👉ਫੈਕਲਟੀ ਆਫ਼ ਲਾਅ ਲੜਕਿਆਂ ਦੀ ਟੀਮ ਨੇ ਜਿੱਤਿਆ ਰੱਸਾ-ਕਸ਼ੀ ਮੁਕਾਬਲਾ
👉ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਲੜਕੀਆਂ ਦੀ ਟੀਮ ਨੇ ਜਿੱਤੀ ਰੱਸਾ-ਕਸ਼ੀ ਟਰਾਫ਼ੀ
Bathinda News:ਖੇਡ ਮੰਤਰਾਲਾ ਅਤੇ ਯੂ.ਜੀ.ਸੀ. ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਸਹਿਯੋਗ ਨਾਲ “ਰਾਸ਼ਟਰੀ ਖੇਡ ਦਿਹਾੜਾ” ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਪਦਮ ਸ਼੍ਰੀ, ਅਰਜੁਨ ਅਵਾਰਡੀ ਅਤੇ ਓਲੰਪਿਅਨ ਸ. ਪਰਗਟ ਸਿੰਘ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਵਾਈਸ ਚਾਂਸਲਰ ਤੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਮੁੱਖ ਮਹਿਮਾਨ ਪਰਗਟ ਸਿੰਘ ਨੇ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਨੂੰ ਭਾਰਤ ਦਾ ਮਹਾਨ ਸਪੂਤ ਕਿਹਾ ਤੇ ਉਨ੍ਹਾਂ ਦੇ ਜੀਵਨ ‘ਤੇ ਚਾਨਣਾ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਖੇਡ ਦੇ ਮੈਦਾਨ ਵਿੱਚ ਕੀਤੀ ਗਈ ਕਸਰਤ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਸਾਰਿਆਂ ਨੂੰ ਹਰ ਰੋਜ਼ ਘੱਟੋ ਘੱਟ ਇੱਕ ਘੰਟਾ ਖੇਡ ਮੈਦਾਨ ਵਿੱਚ ਗੁਜਾਰਨ ਅਤੇ ਕਸਰਤ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ 37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ
ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿੱਚ ਭਾਰਤ ਦਾ ਨਾਮ ਚਮਕਾਉਣ ਦੀ ਅਪੀਲ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਜੀ.ਕੇ.ਯੂ. ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਲਈ ਸਭਨਾਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਕਿਹਾ। ਉਨ੍ਹਾਂ ਭਾਰਤ ਵਿੱਚ ਵੱਧ ਰਹੀ ਮੋਟਾਪੇ, ਸ਼ੁਗਰ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਠੱਲ ਪਾਉਣ ਲਈ ਸਾਰਿਆਂ ਨੂੰ ਹਰ ਰੋਜ਼ ਸੈਰ, ਯੋਗਾ ਅਤੇ ਖੇਡਾਂ ਵਿੱਚ ਹਿੱਸਾ ਲੈਣ ਦਾ ਮਸ਼ਵਰਾ ਦਿੱਤਾ।ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ, ਸਮੇਂ ਦਾ ਪਾਬੰਦ ਅਤੇ ਹਾਰ ਜਿੱਤ ਨੂੰ ਖਿੜ੍ਹੇ ਮੱਥੇ ਸਵੀਕਾਰ ਕਰਨ ਦਾ ਬਲ ਬਖ਼ਸ਼ਦੀਆਂ ਹਨ।ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਨੇ ਸਭਨਾਂ ਦਾ ਸਵਾਗਤ ਕਰਦੇ ਹੋਏ ਮੇਜਰ ਧਿਆਨ ਚੰਦ ਦੇ ਜੀਵਨ ਤੇ ਉਨਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ‘ਰਿਸ਼ਤੇਦਾਰ’ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ‘ਚ; ਲਗਾਇਆ ਆਬਜ਼ਰਬਰ
ਖੇਡ ਦਿਹਾੜੇ ਮੌਕੇ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 400 ਮੀਟਰ ਦੌੜ ਲੜਕਿਆਂ ਵਿੱਚ ਸੇਵਕ ਸਿੰਘ ਨੇ ਪਹਿਲਾ, 400 ਮੀਟਰ ਦੌੜ ਲੜਕੀਆਂ ਵਿੱਚ ਰਾਜਪ੍ਰੀਤ ਕੌਰ ਨੇ ਪਹਿਲਾ, 50 ਮੀਟਰ ਚਮਚ ਦੌੜ (ਲੜਕੀਆਂ) ਵਿੱਚ ਪ੍ਰਿਆ ਕੁਮਾਰੀ ਨੇ ਪਹਿਲਾ, 50 ਮੀਟਰ ਬੋਰੀ ਦੌੜ ਵਿੱਚ ਚੂਨਾ ਰਾਮ ਨੇ ਪਹਿਲਾ ਅਤੇ ਸਟਾਫ ਦੇ ਮੁਕਾਬਲਿਆਂ ਵਿੱਚ 100 ਮੀਟਰ ਦੌੜ ਲੜਕਿਆਂ ਵਿੱਚ ਰਾਜ ਕੁਮਾਰ ਨੇ ਪਹਿਲਾ, 50 ਮੀਟਰ ਦੌੜ ਲੜਕੀਆਂ ਵਿੱਚ ਅਮਨਦੀਪ ਕੌਰ ਨੇ ਪਹਿਲਾ, 400 ਮੀਟਰ ਪੈਦਲ ਚਾਲ ਦੀ ਪ੍ਰਤੀਯੋਗਤਾ ਸੀਨੀਅਰ ਸਿਟੀਜ਼ਨ ਸਟਾਫ ਵਿੱਚੋਂ ਰਾਕੇਸ਼ ਕੁਮਾਰ ਸਿੰਘ ਨੇ ਪਹਿਲਾ, ਰੱਸਾ ਕਸ਼ੀ ਲੜਕਿਆਂ ਵਿੱਚ ਫੈਕਲਟੀ ਆਫ਼ ਲਾਅ ਦੀ ਟੀਮ ਨੇ ਪਹਿਲਾ ਅਤੇ ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।ਖੇਡ ਉਤਸਵ ਵਿੱਚ ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ, ਸਟਾਫ ਅਤੇ ਨਾਨ ਟੀਚਿੰਗ ਸਟਾਫ ਤੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਾਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਅਤੇ ਡਾਇਰੈਕਟੋਰੇਟ ਆਫ਼ ਸਪੋਰਟਸ ਦੀ ਟੀਮ ਦਾ ਖੇਡ ਪ੍ਰਬੰਧਨ ਤੇ ਸਮੇਂਬੱਧ ਮੁਕਾਬਲਿਆਂ ਦਾ ਆਯੋਜਨ ਕਾਬਿਲ-ਏ-ਤਾਰੀਫ਼ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













