Talwandi Sabo News: ਗੁਰੂ ਨਾਨਕ ਕਮਿਊਨਿਟੀ ਸਰਵਿਸਿਜ਼ ਫਾਊਂਡੇਸ਼ਨ ਕੈਨੇਡਾ (GNCSFC), ਬਰੈਂਪਟਨ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ (ਜੀ.ਕੇ.ਯੂ.) ਦੇ ਚਾਂਸਲਰ ਸ.ਗੁਰਲਾਭ ਸਿੰਘ ਸਿੱਧੂ ਨੂੰ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਉੱਚ ਸਿੱਖਿਆ ਦੇ ਪ੍ਰਸਾਰ ਅਤੇ ਵਿਕਾਸ ਲਈ ਉਹਨਾਂ ਵੱਲੋਂ ਪਾਏ ਗਏ ਵਿਲੱਖਣ ਯੋਗਦਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਫਾਊਂਡੇਸ਼ਨ ਦੇ ਚੇਅਰਮੈਨ ਮੇਜਰ ਸਿੰਘ ਨਾਗਰਾ, ਚਾਂਸਲਰ ਦੇ ਸਲਾਹਕਾਰ ਡਾ. ਦਵਿੰਦਰ ਸਿੰਘ ਲੱਧੜ, ਅਜੈਬ ਸਿੰਘ ਸੰਘਾ, ਕਰਨਰਾਜ ਸਿੰਘ , ਗੁਰਮੇਲ ਸਿੰਘ ਸੰਧੂ, ਫਾਊਂਡੇਸ਼ਨ ਦੇ ਡਾਇਰੈਕਟਰ, ਹਰਜੀਤ ਬਾਜਵਾ ਅਤੇ ਹੋਰ ਪ੍ਰਮੁੱਖ ਮੈਂਬਰ ਹਾਜ਼ਰ ਸਨ।
ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਨੇ ਚਾਂਸਲਰ ਸਿੱਧੂ ਦੀ ਦੂਰਅੰਦੇਸ਼ੀ ਦੀ ਸ਼ਲਾਘਾ ਵਿੱਚ ਕਿਹਾ ਕਿ ਉਹਨਾਂ ਨੇ ਗੁਣਵੱਤਾ ਭਰਪੂਰ ਉੱਚ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰਕੇ ਪੇਂਡੂ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਅਤੇ ਮਹਿਲਾਵਾਂ, ਲਈ ਉੱਚ ਸਿੱਖਿਆ ਦੇ ਨਵੇਂ ਮੌਕੇ ਸਿਰਜੇ ਹਨ। ਲੋੜ ਆਧਾਰਿਤ ਅਕਾਦਮਿਕ ਕੋਰਸਾਂ, ਹੁਨਰ ਵਿਕਾਸ, ਰੁਜ਼ਗਾਰ ਯੋਗਤਾ ਅਤੇ ਟਿਕਾਊ ਰੋਜ਼ੀ-ਰੋਟੀ ਦੇ ਮੌਕਿਆਂ ਰਾਹੀਂ ਉਹਨਾਂ ਨੇ ਹਜ਼ਾਰਾਂ ਨੌਜਵਾਨਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ।
ਇਹ ਵੀ ਪੜ੍ਹੋ DIG ਦੀ ਵੱਡੀ ਕਾਰਵਾਈ; SHO ਨੂੰ ਮੌਕੇ ‘ਤੇ ਕੀਤਾ Suspend, ਇਹ ਰਹੇ ਕਾਰਨ…
ਸਨਮਾਨ ਪ੍ਰਾਪਤ ਕਰਨ ਉਪਰੰਤ ਚਾਂਸਲਰ ਸਿੱਧੂ ਨੇ ਗੁਰੂ ਨਾਨਕ ਕਮਿਊਨਿਟੀ ਸਰਵਿਸਿਜ਼ ਫਾਊਂਡੇਸ਼ਨ ਕੈਨੇਡਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਹਨਾਂ ਲਈ ਹੋਰ ਵੱਧ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ। ਉਹਨਾਂ ਕਿਹਾ ਕਿ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਅਤੇ ਮਹਿਲਾਵਾਂ ਨੂੰ ਸਿੱਖਿਆ ਅਤੇ ਹੁਨਰ ਵਿਕਾਸ ਨਾਲ ਜੋੜਨਾ ਉਹਨਾਂ ਦਾ ਮਿਸ਼ਨ ਹੈ, ਕਿਉਂਕਿ ਸਿੱਖਿਆ ਹੀ ਸਮਾਜਿਕ ਪਰਿਵਰਤਨ, ਆਰਥਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।ਸਨਮਾਨ ਵਜੋਂ ਸ਼ਾਲ ਅਤੇ ਫੁੱਲਾਂ ਦਾ ਗੁੱਲਦਸਤਾ ਭੇਂਟ ਕਰਦਿਆਂ ਮੇਜਰ ਸਿੰਘ ਨਾਗਰਾ ਨੇ ਕਿਹਾ, “ਚਾਂਸਲਰ ਸਿੱਧੂ ਨੇ ਪੇਂਡੂ ਨੌਜਵਾਨਾਂ ਨੂੰ ਵੱਖ-ਵੱਖ ਅਕਾਦਮਿਕ ਅਤੇ ਹੁਨਰ-ਅਧਾਰਿਤ ਸਿੱਖਿਆ ਨਾਲ ਜੋੜ ਕੇ ਉੱਚ ਸਿੱਖਿਆ ਦੇ ਪ੍ਰਸਾਰ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਉਹਨਾਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਆਲੇ-ਦੁਆਲ਼ੇ ਦੇ ਪਿੰਡਾਂ ਦੇ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਤੇ ਆਮਦਨ ਵਧਾਉਣ ਵਾਲੇ ਉੱਦਮਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਹੈ।”ਡਾ. ਦਵਿੰਦਰ ਸਿੰਘ ਲੱਧੜ ਨੇ ਆਪਣੇ ਸੰਬੋਧਨ ਵਿੱਚ ਚਾਂਸਲਰ ਸਿੱਧੂ ਦੇ ਇੱਕ ਸਾਧਾਰਨ ਪੇਂਡੂ ਪਰਿਵਾਰ ਤੋਂ ਉੱਠ ਕੇ ਭਾਰਤ ਦੇ ਉੱਘੇ ਸਿੱਖਿਆ ਆਗੂ ਬਣਨ ਦੇ ਪ੍ਰੇਰਣਾਦਾਇਕ ਸਫ਼ਰ ਦਾ ਜ਼ਿਕਰ ਕੀਤਾ।ਉਹਨਾਂ ਕਿਹਾ ਕਿ ਚਾਂਸਲਰ ਸਿੱਧੂ ਦੀ ਦੂਰਦ੍ਰਿਸ਼ਟੀ ਅਤੇ ਸਮਾਜ ਸੇਵਾ ਦੀ ਭਾਵਨਾ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ, ਸਗੋਂ ਵਿਸ਼ਵ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੀ ਪ੍ਰਭਾਵਿਤ ਕੀਤਾ ਹੈ।
ਇਹ ਵੀ ਪੜ੍ਹੋ ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਅਤੇ ਯੂਨੀਵਰਸਿਟੀ ਦੀ ਸਮੂਹ ਪ੍ਰਬੰਧਨ ਕਮੇਟੀ ਨੇ ਚਾਂਸਲਰ ਸਿੱਧੂ ਨੂੰ ਇਹ ਵੱਕਾਰੀ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਹੋਣ ਤੇ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਚਾਂਸਲਰ ਸਿੱਧੂ ਦੀਆਂ ਵਿਅਕਤੀਗਤ ਪ੍ਰਾਪਤੀਆਂ ਦਾ ਸਨਮਾਨ ਹੈ, ਸਗੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਉੱਚ ਸਿੱਖਿਆ, ਪੇਂਡੂ ਵਿਕਾਸ ਅਤੇ ਸਮਾਜਿਕ ਪਰਿਵਰਤਨ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਵੀ ਪ੍ਰਤੀਕ ਹੈ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਯੂਨੀਵਰਸਿਟੀ ਦੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਸਰਾਹਨਾ ਕਰਨ ਲਈ ਕਰਨਰਾਜ ਸਿੰਘ ਸੰਘਾ ਦਾ ਧੰਨਵਾਦ ਕੀਤਾ। ਉਹਨਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਿੱਧ ਨਾਟਕ ਰੇਤ ਦੀਆਂ ਕੰਧਾਂ ਦੀ ਸ਼ਲਾਘਾ ਕਰਦਿਆਂ ਯੂਨੀਵਰਸਿਟੀ ਨੂੰ 51,000 ਰੁ: ਦੀ ਰਾਸ਼ੀ ਭੇਟ ਕਰਨ ਲਈ ਵੀ ਉਹਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਡਾ. ਧੀਮਾਨ ਨੇ ਚਾਂਸਲਰ ਸਿੱਧੂ ਨੂੰ ਸਨਮਾਨਿਤ ਕਰਨ ਲਈ ਵੀ ਉਨ੍ਹਾਂ ਦਾ ਆਭਾਰ ਪ੍ਰਗਟਾਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





