਚਾਵਾਂ ਮਲਾਰਾਂ ਨਾਲ ਮਨਾਇਆ ਗਿਆ। ਇਸ ਮੌਕੇ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਪ੍ਰੋ.(ਡਾ.) ਇੰਦਰਜੀਤ ਸਿੰਘ ਉਪ ਕੁਲਪਤੀ ਨੇ ਬਤੌਰ ਮੁੱਖ ਮਹਿਮਾਨ ਤੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸਭਨਾਂ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਮੇਂ ਪਹਿਲਾਂ ਇਹ ਤਿਉਹਾਰ ਜਿਸ ਘਰ ਵਿੱਚ ਮੁੰਡੇ ਦਾ ਜਨਮ ਹੁੰਦਾ ਸੀ ਉਸਦੀ ਪਹਿਲੀ ਲੋਹੜੀ ਵਜੋਂ ਮਨਾਇਆ ਜਾਂਦਾ ਸੀ ਪਰ ਹੁਣ ਲੜਕੀਆਂ ਨੇ ਹਰ ਖੇਤਰ ਵਿੱਚ ਮੱਲ੍ਹਾਂ ਮਾਰੀਆਂ ਹਨ ਉਹ ਮੁੰਡਿਆਂ ਨਾਲੋਂ ਕਿਸੇ ਵੀ ਪੱਖੋ ਘੱਟ ਨਹੀਂ ਹਨ, ਇਸ ਲਈ ਹੁਣ ਇਹ ਤਿਉਹਾਰ ਵਿਸ਼ੇਸ਼ਕਰ ਪੰਜਾਬ ਵਿੱਚ ਬੇਟੀ ਦੇ ਜਨਮ ਮੌਕੇ ਵੀ ਬੜੀ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸਾਰਿਆਂ ਨੂੰ ਬੇਟੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਨੂੰ ਮੁੰਡਿਆਂ ਦੇ ਬਰਾਬਰ ਸਮਝਣ ਲਈ ਪ੍ਰੇਰਿਤ ਕੀਤਾ।ਸਨਮਾਨਿਤ ਮਹਿਮਾਨ ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਸਭਨਾਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਇਸਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ ਸੁਖਬੀਰ ਬਾਦਲ ਦੀ ਧੀ ਦੇ ਵਿਆਹ ਮੌਕੇ ਲੱਗੀਆਂ ਰੌਣਕਾਂ, ਅਫ਼ਸਾਨਾ ਖ਼ਾਨ ਨੇ ਬੰਨਿਆ ਰੰਗ,ਦੇਖੋ ਵੀਡਿਓ
ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਸਰਦੀ ਨੂੰ ਅਲਵਿਦਾ ਕਹਿਣ ਅਤੇ ਹਾੜੀ ਦੀਆਂ ਫਸਲਾਂ ਪ੍ਰਫੁਲਿਤ ਹੋਣ ਦਾ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ ਹੈ, ਤੇ ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਿਸ਼ ਘੱਟ ਜਾਣ ਨਾਲ ਜੋੜਦੇ ਹਨ। ਉਨ੍ਹਾਂ ਸਭਨਾਂ ਨੂੰ ਇਸ ਦਿਹਾੜੇ ਦੀਆਂ ਸ਼ੁੱਭ ਇਛਾਵਾਂ ਭੇਂਟ ਕੀਤੀਆਂ।ਇਸ ਮੌਕੇ ਡਾ. ਕੰਵਲਜੀਤ ਕੌਰ ਡਾਇਰੈਕਟਰ ਯੂਥ ਐਂਡ ਕਲਚਰ ਅਫੇਅਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜੇ ਰੱਖਣ ਲਈ ਵਰਸਿਟੀ ਵੱਲੋਂ ਇਸ ਤਰ੍ਹਾਂ ਦੇ ਸੱਭਿਆਚਾਰਕ ਸਮਾਰੋਹ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite