Talwandi Sabo News:ਚਾਂਸਲਰ ਗੁਰਲਾਭ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਇਲਾਕੇ ਨੂੰ ਕੈਂਸਰ ਮੁਕਤ ਕਰਨ ਲਈ ਮੁੱਢ ਤੋਂ ਹੀ ਯਤਨਸ਼ੀਲ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਗੁਲਦਸਤਾ ਕਲਚਰਲ ਐਂਡ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਮਹਿਲਾ ਦਿਵਸ ਬੜੇ ਸ਼ਾਨਦਾਰ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਹਲਕਾ ਬਠਿੰਡਾ ਬਤੌਰ ਮੁੱਖ ਮਹਿਮਾਨ ਤੇ ਅਵਨੀਤ ਕੌਰ ਸਿੱਧੂ ਏ.ਆਈ.ਜੀ ਇੰਟੈਲੀਜੈਂਸ ਬਠਿੰਡਾ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਯੋਜਕਾਂ ਵੱਲੋਂ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਤੇ ਜਿੱਤ ਹਾਸਿਲ ਕਰਨ ਵਾਲੀਆਂ ਮਹਿਲਾਵਾਂ, ਸਿੱਖਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਵਾਲੀਆਂ ਨਾਰੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ ਗ੍ਰਾਮ ਪੰਚਾਇਤ ਹੁਸੈਨੀਵਾਲਾ ਦੀ ਸਰਪੰਚ ਪੂਜਾ ਨੇ ਰਾਸ਼ਟਰ ਸੰਮੇਲਨ ‘ਚ ਸ਼ਾਮਲ ਹੋ ਕੇ ਫਿਰੋਜ਼ਪੁਰ ਦਾ ਨਾਮ ਕੀਤਾ ਰੌਸ਼ਨ
ਇਸ ਮੌਕੇ ਮੁੱਖ ਮਹਿਮਾਨ ਬੀਬਾ ਬਾਦਲ ਨੇ ਔਰਤਾਂ ਨੂੰ ਆਪਣੀ ਤਾਕਤ ਪਹਿਚਾਣ ਕੇ ਬੁਲੰਦੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਯੁੱਗ ਨਾਰੀ ਦਾ ਯੁੱਗ ਹੈ ਹੁਣ ਕੋਈ ਵੀ ਤਾਕਤ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕ ਨਹੀਂ ਸਕਦੀ। ਉਨ੍ਹਾਂ ਇਲਾਕੇ ਵਿੱਚ ਮਿਆਰੀ ਤੇ ਉੱਚੇਰੀ ਸਿੱਖਿਆ ਦੇ ਪਾਸਾਰ ਲਈ ਜੀ.ਕੁ.ਯ. ਨੂੰ ਵਧਾਈ ਦਿੱਤੀ.ਸਮਾਰੋਹ ਵਿੱਚ ਮਾਲਵਾ ਇਲਾਕੇ ਵਿੱਚ ਵੱਧ ਰਹੀ ਕੈਂਸਰ ਦੀ ਬਿਮਾਰੀ ਤੇ ਠੱਲ ਪਾਉਣ ਲਈ ਪ੍ਰੈਗਮਾ ਹਸਪਤਾਲ ਬਠਿੰਡਾ ਤੋਂ ਡਾ. ਕ੍ਰਿਤਿਕਾ ਤੁਲਾਨੀ, ਡਾ. ਸਵਿਤਾ ਨੇ ਔਰਤਾਂ ਵਿੱਚ ਹੋਣ ਵਾਲੇ ਸਰਵਾਈਕਲ ਕੈਂਸਰ ਤੇ ਬ੍ਰੈਸਟ ਕੈਂਸਰ ਦੇ ਲੱਛਣਾਂ ਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਲੋਂ ਨਾਲ ਮੈਕਸ ਹਸਪਤਾਲ ਬਠਿੰਡਾ ਤੋਂ ਡਾ. ਨੇਹਾ ਨੇ ਮਰਦਾਂ ਵਿੱਚ ਹੋਣ ਵਾਲੇ ਕੈਂਸਰ ਤੋਂ ਬਚਣ ਅਤੇ ਇਲਾਜ ਬਾਰੇ ਚਾਨਣਾ ਪਾਇਆ।
ਇਹ ਵੀ ਪੜ੍ਹੋ ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਡਾ. ਵਿਕਾਸ ਗੁਪਤਾ ਡਿਪਟੀ ਡਾਇਰੈਕਟਰ ਸੀ.ਡੀ.ਓ.ਈ. ਨੇ ਵਰਸਿਟੀ ਵਿਖੇ ਚੱਲ ਰਹੇ ਆਲ ਲਾਈਨ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਤੇ ਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।ਇਸ ਮੌਕੇ ਕਰਵਾਏ ਗਏ ਰੰਗਾ-ਰੰਗ ਪ੍ਰੋਗਰਾਮ ਤੇ ਸਨਮਾਨ ਸਮਾਰੋਹ ਵਿੱਚ ਵਿਦੇਸ਼ੀ ਅਤੇ ਵੱਖ-ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਗੀਤਾਂ ਅਤੇ ਖੇਤਰੀ ਲੋਕ ਨਾਚਾਂ ਨੇ ਦਰਸ਼ਕਾਂ ਨੂੰ ਤਾੜੀਆਂ ਮਾਰਨ ਲਈ ਮਜ਼ਬੂਰ ਕੀਤਾ। ਮਨਪ੍ਰੀਤ ਬਰਾੜ ਅਤੇ ਵੀਰਪਾਲ ਦਾ ਮੰਚ ਸੰਚਾਲਨ ਕਾਬਿਲ-ਏ-ਤਾਰੀਫ਼ ਰਿਹਾ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਅਤੇ ਸਨਮਾਨਿਤ ਮਹਿਮਾਨਾਂ ਨੂੰ ਫੁਲਕਾਰੀ ਨਾਲ ਸਨਮਾਨਿਤ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ ਕੈਂਸਰ ਜਾਗਰੂਕਤਾ ਨਾਲ ਮਨਾਇਆ ਕੌਮਾਂਤਰੀ ਰਾਸ਼ਟਰੀ ਮਹਿਲਾ ਦਿਵਸ"